ਪੰਜਾਬ ਵਿੱਚ ਪੈਦਾ ਹੋ ਰਹੇ ਹਲਾਤਾਂ ਬਾਰੇ ਚਰਚਾ ਕੀਤੀ- ਪ੍ਰਿੰਸੀਪਲ ਲਛਮਣ ਸਿੰਘ
ਬਟਾਲਾ, ਗੁਰਦਾਸਪੁਰ, 19 ਫ਼ਰਵਰੀ (ਸਰਬਜੀਤ ਸਿੰਘ)– ਸੀਨੀਅਰ ਸਿਟੀਜਨ ਵੈਲਫੇਅਰ ਫ਼ੋਰਮ (ਰਜਿ:) ਬਟਾਲਾ ਦੀ ਅਹਿਮ ਮੀਟਿੰਗ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਫੋਰਮ ਦੇ ਮੈਂਬਰਾਂ ਵੱਲੋਂ ਸ਼ਮੂਲੀਅਤ ਕਰਕੇ ਵੱਖ-ਵੱਖ ਮੁੱਦਿਆਂ ਤੇ ਚਰਚਾ ਕੀਤੀ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਫੋਰਮ ਵੱਲੋਂ ਅੱਜ ਮਹੀਨਾਵਾਰ ਮੀਟਿੰਗ ਕੀਤੀ ਗਈ ਹੈ ਜਿਸ ਦੇ ਸ਼ੁਰੂ ਹੋਣ ਤੋਂ ਪਹਿਲਾਂ ਸ਼ਹੀਦ ਲੈਫ਼ਟੀਨੈਂਟ ਕਰਨਲ ਕਰਨਬੀਰ ਨੱਤ ਪਿੰਡ ਢਡਿਆਲਾ ਨੱਤ ਜੋ ਕਿ ਕਸ਼ਮੀਰ ਵਿਖੇ ਅੱਤਵਾਦੀਆਂ ਨਾਲ ਲੋਹਾ ਲੈਦੇ ਹੋਏ ਗੰਭੀਰ ਜਖ਼ਖਮੀ ਹੋ ਗਏ ਸਨ ਤੇ 8 ਸਾਲ ਕੋਮਾ ਵਿੱਚ ਰਹੇ ਤੇ ਬੀਤੀ 24-12-2023 ਨੂੰ ਸਦੀਵੀ ਵਿਛੋੜਾ ਦੇ ਗਏ ਸਨ, ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ। ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦੇ ਹੋਏ ਪ੍ਰਿੰਸੀਪਲ ਲਛਮਣ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਪੈਦਾ ਹੋ ਰਹੇ ਹਾਲਾਤਾਂ ਬਾਰੇ ਵਿਸਥਾਰ ਸਾਹਿਤ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਹੈ ਕਿ ਅਜੋਕੇ ਸਮੇਂ ਸਮਾਜ ਵਿੱਚ ਫੈਲ ਰਹੀ ਕੱਟੜਤਾ ਜ਼ਹਿਰ ਦਾ ਕੰਮ ਕਰ ਰਹੀ ਹੈ, ਜੋ ਕਿ ਮਨੁੱਖਤਾ ਲਈ ਬਹੁਤ ਹਾਨੀਕਾਰਕ ਹੈ ਅਤੇ ਇਸ ਨੂੰ ਖਤਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਾਗਿਰਕਾਂ ਨੂੰ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੇ ਪ੍ਰਦਰਸ਼ਨ ਦਾ ਅਧਿਕਾਰ ਹੋਣਾ ਚਾਹੀਦਾ ਹੈ ਤੇ ਇਸ ਲਈ ਕਾਨੂੰਨ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਸਾਨੀ ਅੰਦੋਲਨ ਦਾ ਸਮਰਥਨ ਕਰਦੇ ਹਾਂ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਗੱਲ ਸੁਣ ਕੇ ਉਨ੍ਹਾਂ ਦੀਆਂ ਮੰਗਾਂ ਤੇ ਵਿਚਾਰ ਕਰਨਾਂ ਚਾਹੀਦਾ ਹੈ।
ਇਸ ਦੌਰਾਨ ਫੋਰਮ ਦੇ ਮੈਂਬਰ ਗੁਰਨਾਮ ਸਿੰਘ ਸੰਧੂ ਗੋਲਡ ਮੈਡਲਿਸਟ ਨੂੰ 80+ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ 3 ਤਗ਼ਮੇ ਹਾਸਲ ਕਰਨ ਤੇ ਵਧਾਈ ਦਿੱਤੀ। ਇਸ ਮੌਕੇ ਉੱਪ ਪ੍ਰਧਾਨ ਸਰਦੂਲ ਸਿੰਘ ਸੋਢੀ , ਜਨਰਲ ਸਕੱਤਰ ਗੁਰਦਰਸ਼ਨ ਸਿੰਘ ਧਾਮੀ, ਸਕੱਤਰ ਪ੍ਰਿੰਸੀਪਲ ਨਾਨਕ ਸਿੰਘ,ਪ੍ਰਿੰਸੀਪਲ ਪ੍ਰਿਤਪਾਲ ਸਿੰਘ , ਪ੍ਰਿੰਸੀਪਲ ਨਵਤੇਜਪਾਲ ਸਿੰਘ ਪਨੇਸਰ, ਏ.ਜੀ.ਐਮ. ਕੁਲਵੰਤ ਸਿੰਘ ਬੇਦੀ, ਸੀਨੀਅਰ ਮੈਨੇਜਰ ਕਸ਼ਮੀਰ ਸਿੰਘ ਛੀਨਾ, ਮੈਨੇਜਰ ਬਲਵਿੰਦਰ ਸਿੰਘ ਸੰਘੇੜਾ, ਇੰਜੀ ਨਰਿੰਦਰ ਸਿੰਘ ਸੰਧੂ , ਡਾ. ਸਤਪਾਲ ਸਿੰਘ, ਸਵਿੰਦਰ ਸਿੰਘ ਸੰਧੂ, ਕੁਲਵੰਤ ਸਿੰਘ, ਗੁਰਨਾਮ ਸਿੰਘ ਸਿੱਧੂ, ਜੇ.ਈ. ਸੁਲੱਖਣ ਸਿੰਘ, ਦਰਸ਼ਨ ਲਾਲ ਇੰਸਪੈਕਟਰ, ਅਨੂਪ ਸਿੰਘ ਮਾਂਗਟ ਐਕਸੀਅਨ, ਹਰਬੰਸ ਸਿੰਘ, ਜਸਵੰਤ ਸਿੰਘ, ਗੁਰਪੀਤ ਸਿੰਘ ਪਰਮਾਰ ਆਦਿ ਹਾਜ਼ਰ ਸਨ