ਫਿਲੌਰ, ਗੁਰਦਾਸਪੁਰ, 19 ਫਰਵਰੀ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਗੁਰੂ ਰਵਿਦਾਸ ਮਹਾਰਾਜ ਜੀ ਦਾ 647 ਵਾਂ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਮਨਾਇਆ ਗਿਆ ਅਖੰਡ ਪਾਠਾਂ ਦੇ ਭੋਗ ਪਾਏ ਗਏ,ਕੀਰਤਨ ਦਰਬਾਰ ਸਜਾਇਆ ਗਿਆ ਅਖੰਡ ਪਾਠ ਸ਼ਰਧਾਲੂਆਂ ਤੇ ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਭਾਈ ਖਾਲਸਾ ਨੇ ਦੱਸਿਆ ਸੰਤ ਬਾਬਾ ਜਰਨੈਲ ਸਿੰਘ ਜੀ ਅਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਜੀ ਦੀ ਪ੍ਰੇਰਨਾ ਸਦਕਾ ਉਹਨਾਂ ਦੇ ਮਹਾਨ ਸਪੂਤ ਅਤੇ ਗੁਰੂਦੁਆਰਾ ਸਾਹਿਬ ਜੀ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਵੱਲੋਂ ਜਿਥੇ ਧਾਰਮਿਕ ਖੇਤਰ ‘ਚ ਸਰਗਰਮ ਸੇਵਾ ਨਿਭਾਅ ਕੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਜ਼ੰਗੀ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਉਨ੍ਹਾਂ ਵੱਲੋਂ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਜੀ ਆਲੋਵਾਲ ਵਿਖੇ ਗੁਰੂ ਸਾਹਿਬਾਨਾਂ ਨਾਲ ਸਬੰਧਤ ਸਾਰੇ ਗੁਰਪੁਰਬ ਮਨਾਏ ਜਾਂਦੇ ਹਨ ਉਥੇ ਹਰ ਐਤਵਾਰ ਨੂੰ ਸ਼ਰਧਾਲੂਆਂ ਵੱਲੋਂ ਰਖਵਾਏ ਅਖੰਡ ਪਾਠਾਂ ਦੇ ਭੋਗ ਤੇ ਧਾਰਮਿਕ ਦੀਵਾਨ ਸਜਾਉਣ ਦੇ ਨਾਲ ਨਾਲ ਹਰ ਮਹੀਨੇ ਦੇ ਜੇਠੇ ਐਤਵਾਰ ਨੂੰ ਵੱਡੀ ਗਿਣਤੀ ਵਿੱਚ ਰਖਵਾਏ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਇਕ ਵੱਡਾ ਧਾਰਮਿਕ ਦੀਵਾਨ ਸਜਾਇਆ ਜਾਂਦਾ ਹੈ ਅਤੇ ਇਸੇ ਹੀ ਕੜੀ ਤਹਿਤ ਗੁਰੂ ਰਵਿਦਾਸ ਮਹਾਰਾਜ ਜੀ ਦੇ 647 ਵੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਰਸੋਂ ਤੋਂ ਰੱਖੇ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨੇ ਹੁਕਮਨਾਮੇ ਦੀ ਕਥਾ ਵਿਚਾਰ ਕਰਦਿਆਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਇਤਿਹਾਸ ਸਬੰਧੀ ਸੰਗਤਾਂ ਨੂੰ ਵਿਸਥਾਰ ਨਾਲ ਚਾਨਣਾ ਪਾਇਆ, ਭਾਈ ਕਰਮ ਸਿੰਘ ਜਲੰਧਰ ਵਾਲਿਆਂ ਦੇ ਕੀਰਤਨੀ ਜਥੇ ਅਤੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਰਿੰਕੂ ਦੇ ਕੀਰਤਨੀ ਜਥੇ ਸਮੇਤ ਕਈ ਕੀਰਤਨ ਜਥਿਆਂ ਨੇ ਹਾਜ਼ਰੀ ਲਵਾਈ ਅਤੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਇਤਿਹਾਸ ਸਬੰਧੀ ਸੰਗਤਾਂ ਨੂੰ ਵਿਸਥਾਰ ਨਾਲ ਚਾਨਣਾ ਪਾਇਆ ਇਸ ਮੌਕੇ ਤੇ ਜਿਥੇ ਮੁਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਅਤੇ ਸੰਤ ਮਹਾਂਪੁਰਸ਼ ਬਾਬਾ ਜਰਨੈਲ ਸਿੰਘ ਜੀ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ,ਸੰਤ ਮਹਾਂਪੁਰਸ਼ ਬਾਬਾ ਸ਼ਮਸ਼ੇਰ ਜੰਗੂੜੇ ਵਾਲਿਆਂ ਨੇ ਹਾਜ਼ਰੀ ਲਵਾਈ ਉਥੇ ਸਮੂਹ ਬੁਲਾਰਿਆਂ ਤੇ ਧਾਰਮਿਕ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਇਸ ਮੌਕੇ ਤੇ ਮੁਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨੇ ਸਮੂਹ ਸੰਗਤਾਂ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੇ 647 ਪ੍ਰਕਾਸ਼ ਦਿਹਾੜਾ ਦੀ ਲੱਖ ਲੱਖ ਵਧਾਈ ਦਿੱਤੀ ਉਥੇ ਸਭਨਾਂ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਪਵਿੱਤਰ ਗੁਰਬਾਣੀ ਨੂੰ ਪੜ ਕੇ ਉਸ ਤੇ ਅਮਲ ਜਾਮਾਂ ਪਹਿਨਾਉਣ ਦੀ ਮੰਗ ਕੀਤੀ ਹੈ ਇਸ ਮੌਕੇ ਸੰਤ ਮਹਾਂਪੁਰਸ਼ ਬਾਬਾ ਜਰਨੈਲ ਸਿੰਘ ਜੀ, ਸੰਤ ਬਾਬਾ ਸੁਖਵਿੰਦਰ ਸਿੰਘ ਜੀ, ਸੰਤ ਬਾਬਾ ਸ਼ਮਸ਼ੇਰ ਸਿੰਘ ਜਗੇੜੇ ਵਾਲੇ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਬਾਬਾ ਦਾਰਾ ਸਿੰਘ ਭਾਈ ਹਰਜੀਤ ਸਿੰਘ, ਰਵਿੰਦਰ ਸਿੰਘ ਰਿੰਕੂ ਤੇ ਇਲਾਵਾ ਸੈਂਕੜੇ ਸੰਗਤਾਂ ਨੇ ਹਾਜ਼ਰੀ ਲਵਾਈ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ।