27 ਅਗਸਤ ਨੂੰ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸਰਕਾਰ ਵਿਰੁੱਧ ਮਹਾਰੈਲੀ ਕਰਨ ਦਾ ਐਲਾਨ ਕਰਨਾ ਸਮੇਂ ਦੀ ਲੋੜ ਵਾਲਾ ਸ਼ਲਾਘਾਯੋਗ– ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ

ਚੰਡੀਗੜ੍ਹ, ਗੁਰਦਾਸਪੁਰ, 13 ਅਗਸਤ ( ਸਰਬਜੀਤ ਸਿੰਘ)– ਲੰਮੇ ਲੰਮੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ ਮੰਗ ਕੀਤੀ ਜਾ ਰਹੀ ਹੈ ਸਰਕਾਰੀ ਡੀਏ ਭੱਤਾ ਤੇ ਹੋਰ ਸਹੂਲਤਾਂ ਦਿੱਤੀਆਂ ਜਾਣ, ਇਸ ਸਬੰਧੀ ਪੰਜਾਬ ਹਰਿਆਣਾ ਹਾਈਕੋਰਟ ਵੀ ਮੁਲਾਜ਼ਮਾਂ ਦੇ ਹੱਕ ਸਰਕਾਰ ਨੂੰ ਕਹੇ ਚੁੱਕੀ ਹੈ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮੰਗਿਆਈ ਭੱਤਾ ਤੇ ਡੀ ਏ ਆਦਿ ਦਿੱਤਾ ਜਾਵੇ ਪਰ ਸਰਕਾਰ ਤੋਂ ਟੱੱਸ ਤੋਂ ਮੱਸ ਨਹੀਂ ਹੋ ਰਹੀ, ਜਿਸ ਅੜੀ ਨੂੰ ਤੋੜਨ ਲਈ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ 27 ਅਗਸਤ ਨੂੰ ਪੰਜਾਬ ਵਿੱਚ ਮਹਾਰੈਲੀ ਕਰਨ ਦਾ ਐਲਾਨ ਕੀਤਾ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਕੀਤੀ ਜਾ ਰਹੀ ਮਹਾ ਰੈਲੀ ਦੀ ਪੂਰਨ ਸੁਤੰਤਰਤਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿੱਚ ਮਹਾਰੈਲੀ ਕਰਨ ਵਾਲੇ ਕੀਤੇ ਐਲਾਨ ਦੀ ਪੂਰਨ ਹਮਾਇਤ ਅਤੇ ਸਰਕਾਰ ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਇਹ ਮਹਾਰੈਲੀ ਕੋਈ ਆਮ ਰੈਲੀ ਨਹੀਂ ਸਗੋਂ ਸਰਕਾਰ ਦੀਆਂ ਚੀਕਾਂ ਕਢਵਾ ਕੇ ਰੱੱਖ ਦੇਵੇਗੀ ਕਿਉਂਕਿ ਉਸ ਦਿਨ ਪੰਜਾਬ ਦੇ ਸਰਕਾਰੀ ਗੈਰ ਸਰਕਾਰੀ ਤੇ ਹੋਰਾਂ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਕੀਤੀ ਜਾ ਰਹੀ ਹੈ, ਭਾਈ ਖਾਲਸਾ ਨੇ ਦੱਸਿਆ ਇਸ ਦਿਨ ਸਿਰਫ਼ ਅਮਰਜੈਨਸੀ ਸੇਵਾਵਾਂ ਤੋਂ ਇਲਾਵਾ ਬਾਕੀ ਸਾਰਾ ਪੰਜਾਬ ਸਾਰਾ ਦਿਨ ਬੰਦ ਰਹੇਗਾ ਅਤੇ ਕੰਮ ਕਾਜ ਸਾਰਿਆਂ ਮਹਿਕਮਿਆਂ ਵੱਲੋਂ ਬੰਦ ਰੱਖਿਆ ਜਾਵੇਗਾ, ਭਾਈ ਖਾਲਸਾ ਨੇ ਕਿਹਾ ਇਸ ਬਦਲੇ ਪੰਜਾਬ ਦੀ ਜਨਤਾ ਨੂੰ ਆਉਂਣ ਵਾਲੀਆਂ ਸਾਰੀਆਂ ਪ੍ਰੇਸ਼ਾਨੀ ਵਾਸਤੇ ਪੰਜਾਬ ਸਰਕਾਰ ਜੁਮੇਵਾਰ ਹੋਵੇਗੀ, ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਸਰਕਾਰ ਖ਼ਿਲਾਫ਼ ਕੀਤੀ ਜਾ ਰਹੀ 27 ਅਗੱਸਤ ਦੀ ਮਹਾਰੈਲੀ ਦੀ ਪੂਰਨ ਹਮਾਇਤ ਅਤੇ ਇਸ ਨੂੰ ਸਮੇਂ ਦੀ ਲੋੜ ਵਾਲਾ ਵਧੀਆ ਕਦਮ ਦੱਸਦੀ ਹੋਈ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਾਰੀਆਂ ਹੱਕੀ ਮੰਗਾਂ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਉਹਨਾਂ ਨੂੰ ਸਰਕਾਰ ਵਿਰੁੱਧ ਮਹਾਰੈਲੀ ਕਰਨ ਦੀ ਲੋੜ ਨਾਂ ਪਵੇ, ਇਸ ਵਕਤ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਦਿਲਬਾਗ ਸਿੰਘ ਗੁਰਦਾਸਪੁਰ, ਭਾਈ ਸੁਖਦੇਵ ਸਿੰਘ ਫੌਜੀ ਜਗਰਾਓਂ, ਭਾਈ ਜੋਗਿੰਦਰ ਪਾਲ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਸਿੰਦਾ ਸਿੰਘ ਨਿਹੰਗ ਅਤੇ ਭਾਈ ਪਿਰਥੀ ਸਿੰਘ ਧਾਲੀਵਾਲ ਧਰਮਕੋਟ, ਭਾਈ ਰਛਪਾਲ ਸਿੰਘ ਅਤੇ ਭਾਈ ਮਨਜਿੰਦਰ ਸਿੰਘ ਕਮਾਲਕੇ, ਭਾਈ ਇੰਦਰਜੀਤ ਸਿੰਘ ਕਾਉਂਕੇ, ਭਾਈ ਜੱਸਾ ਸਿੰਘ ਬਿਆਸ ਆਦਿ ਆਗੂ ਹਾਜਰ ਸਨ ।।

Leave a Reply

Your email address will not be published. Required fields are marked *