ਚੰਡੀਗੜ੍ਹ, ਗੁਰਦਾਸਪੁਰ, 13 ਅਗਸਤ ( ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ‘ਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਛੁੱਟੀ ਤੇ ਲਿਆ ਕੇ ਉਹਨਾਂ ਦੀ ਬਿਰਧ ਮਾਤਾ ਜੀ ਨੂੰ ਮਿਲਾਉਣ ਦਾ ਮਨ ਬਣਾ ਲਿਆ ਅਤੇ ਇਸ ਵਾਸਤੇ ਉਹ ਲਗਾਤਾਰ ਅੱਗੇ ਵਧਦੇ ਜਾ ਰਹੇ ਹਨ, ਪਹਿਲਾਂ ਉਹਨਾਂ ਨੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੂੰ ਚਿੱਠੀ ਲਿਖ ਕੇ ਭਾਈ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਛੁੱਟੀ ਤੇ ਰਿਆਹ ਕਰਨ ਦੀ ਸਿਫਾਰਸ਼ ਕੀਤੀ ਸੀ ਅਤੇ ਹੁਣ ਉਹਨਾਂ ਵੱਲੋਂ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਛੁੱਟੀ ਸਬੰਧੀ ਸਰਕਾਰੀ ਪ੍ਰਕਿਰਿਆ ਤੇਜ਼ ਕਰਨ ਦੀ ਸਿਫਾਰਸ਼ ਕੀਤੀ ਹੈ, ਭਾਈ ਖਾਲਸਾ ਨੇ ਕਿਹਾ ਮੁੱਖ ਮੰਤਰੀ ਨੇ ਗਵਰਨਰ ਪੰਜਾਬ ਨੂੰ ਭਰੋਸਾ ਦਿਵਾਇਆ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਦੀ ਜੁਮੇਵਾਰੀ ਪੂਰੀ ਪੰਜਾਬ ਸਰਕਾਰ ਦੀ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਲ੍ਹ ‘ਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਛੁੱਟੀ ਤੇ ਰਿਆਹ ਕਰਵਾਕੇ ਬਾਹਰ ਲਿਆਉਣ ਦੀ ਕੀਤੀ ਜਾ ਰਹੀ ਚਾਰਾਜੋਈ ਦੀ ਜ਼ੋਰਦਾਰ ਸ਼ਬਦਾਂ ਵਿਚ ਪੂਰਨ ਹਮਾਇਤ ਕਰਦੀ ਹੈ ਕਿਉਂਕਿ ਇਹ ਕਾਰਜ ਸਮੇਂ ਅਤੇ ਲੋਕਾਂ ਦੀ ਮੰਗ ਵਾਲਾਂ ਬਹੁਤ ਹੀ ਸ਼ਲਾਘਾਯੋਗ ਤੇ ਇਤਿਹਾਸਕ ਮੰਨਿਆ ਜਾ ਸਕਦਾ ਹੈ ਇਸ ਕਰਕੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਲੰਮੇ ਸਮੇਂ ਤੋਂ ਆਪਣੀਆਂ ਅਦਾਲਤੀ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹ ‘ਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਪੈਰੈਲ ਛੁੱਟੀ ਦੇਣ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਉਹ ਆਪਣੀ ਬਿਮਾਰ ਮਾਤਾ ਜੀ ਨੂੰ ਆਖਰੀ ਸਮੇਂ ਵੇਖ ਸਕੇ , ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਮੰਤਰੀ ਵੱਲੋਂ ਗਵਰਨਰ ਪੰਜਾਬ ਨੂੰ ਮਿਲ ਕੇ ਭਾਈ ਜਗਤਾਰ ਸਿੰਘ ਹਵਾਰਾ ਦੀ ਛੁੱਟੀ ਪ੍ਰਕਿਰਿਆ ਤੇਜ਼ ਕਰਨ ਦੀ ਮੰਗ ਵਾਲ਼ੀ ਸਿਫਾਰਸ਼ ਦੀ ਸ਼ਲਾਘਾ ਅਤੇ ਸਰਕਾਰ ਤੋਂ ਪਰੋਲ ਛੁੱਟੀ ਜਲਦੀ ਮਨਜ਼ੂਰ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਨੇ ਮਨ ਬਣਾ ਲਿਆ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਛੁੱਟੀ ਤੇ ਰਿਆਹ ਕਰਵਾਕੇ ਸਰਕਾਰ ਵਿਰੋਧੀਆਂ ਦੇ ਮੂੰਹ ਬੰਦ ਕਰਵਾਉਣ ਦੇ ਨਾਲ ਨਾਲ ਸਿੱਖ ਪੰਥ ਦੀਆਂ ਜਥੇਬੰਦੀਆਂ ਦੇ ਆਗੂਆਂ ‘ਚ ਪਿਆਰ ਤਾਂ ਵਧਾਉਣੀ ਹੀ ਵਧਾਉਣੀ ਹੈ ਅਤੇ ਉਹ ਇਸ ਸਬੰਧੀ ਪੂਰੀ ਤਰ੍ਹਾਂ ਸਰਗਰਮ ਹਨ, ਭਾਈ ਖਾਲਸਾ ਨੇ ਕਿਹਾ ਹੁਣ ਮੁਖਮੰਤਰੀ ਨੇ ਗਵਰਨਰ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹਵਾਰਾ ਦੇ ਬਾਹਰ ਆਉਣ ਸਬੰਧੀ ਅਮਨ ਕਾਨੂੰਨ ਦੀ ਸਥਿਤੀ ਦਾ ਪੂਰਨ ਭਰੋਸਾ ਦਿਵਾਇਆ ਅਤੇ ਕਿਹਾ ਕਿ ਉਨ੍ਹਾਂ ਨੇ ਇਹ ਸਾਰਾ ਕਾਰਜ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਦੀ ਮੰਗ ਤੇ ਕੀਤਾ ਹੈ ਅਤੇ ਉਹਨਾਂ ਨੇ ਭਰੋਸਾ ਦਵਾਇਆ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਦੇ ਬਾਹਰ ਆਉਣ ਸਮੇਂ ਅਮਨ ਕਾਨੂੰਨ ਦੀ ਵਿਵਸਥਾ ਨੂੰ ਪੂਰੀ ਤਰ੍ਹਾਂ ਬਣੀ ਰਹੇਗੀ, ਇਸ ਮੌਕੇ ਤੇ ਭਾਈ ਖਾਲਸਾ ਨਾਲ ਭਾਈ ਸੁਖਦੇਵ ਸਿੰਘ ਫੌਜੀ ਜਗਰਾਓਂ, ਭਾਈ ਦਿਲਬਾਗ ਸਿੰਘ ਗੁਰਦਾਸਪੁਰ, ਭਾਈ ਇੰਦਰਜੀਤ ਸਿੰਘ ਕਾਉਂਕੇ ਤੇ ਭਾਈ ਜੱਸਾ ਸਿੰਘ ਬਿਆਸ ਆਦਿ ਆਗੂ ਹਾਜਰ ਸਨ ।


