ਗੁਰਦਾਸਪੁਰ, 21 ਫਰਵਰੀ (ਸਰਬਜੀਤ ਸਿੰਘ)– ਕੇਂਦਰ ਸਰਕਾਰ ਕਿਸਾਨਾਂ ਨੂੰ ਕੁੱਝ ਕੁ ਫਸਲਾਂ ਤੇ ਐਮ ਐਸ ਪੀ ਦੇਣ ਦੇ ਭਰੋਸੇ’ਚ ਰੱਖ ਕੇ ਹੱਕੀ ਮੰਗਾਂ ਮਨਵਾਉਣ ਵਾਲੇ ਦਿੱਲੀ ਕਿਸਾਨ ਅੰਦੋਲਨ ਨੂੰ ਫੇਲ ਕਰਨ ਦੀ ਨਾਕਾਮ ਕੋਸ਼ਿਸ਼ ਵਿੱਚ ਸੀ?ਪਰ ਅੰਦੋਲਨਕਾਰੀ ਕਿਸਾਨ ਆਗੂਆਂ ਨੇ ਆਪਣੀ ਸਮਝਦਾਰੀ ਤੇ ਅਗਾਂਹ ਵਧੂ ਸੋਚ ਤੇ ਪਹਿਰਾ ਦਿੰਦੇ ਹੋਏ ਸਰਕਾਰ ਦੀ ਕੁਝ ਕੁ ਫਸਲਾਂ ਤੇ ਐਮ ਐਸ ਪੀ ਦੇਣ ਵਾਲੇ ਧੋਖਾਧੜੀ ਵਾਲੇ ਪ੍ਰਸਤਾਵ ਨੂੰ ਮੁੱਢੋਂ ਹੀ ਰੱਦ ਕਰਦਿਆਂ 21ਫਰਵਰੀ ਨੂੰ ਹੱਕੀ ਮੰਗਾਂ ਲਈ ਦਿੱਲੀ ਵਿਖੇ ਮੋਰਚਾ ਲਾਉਣ ਦਾ ਐਲਾਨ ਕਰ ਦਿੱਤਾ ਹੈ ਕਿਉਂਕਿ ਸਰਕਾਰ ਵੱਲੋਂ ਦਿੱਤੇ ਇਸ ਪ੍ਰਸਤਾਵ ਦਾ ਜਿਥੇ ਆਪ ਪਾਰਟੀ ਨੂੰ ਛੱਡ ਕੇ ਕਾਂਗਰਸ ਤੇ ਕੈਪਟਨ ਸਮੇਤ ਅਕਾਲੀਆਂ ਨੇ ਵੀ ਵਿਰੋਧ ਕੀਤਾ ਹੈ ਅਤੇ ਕੇਂਦਰ ਦੀ ਭਾਜਪਾਈ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਸਾਰੀਆਂ ਫਸਲਾਂ ਤੇ ਐਮ ਐਸ ਪੀ ਦੇਣ ਅਤੇ ਦਿੱਲੀ ਵਿਖੇ ਤਿੰਨ ਖੇਤੀ ਬਿੱਲਾਂ ਨੂੰ ਰੱਦ ਕਰਨ ਸਮੇਂ ਮੰਨੀਆਂ ਸਾਰੀਆਂ ਕਿਸਾਨੀ ਮੰਗਾਂ ਨੂੰ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦੇਵੇ, ਤਾਂ ਕਿ ਕਿਸਾਨਾਂ ਨੂੰ ਦਿੱਲੀ ਵਿਖੇ ਕੇਂਦਰ ਸਰਕਾਰ ਵਿਰੁੱਧ ਅੰਦੋਲਨ ਕਰਨ ਦਾ ਦੀ ਜ਼ਰੂਰਤ ਹੀ ਨਾਂ ਪਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕਿਸਾਨਾਂ ਅਤੇ ਸਰਕਾਰ ਵਿਚਕਾਰ ਹੋਈ ਗੱਲਬਾਤ ਸਮੇਂ ਕੁਝ ਕੁ ਫਸਲਾਂ ਤੇ ਐਮ ਐਸ ਪੀ ਦੇਣ ਵਾਲੇ ਸਰਕਾਰੀ ਪ੍ਰਸਤਾਵ ਨੂੰ ਰੱਦ ਕਰਕੇ 21 ਫਰਵਰੀ ਨੂੰ ਦਿੱਲੀ ਵਿਖੇ ਕੂਚ ਕਰਨ ਵਾਲੇ ਕਿਸਾਨ ਆਗੂਆਂ ਦੇ ਫੈਸਲੇ ਦੀ ਪੂਰਨ ਹਮਾਇਤ ਕਰਦਿਆਂ ਜਿਥੇ ਇਸ ਨੂੰ ਸਮੇਂ ਦੀ ਲੋੜ ਵਾਲਾਂ ਸ਼ਲਾਘਾਯੋਗ ਫ਼ੈਸਲਾ ਦੱਸਿਆ ਉਥੇ ਕੇਂਦਰ ਦੀ ਮੋਦੀ ਸਰਕਾਰ ਤੋਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਸਪਸ਼ਟ ਕੀਤਾ ਸਰਕਾਰ ਕੁਝ ਕੁ ਫਸਲਾਂ ਤੇ ਐਮ ਐਸ ਪੀ ਦੇ ਕੇ ਕਿਸਾਨਾਂ ਵੱਲੋਂ ਹੱਕੀ ਮੰਗਾਂ ਲਈ ਲਾਏ ਜਾ ਰਹੇ ਦੂਜੇ ਤੇ ਏ ਅੰਦੋਲਨ ਦੀ ਕੂਟਨੀਤੀ ਰਾਹੀਂ ਫੇਲ ਕਰਨ ਦੀ ਨਾਕਾਮ ਕੋਸ਼ਿਸ਼ ਕਰ ਰਹੀ ਹੈ ਅਤੇ ਆਪ ਪਾਰਟੀ ਭਾਜਪਾ ਸਰਕਾਰ ਤੇ ਕਿਸਾਨੀ ਗੱਲਬਾਤ ਦੀ ਵਿਚੋਲਗੀ ਕਰ ਰਹੀ ਹੈ ਭਾਈ ਖਾਲਸਾ ਨੇ ਕਿਸਾਨਾਂ ਨੇ ਬਹੁਤ ਸਮਝਦਾਰੀ ਨਾਲ ਸਰਕਾਰ ਦੇ ਇਸ ਮੌਕੇ ਪ੍ਰਸਤੀ ਵਾਲੇ ਪ੍ਰਸਤਾਵ ਦੀ ਫੂਕ ਕੱਢਦਿਆਂ ਜੋਂ 21 ਫਰਵਰੀ ਨੂੰ ਦਿੱਲੀ ਵਿਖੇ ਸਾਰੀਆਂ ਹੱਕਾਂ ਮਨਵਾਉਣ ਤਹਿਤ ਮੋਰਚਾ ਲਾਇਆ ਜਾ ਰਿਹਾ ਹੈ ਸਰਕਾਰ ਨੂੰ ਕਿਸਾਨਾਂ ਦੇ ਅੰਦੋਲਨ ਅੱਗੇ ਝੁਕਣਾ ਪਵੇਗਾ ਅਤੇ ਸਾਰੀਆਂ ਮੰਗਾਂ ਪ੍ਰਵਾਨ ਕਰਨੀਆ ਪੈਣ ਗੀਆ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕਿਸਾਨਾਂ ਦੇ ਇਸ ਫ਼ੈਸਲੇ ਦਾ ਸਵਾਗਤ ਅਤੇ ਹਮਾਇਤ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਦਿੱਲੀ ਵਿਖੇ ਹੋਏ ਸਮਝੌਤੇ ਤਹਿਤ ਕਿਸਾਨਾਂ ਦੀਆਂ ਸਾਰੀਆਂ ਹੱਕੀ ਮੰਗਾਂ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਕਿਸਾਨਾਂ ਨੂੰ ਸਰਕਾਰ ਵਿਰੁੱਧ ਅੰਦੋਲਨ ਕਰਨ ਲਈ ਮਜਬੂਰ ਨਾ ਹੋਣਾ ਪਵੇ ਇਸ ਵਕਤ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਤੋਂ ਇਲਾਵਾ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਮੋਗਾ ਭਾਈ ਗੁਰਦੇਵ ਸਿੰਘ ਸੰਗਲਾ ਤੇ ਭਾਈ ਅਜੈਬ ਸਿੰਘ ਧਰਮਕੋਟ ਭਾਈ ਗੁਰਜਸਪਰੀਤ ਸਿੰਘ ਮਜੀਠਾ, ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜੱਸਾ ਸਿੰਘ ਸੰਗੋਵਾਲ ਬਾਬਾ ਚੜਤ ਸਿੰਘ ਤੇ ਬਾਬਾ ਸਰਵਣ ਸਿੰਘ ਮਸਤਾਨਾ ਵੀ ਹਾਜ਼ਰ ਸਨ।


