ਚੰਡੀਗੜ੍ਹ, ਗੁਰਦਾਸਪੁਰ, 22 ਫਰਵਰੀ (ਸਰਬਜੀਤ ਸਿੰਘ)– ਕਿਸਾਨੀ ਮੰਗਾਂ ਨੂੰ ਲੈ ਕੇ ਚਲ ਰਹੇ ਕਿਸਾਨ ਅੰਦੋਲਨ ਦੌਰਾਨ ਇਕ ਮੰਦਭਾਗੀ ਖਬਰ ਹੈ ਕਿ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਖਨੌਰੀ ਸਰਹੱਦ ਉਤੇ ਇਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲੋ ਦੇ ਰਹਿਣ ਵਾਲੇ ਸ਼ੁਭਕਰਨ ਸਿੰਘ ਦੀ ਮੌਤ ਹੋਈ ਹੈ।
ਕਿਸਾਨਾਂ ਵੱਲੋਂ ਮੰਗਾਂ ਨੂੰ ਲੈ ਕੇ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਬਾਰਡਰ ਉਤੇ ਸਖਤ ਪੁਲਿਸ ਬਲ ਤੈਨਾਤ ਕੀਤੇ ਹੋਏ ਹਨ। ਕਿਸਾਨਾਂ ਨੂੰ ਅੱਗੇ ਵੱਧਣ ਤੋਂ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਇਸ ਦੌਰਾਨ ਇਕ ਕਿਸਾਨ ਦੀ ਮੌਤ ਹੋਣ ਦੀ ਖਬਰ ਹੈ ਜਦੋਂ ਕਿ ਹੋਰ ਦਰਜਨਾਂ ਕਿਸਾਨ ਜ਼ਖਮੀ ਹੋ ਗਏ ਹਨ ਜੋ ਹਸਪਤਾਲ ਵਿੱਚ ਇਲਾਜ ਲਈ ਰਤੀ ਕਰਵਾਏ ਗਏ ਹਨ।