ਲੁਧਿਆਣਾ, ਗੁਰਦਾਸਪੁਰ, 23 ਫਰਵਰੀ (ਸਰਬਜੀਤ ਸਿੰਘ)-ਲੁਧਿਆਣਾ ਦੇ ਸਲੇਮ ਟਾਬਰੀ ਦੀਆਂ ਸ਼ਰਧਾ ਵਾਨ ਸੰਗਤਾਂ ਵੱਲੋਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਤੇ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜਿਸ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਲਵਾਈ ਅਤੇ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਉਥੇ ਇਸ ਨਗਰ ਕੀਰਤਨ ਵਿੱਚ ਦੁਆਬਾ ਖੇਤਰ’ਚ ਧਾਰਮਿਕ, ਸਮਾਜਿਕ ਸੇਵਾਵਾਂ ਤੇ ਹੋਰ ਸਰਗਰਮੀਆਂ ਵਿੱਚ ਸਰਗਰਮ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਦੇ ਮੁਖੀ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਅਲੋਵਾਲ ਅਤੇ ਸੰਤ ਬਾਬਾ ਸਰਵਣ ਦਾਸ ਜੀ ਨੇ ਵਿਸ਼ੇਸ਼ ਤੌਰ ਸ਼ਾਮਲ ਹੋ ਕੇ ਖੁਸ਼ੀ ਪ੍ਰਾਪਤ ਕੀਤੀ ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨਾਲ ਟੈਲੀਫੋਨ ਤੇ ਗੱਲਬਾਤ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਭਾਈ ਖਾਲਸਾ ਨੇ ਦੱਸਿਆ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਜਿਥੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਵੱਡੇ ਵੱਡੇ ਨਗਰ ਕੀਰਤਨ, ਪ੍ਰਭਾਤ ਫੇਰੀਆਂ ਤੇ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ ਅਤੇ ਇਸੇ ਤਹਿਤ ਅੱਜ ਸਲੇਮ ਟਾਬਰੀ ਲੁਧਿਆਣਾ ਦੀਆਂ ਸ਼ਰਧਾਵਾਨ ਸੰਗਤਾਂ ਵੱਲੋਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਪ੍ਰਾਪਤ ਕਰਨ ਲਈ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਨਗਰ ਕੀਰਤਨ ਵਿੱਚ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਤੋਂ ਹਜ਼ਾਰਾਂ ਸੰਗਤਾਂ ਸ਼ਾਮਲ ਹੋਈਆਂ ਉਥੇ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਮੁੱਖ ਬੁਲਾਰੇ ਸੰਤ ਸਮਾਜ ਤੇ ਸੰਤ ਬਾਬਾ ਸਰਵਣ ਦਾਸ ਜੀ ਨੇ ਸ਼ਾਮਲ ਹੋ ਕੇ ਹਾਜ਼ਰੀ ਲਵਾਈ ਨਗਰ ਕੀਰਤਨ ਦੀਆਂ ਸੰਗਤਾਂ ਦੀ ਕਈ ਪੜਾਵਾਂ ਤੇ ਰੋਕ ਕੇ ਕਈ ਪ੍ਰਕਾਰ ਦੇ ਲੰਗਰਾਂ ਦੀ ਸੇਵਾ ਕੀਤੀ ਗਈ ਇਸ ਮੌਕੇ ਤੇ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ ਨੇ ਸਮੂਹ ਸੰਗਤਾਂ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੀ ਦਿੱਤੀ ਅਤੇ ਕਿਹਾ ਸਾਨੂੰ ਆਪਣੇ ਰਹਿਬਰਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਉਹਨਾਂ ਵੱਲੋਂ ਦਰਸਾਏ ਮਾਰਗ ਤੇ ਚੱਲਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ਤਾਂ ਸਾਡਾ ਸੰਸਾਰਕ ਜੀਵਨ ਸਫਲ ਹੋ ਸਕਦਾ ਹੈ
।