ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਸ਼ੰਭੂ ਬਾਰਡਰ ‘ਤੇ ਕਿਸਾਨਾਂ ‘ਤੇ ਹੋਏ ਅੱਤਿਆਚਾਰ ਅਤੇ ਨੌਜਵਾਨ ਕਿਸਾਨ ਦੀ ਮੌਤ ਦੇ ਵਿਰੋਧ ‘ਚ ਗੁਰਦਾਸਪੁਰ ‘ਚ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਜਾਮ ਕੀਤਾ

ਗੁਰਦਾਸਪੁਰ

ਗੁਰਦਾਸਪੁਰ, 23 ਫਰਵਰੀ (ਸਰਬਜੀਤ ਸਿੰਘ)–ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪੰਜਾਬ ਯੂਥ ਪ੍ਰਧਾਨ ਇੰਦਰਪਾਲ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਗੁਰਦਾਸਪੁਰ ਜੰਮੂ ਅੰਮ੍ਰਿਤਸਰ ਵਿਖੇ ਆਪਣੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਅਤੇ ਇਸ ਦੌਰਾਨ ਕਿਸਾਨਾਂ ਦੀ ਹੋਈ ਮੌਤ ਦੇ ਵਿਰੋਧ ‘ਚ ਅੰਮਿ੍ਤਸਰ ਨੈਸ਼ਨਲ ਹਾਈਵੇਅ ਜਾਮ ਕਰਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਕਹਿਣ ‘ਤੇ ਹਰਿਆਣਾ ਪੁਲਿਸ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡ ਰਹੀ ਹੈ ਅਤੇ ਸਿੱਧੀਆਂ ਗੋਲੀਆਂ ਚਲਾ ਰਹੀ ਹੈ।ਉਨ੍ਹਾਂ ਦੱਸਿਆ ਕਿ ਗੋਲੀ ਲੱਗਣ ਕਾਰਨ ਇਕ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ

।ਉਨ੍ਹਾਂ ਕਿਹਾ ਕਿ ਇਸ ਅੰਦੋਲਨ ਵਿੱਚ ਹੁਣ ਤੱਕ 4 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ ਅਤੇ ਕੇਂਦਰ ਸਰਕਾਰ ਨਾਲ ਕਿਸਾਨਾਂ ਦੀਆਂ 4 ਵਾਰ ਮੀਟਿੰਗਾਂ ਹੋਣ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ, ਜਿਸ ਕਾਰਨ ਅੱਜ ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਆਪਣੇ ਰੋਹ ਦਾ ਪ੍ਰਗਟਾਵਾ ਕਰਦਿਆਂ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਸੀ. 2 ਘੰਟੇ ਜਾਮ ਲਗਾ ਦਿੱਤਾ ਅਤੇ ਚਾਰੇ ਪਾਸਿਓਂ ਆਵਾਜਾਈ ਠੱਪ ਕੀਤੀ ਗਈ।ਉਨ੍ਹਾਂ ਮੰਗ ਕੀਤੀ ਹੈ ਕਿ ਇਸ ਅੰਦੋਲਨ ਵਿਚ ਮਰਨ ਵਾਲੇ ਕਿਸਾਨਾਂ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਹਰਿਆਣਾ ਦੇ ਪੁਲਿਸ ਅਧਿਕਾਰੀ ਵੱਲੋਂ ਗੋਲੀ ਮਾਰਨ ਵਾਲੇ ਨੌਜਵਾਨ ਦੇ ਖਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਜਾਵੇ | ਜਿਸ ਦੀ ਮੌਤ ਹੋ ਗਈ ਅਤੇ ਕੇਂਦਰ ਸਰਕਾਰ ਨੂੰ ਉਨ੍ਹਾਂ ਸਾਰੀਆਂ ਮੰਗਾਂ ਨੂੰ ਮੰਨਣਾ ਚਾਹੀਦਾ ਹੈ, ਜਿਨ੍ਹਾਂ ਨੂੰ ਲੈ ਕੇ ਕਿਸਾਨ ਸ਼ੰਭੂ ਬਾਰਡਰ ‘ਤੇ ਧਰਨਾ ਦੇ ਰਹੇ ਹਨ, ਜੇਕਰ ਅਜਿਹਾ ਨਾ ਹੋਇਆ ਤਾਂ ਕਿਸਾਨ ਆਗੂਆਂ ਦੇ ਕਹਿਣ ‘ਤੇ ਉਹ ਦਿੱਲੀ ਜਾਣ ਲਈ ਮਜਬੂਰ ਹੋਣਗੇ।

ਭਾਰਤੀ ਕਿਸਾਨ ਯੂਨਿਅਨ ਚੜੂਨੀ ਵੱਲੋ ਕੱਲ ਦੇ ਦਿਨ ਹੋਈ ਬਹੁਤ ਹੀ ਮੰਦਭਾਗੀ ਘਟਨਾ ਜਿਸ ਵਿੱਚ ਸਾਡੇ ਇਕ ਕਿਸਾਨ ਨੋਜਵਾਨ ਸੁਭਕਰਨ ਸਿੰਘ ਦੇ ਸਿਰ ਵਿੱਚ ਹਰਿਆਣਾ ਪੁਲਿਸ ਵੱਲੋ ਗੋਲੀ ਮਾਰ ਕੇ ਸਹੀਦ ਕਰ ਦਿੱਤਾ ਗਿਆ ਜਿਸ ਦੇ ਰੋਸ ਵਿੱਚ ਅੱਜ ਸਾਰੀ ਭਾਰਤੀ ਕਿਸਾਨ ਯੂਨਿਅਨ ਚੜੂਨੀ ਵੱਲੋ ਵੱਖ ਵੱਖ ਜਿੱਲਿਆ ਵਿੱਚ ਹਾਈਵੇ ਜਾਮ ਕਰਨ ਦੀ ਕਾਲ ਦਿੱਤੀ ਗਈ ਸੀ ਇਸੇ ਦੇ ਸੰਬੰਧ ਵਿੱਚ 22 ਫਰਵਰੀ 12ਵਜੇ ਤੋ ਲੈ ਕੇ ਦੁਪਿਹਰ 2ਵਜੇ ਤੱਕ ਜੀਵਨਵਾਲ ਬੱਬਰੀ ਹਾਈਵੇ ਚੌਕ ਬੰਦ ਕੀਤਾ ਗਿਆ ਇਸ ਮੌਕੇ ਯੂਥ ਪੰਜਾਬ ਪ੍ਰਧਾਨ ਇੰਦਰਪਾਲ ਸਿੰਘ ਬੈਂਸ,ਜਗਜੀਤ ਸਿੰਘ ਜਿਲਾ ਪ੍ਰਧਾਨ ਜਰਨਲ ਸੈਰਟਰੀ ਲਵਪ੍ਰੀਤ ਸਿੰਘ ਮੰਨਾ,ਹਲਕਾ ਪ੍ਰਧਾਨ ਗੁਰਕੀਰਤ ਸਿੰਘ ਗਜਨੀਪੁਰ ਅਤੇ ਸਾਰੇ ਕਿਸਾਨ ਸਾਥੀ ਹਾਜਰ ਰਹੇ।

Leave a Reply

Your email address will not be published. Required fields are marked *