ਬਠਿੰਡਾ, ਗੁਰਦਾਸਪੁਰ, 23 ਫਰਵਰੀ (ਸਰਬਜੀਤ ਸਿੰਘ)- ਵਿਰੋਧੀ ਧਿਰ ਦੇ ਆਗੂ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਬਠਿੰਡਾ ਜਿਲ੍ਹੇ ਦੇ ਪਿੰਡ ਬੱਲੋ ਦੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਨੇ ਦੁੱਖ ਸਾਂਝਾ ਕਰਨ ਲਈ ਪਹੁੰਚੇ। ਉਨ੍ਹਾਂ ਨੌਜਵਾਨ ਦੇ ਕਤਲ ਦੇ ਦੋਸ਼ ਵਿੱਚ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਖਿਲਾਫ ਧਾਰਾ 302 ਤਹਿਤ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਅਤੇ ਪੰਜਾਬ ਸਰਕਾਰ ਨੂੰ ਅਜੇ ਤੱਕ ਕੋਈ ਵੀ ਕਾਰਵਾਈ ਨਾ ਕਰਨ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਉਸ ਦੋਸ਼ੀ ਤੇ ਕਤਲ ਦਾ ਪਰਚਾ ਦਰਜ ਨਹੀਂ ਹੁੰਦਾ ਤਾਂ ਇਸ ਪਰਿਵਾਰ ਨੂੰ ਇਨਸਾਫ ਨਹੀਂ ਮਿਲ ਸਕਦਾ।