ਗੁਰੂ ਰਵਿਦਾਸ ਮਹਾਰਾਜ ਜੀ ਦੇ 647 ਵੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਵਿੱਚ ਫਿਲੌਰ ਤੋਂ ਪੰਜ ਪਿਆਰਿਆਂ ਦੀ ਅਗਵਾਈ’ਚ ਨਗਰ ਕੀਰਤਨ ਸਜਾਇਆ ਗਿਆ- ਭਾਈ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 24 ਫਰਵਰੀ (ਸਰਬਜੀਤ ਸਿੰਘ)– ਗੁਰੂ ਰਵਿਦਾਸ ਮਹਾਰਾਜ ਜੀ ਦੇ 647 ਵੇਂ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਵਿੱਚ ਰਵਿਦਾਸ ਮੰਦਰ ਫਿਲੌਰ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ, ਜੋਂ ਸ਼ਹਿਰ ਦੇ ਵੱਖ ਵੱਖ ਨਗਰਾਂ ਤੋਂ ਹੁੰਦਾ ਹੋਇਆਂ ਸ਼ਾਮ ਨੂੰ ਗੁਰੂ ਰਵਿਦਾਸ ਮੰਦਿਰ ਵਾਪਸ ਪਹੁੰਚਿਆ ਅਤੇ ਗੁਰੂ ਸਾਹਿਬ ਜੀ ਦੇ ਛੁਕਰਾਨੇ ਦੀ ਅਰਦਾਸ ਕੀਤੀ ਗਈ,ਨਗਰ ਕੀਰਤਨ ਵਿੱਚ ਸ਼ਾਮਲ ਸ਼ਰਧਾ ਵਾਨ ਸੰਗਤਾਂ ਨੂੰ ਫਿਲੌਰ ਦੀਆਂ ਸੰਗਤਾਂ ਵੱਲੋਂ ਚਾਹ, ਪਾਣੀ ,ਪਕੌੜੇ, ਬਿਸਕੁਟ, ਫ਼ਲ ਫਰੂਟ ਤੇ ਹੋਰ ਕਈ ਪ੍ਰਕਾਰ ਦੇ ਲੰਗਰਾਂ ਨਾਲ ਸੇਵਾ ਕਰਕੇ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਗਈਆਂ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਨਗਰ ਕੀਰਤਨ’ਚ ਵਿਸ਼ੇਸ਼ ਤੌਰ ਤੇ ਪਹੁੰਚੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਦੇ ਮੁਖੀ ਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨਾਲ ਟੈਲੀਫੋਨ ਤੇ ਗੱਲਬਾਤ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਬਾਬਾ ਜੀ ਦੇ ਹਵਾਲੇ ਨਾਲ ਦੱਸਿਆ ਨਗਰ ਕੀਰਤਨ ਗੁਰੂ ਰਵਿਦਾਸ ਮੰਦਿਰ ਤੋਂ ਸਵੇਰੇ 10 ਵਜੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਸਮੇਂਤ ਸੰਤ ਪਰਮਜੀਤ ਦਾਸ ਨਗਰ ਵਾਲੇ, ਸੰਤ ਬਾਬਾ ਰਾਮ ਸੇਵਕ ਜੀ, ਸੰਤ ਬਾਬਾ ਜਸਪਾਲ ਜੀ, ਤਾਰਾਂ ਸਿੰਘ ਜੱਖੂ , ਰਾਜਕੁਮਾਰ ਸੰਧੂ ਤੇ ਉਥੋਂ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਨਗਰ ਕੀਰਤਨ ਵਿੱਚ ਵਿਸ਼ੇਸ਼ ਤੌਰ ਤੇ ਗੁਰੂਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਦੇ ਸਹਿਯੋਗ ਨਾਲ ਆਰੰਭ ਹੋਇਆ ਜੋਂ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਵਾਪਸ ਗੁਰੂ ਰਵਿਦਾਸ ਮੰਦਿਰ ਫਿਲੌਰ ਵਿਖੇ ਪਹੁੰਚਿਆ ਅਤੇ ਗੁਰੂ ਸਾਹਿਬ ਜੀ ਦੇ ਛੁਕਰਾਨੇ ਦੀ ਅਰਦਾਸ ਕੀਤੀ ਗਈ ਭਾਈ ਖਾਲਸਾ ਨੇ ਦੱਸਿਆ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਲਈ ਤਰਾਂ ਤਰਾਂ ਦੇ ਲੰਗਰ ਲਾਉਣ ਵਾਲਿਆਂ ਨੂੰ ਨਗਨ ਕੀਰਤਨ ਪ੍ਰਬੰਧਕਾਂ ਵੱਲੋਂ ਸੀਰੀਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਨਗਰ ਕੀਰਤਨ’ਚ ਵਿਸ਼ੇਸ਼ ਸੇਵਾਵਾਂ ਨਿਭਾਉਣ ਵਾਲਿਆਂ ਸਮੂਹ ਸੇਵਾਦਾਰਾਂ ਤੇ ਸ਼ਾਮਿਲ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਇਸ ਮੌਕੇ ਤੇ ਬੋਲਦਿਆਂ ਮੁੱਖ ਬੁਲਾਰੇ ਸੰਤ ਸਮਾਜ ਬਾਬਾ ਸੁਖਵਿੰਦਰ ਸਿੰਘ ਜੀ ਨੇ ਸਮੂਹ ਸੰਗਤਾਂ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ।

Leave a Reply

Your email address will not be published. Required fields are marked *