ਗੁਰਦਾਸਪੁਰ, 24 ਫਰਵਰੀ (ਸਰਬਜੀਤ ਸਿੰਘ)– ਅੱਜ ਦੇ ਸਮੇਂ ਜਦੋਂ ਪੰਜਾਬ ਦੇ ਕਿਸਾਨਾਂ, ਮਜ਼ਦੂਰ ਦਿਹਾੜੀਦਾਰਾਂ, ਬੇਰੁਜ਼ਗਾਰਾਂ ਤੇ ਕੱਚੇ ਮੁਲਾਜ਼ਮਾਂ ਵੱਲੋਂ ਪੱਕੇ ਕਰਨ ਲਈ ਰੋਸ ਪ੍ਰਦਰਸ਼ਨ ਕਰਕੇ ਮੰਗ ਕੀਤੀ ਜਾ ਰਹੀ ਹੈ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਕ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ ਜਦੋਂ ਕਿ ਮੁੱਖ ਮੰਤਰੀ ਵੱਲੋਂ ਇਨ੍ਹਾਂ ਮੰਗਾਂ ਨੂੰ ਦਰਕਿਨਾਰ ਕਰਕੇ ਪੰਜਾਬ ਨੂੰ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਕ ਰੰਗਲਾ ਪੰਜਾਬ ਬਣਾਉਣ ਹਿਤ ਅੰਮ੍ਰਿਤਸਰ ਵਿਖੇ ਨਾਮਵਰ ਉੱਚ ਕੋਟੀ ਦੇ ਕਲਾਕਾਰਾਂ ਨੂੰ 23 ਤੋਂ 29 ਫਰਵਰੀ ਤੱਕ ਆਪਣੀ ਫ਼ਨ ਦਾ ਜਾਦੂ ਵਿਖਾਉਣ ਤੇ ਲੋਕਾਂ ਦਾ ਮੂੰਹ ਹੋਰਨਾਂ ਮੰਗਾਂ ਤੋਂ ਦੂਰ ਕਰਨ ਲਈ ਰੰਗਲਾ ਪੰਜਾਬ ਮਨੋਰੰਜਨ ਕੀਤਾ ਜਾ ਰਿਹਾ ਹੈ,ਥੋੜਿਆ ਨੂੰ ਛੱਡ ਕੇ ਬਾਕੀ ਸਭਨਾਂ ਵੱਲੋਂ ਅਜਿਹੇ ਸਮੇਂ ਜਦੋਂ ਪੰਜਾਬ ਦਾ ਕਿਸਾਨ ਕੇਂਦਰ ਤੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਹਰਿਆਣਾ ਦੇ ਬਾਰਡਰਾਂ ਤੇ ਸੁਰੱਖਿਆ ਬਲਾਂ ਦੀਆਂ ਗੋਲੀਆਂ ,ਅੱਥਰੂ ਗੈਸ ਗੋਲੇ ਤੇ ਹੋਰ ਖਤਰਨਾਕ ਹਥਿਆਰਾਂ ਨਾਲ ਮਰ ਤੇ ਜ਼ਖ਼ਮੀ ਹੋ ਰਿਹਾ ਹੈ ਅਜਿਹੇ ਮੌਕੇ ਰੰਗਲੇ ਪੰਜਾਬ ਦੀ ਗੱਲ ਢੁਕਵੀਂ ਤੇ ਵਾਜਬ ਨਹੀਂ ਸਮਝ ਰਿਹਾ ਤੇ ਮੰਗ ਕਰ ਰਿਹਾ ਹੈ ਕਿ ਭਗਵੰਤ ਮਾਨ ਚੋਣਾਂ ਤੋਂ ਪਹਿਲਾਂ ਆਪਣੇ ਕੀਤੇ ਵਾਅਦੇ ਮੁਤਾਬਕ ਹਰ ਵਰਗ ਦੀਆਂ ਲੰਮੇ ਸਮੇਂ ਤੋਂ ਚੱਲ ਰਹੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦੇਣ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੰਮ੍ਰਿਤਸਰ ਵਿਖੇ ਰੰਗਲੇ ਪੰਜਾਬ ਤਹਿਤ ਵੱਖ ਵੱਖ ਕਲਾਕਾਰਾਂ ਨੂੰ ਸੱਦ ਕੇ 23 ਤੋਂ 29 ਫਰਵਰੀ ਤੱਕ ਲੋਕਾਂ ਦਾ ਮਨੋਰੰਜਨ ਕਰਨ ਵਾਲੇ ਵਰਤਾਰੇ ਨੂੰ ਮੁੱਖ ਰੱਖਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ਉਹਨਾਂ ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਮੁੱਖ ਮੰਤਰੀ ਦਾ ਰੰਗਲੇ ਪੰਜਾਬ ਰਾਹੀਂ ਲੋਕਾਂ ਦਾ ਮਨੋਰੰਜਨ ਕਰਨ ਦਾ ਸਵਾਗਤ ਕਰਦੀ ਹੋਈ ਮੰਗ ਕਰਦੀ ਹੈ ਕਿ ਉਹ ਆਪਣੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਤੁਰੰਤ ਪੁਰੇ ਕਰਨ ਦੀ ਲੋੜ ਤੇ ਜ਼ੋਰ ਦੇਣ ਕਿਉਂਕਿ ਪੰਜਾਬ ਵਿੱਚ ਦਿੱਨ ਦਿਹਾੜੇ ਲੁਟਾਂ ਖੋਹਾਂ,ਡਿਕੈਤੀਆ, ਕਤਲਾਂ ਸਮੇਤ ਨਸ਼ਿਆਂ ਰਾਹੀਂ ਪੰਜਾਬ ਦੀ ਨੌਜਵਾਨੀ ਬਰਬਾਦ ਹੋ ਰਹੀ ਹੈ ਭਾਈ ਖਾਲਸਾ ਨੇ ਕਿਹਾ ਮੁੱਖ ਮੰਤਰੀ ਨੂੰ ਸਭ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਦੇ ਇਨ੍ਹਾਂ ਮਸਲਿਆਂ ਦਾ ਹੱਲ ਕਰਨਾ ਚਾਹੀਦਾ ਹੈ ਤਾਂ ਹੀ ਪੰਜਾਬ ਨੂੰ ਰੰਗਲਾ ਬਣਾਉਣ ਦਾ ਸੁਪਨਾ ਪੂਰਾ ਕੀਤਾ ਜਾ ਸਕਦਾ ਹੈ ਉਨ੍ਹਾਂ ਕਿਹਾ ਇਨ੍ਹਾਂ ਮੁਦਿਆਂ ਤੋਂ ਦੂਰ ਹੋ ਮਨੋਰੰਜਨ ਰਾਹੀਂ ਰੰਗਲੇ ਪੰਜਾਬ ਦੀਆਂ ਗੱਲਾਂ ਤਾਂ ਲੋਕਾਂ ਨੂੰ ਬੁੱਧੂ ਬਣਾਉਣ ਤੋਂ ਕਿਤੇ ਘੱਟ ਨਹੀਂ। ਇਸ ਮੌਕੇ ਭਾਈ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਗੁਰਦੇਵ ਸਿੰਘ ਸੰਗਲਾ ਭਾਈ ਅਜੈਬ ਸਿੰਘ ਧਰਮਕੋਟ ਭਾਈ ਗੁਰਜਸਪਰੀਤ ਸਿੰਘ ਮਜੀਠਾ ਆਦਿ ਆਗੂ ਹਾਜਰ ਸਨ ।
