ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਲੈਕਸ਼ਨ ਐਕਸਪੈਂਡੀਚਰ ਮੋਨੀਟਰਿੰਗ ਕਮੇਟੀ ਨੂੰ ਸਿਖਲਾਈ ਦਿੱਤੀ

ਗੁਰਦਾਸਪੁਰ

ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਧਿਕਾਰੀ ਹੁਣੇ ਤੋਂ ਯੋਜਨਾਬੱਧ ਢੰਗ ਨਾਲ ਅਗੇਤਰੇ ਕੰਮਾਂ ਨੂੰ ਨਿਪਟਾਉਣਾ ਯਕੀਨੀ ਬਣਾਉਣ – ਸੁਭਾਸ਼ ਚੰਦਰ

ਗੁਰਦਾਸਪੁਰ, 29 ਫਰਵਰੀ (ਸਰਬਜੀਤ ਸਿੰਘ)— ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਧਿਕਾਰੀ ਹੁਣੇ ਤੋਂ ਯੋਜਨਾਬੱਧ ਢੰਗ ਨਾਲ ਅਗੇਤਰੇ ਕੰਮਾਂ ਨੂੰ ਨਿਪਟਾਉਣਾ ਯਕੀਨੀ ਬਣਾਉਣ। ਇੰਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਅਗਾਮੀ ਲੋਕ ਸਭਾ ਚੋਣਾਂ ਲਈ ਖਰਚਾ ਕਮੇਟੀ ਦੇ ਸਿਖਲਾਈ ਸੈਸ਼ਨ ਦੌਰਾਨ ਕੀਤਾ।

ਉਨ੍ਹਾਂ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਅਧਿਕਾਰੀ ਚੋਣ ਪ੍ਰਕਿਰਿਆ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਹਰ ਕਮੇਟੀ ਚੋਣਾਂ ਦੌਰਾਨ ਆਪਣੇ ਰੋਲ ਅਤੇ ਜਿੰਮੇਵਾਰੀਆਂ ਨੂੰ ਚੰਗੀ ਤਰ੍ਹਾਂ ਸਮਝ ਲਵੇ ਤਾਂ ਜੋ ਸੁਚਾਰੂ ਢੰਗ ਨਾਲ ਚੋਣ ਅਮਲ ਨੂੰ ਨੇਪਰੇ ਚਾੜਿਆ ਜਾ ਸਕੇ।

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸੁਭਾਸ਼ ਚੰਦਰ ਨੇ ਦੱਸਿਆ ਕਿ ਅਗਾਮੀ ਲੋਕ ਸਭਾ ਚੋਣਾਂ ਨੂੰ ਸੁਚੱਜੇ ਅਤੇ ਸੁਖਾਵੇਂ ਮਾਹੌਲ ਵਿਚ ਨੇਪਰੇ ਚੜ੍ਹਾਉਣ ਲਈ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਲਗਾਏ ਗਏ ਨੋਡਲ ਅਧਿਕਾਰੀਆਂ ਨੂੰ ਈ.ਵੀ.ਐਮ. ਮੈਨੇਜ਼ਮੈਂਟ, ਟਰਾਂਸਪੋਰਟ ਮੈਨੇਜ਼ਮੈਂਟ, ਮਟੀਰੀਅਲ ਮੈਨੇਜ਼ਮੈਂਟ, ਆਦਰਸ਼ ਚੋਣ ਜ਼ਾਬਤਾ, ਸ਼ਿਕਾਇਤ ਸੈੱਲ, ਖਰਚਾ ਸੈੱਲ, ਕਾਨੂੰਨ ਅਤੇ ਵਿਵਸਥਾ, ਬੈਲਟ ਪੇਪਰ, ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ, ਸਵੀਪ ਆਦਿ ਗਤੀਵਿਧੀਆਂ ਬਾਰੇ ਵਿਸਥਾਰ ਸਹਿਤ ਜਾਣੂ ਕਰਵਾਉਣ ਲਈ ਵਿਸ਼ੇਸ਼ ਸਿਖਲਾਈ ਸੈਸ਼ਨ ਕਰਵਾਏ ਜਾ ਰਹੇ ਹਨ।

ਅੱਜ ਦੇ ਸਿਖਲਾਈ ਸੈਸ਼ਨ ਦੌਰਾਨ ਇਲੈਕਸ਼ਨ ਐਕਸਪੈਂਡੀਚਰ ਮੋਨੀਟਰਿੰਗ ਕਮੇਟੀ ਦੀ ਸਿਖਲਾਈ ਲਗਾਈ ਗਈ, ਜਿਸ ਵਿੱਚ ਇਸ ਨੋਡਲ ਕਮੇਟੀ ਦੇ ਨੋਡਲ ਅਫ਼ਸਰ ਡੀ.ਡੀ.ਪੀ.ਓ. ਸਤੀਸ਼ ਕੁਮਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਚੋਣਾਂ ਦੌਰਾਨ ਕੀਤੇ ਜਾਣ ਵਾਲੇ ਖਰਚੇ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਚੋਣ ਖਰਚਾ ਦਰਜ ਕਰਨ ਬਾਰੇ ਵੀ ਦੱਸਿਆ। ਇਸ ਮੌਕੇ ਇਲੈਕਸ਼ਨ ਤਹਿਸੀਲਦਾਰ ਸ. ਮਨਜਿੰਦਰ ਸਿੰਘ ਬਾਜਵਾ ਤੋਂ ਇਲਾਵਾ ਹੋਰ ਵਿਭਾਗੀ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *