ਗੁਰਦਾਸਪੁਰ, 3 ਮਾਰਚ (ਸਰਬਜੀਤ ਸਿੰਘ)– ਸੀ.ਬੀ.ਏ ਇੰਨਫੋਟੈਕ ਗੁਰਦਾਸਪੁਰ ਦੇ ਐਮ.ਡੀ ਇੰਜੀ.ਸੰਦੀਪ ਕੁਮਾਰ ਨੇ ਦੱਸਿਆ ਕਿ 10ਵੀਂ ਅਤੇ +2 ਪਾਸ ਵਿਦਿਆਰਥੀ ਫ੍ਰੀ ਸਮੇਂ ਵਿੱਚ ਘਰ ਬੈਠਣ ਦੀ ਥਾਂ ਕੰਪਿਊਟਰ ਨਾਲ ਸਬੰਧਤ ਕੋਰਸ ਕਰਕੇ ਜਿੱਥੇ ਆਪਣੇ ਗਿਆਨ ਵਿੱਚ ਵਾਧਾ ਕਰ ਸਕਦੇ ਹਨ ਉਥੇ ਨਾਲ ਹੀ ਕੰਪਿਊਟਰ ਦੀਆਂ ਬਰੀਕੀਆਂ ਤੋਂ ਵੀ ਜਾਣੂ ਹੋ ਸਕਦੇ ਹਨ। ਉਹਨਾਂ ਅੱਗੇ ਕਿਹਾ ਕਿ ਕੰਪਿਊਟਰ ਦੇ ਇਸ ਯੁੱਗ ਵਿੱਚ ਸਾਰਿਆਂ ਨੂੰ ਕੰਪਿਊਟਰ ਦਾ ਗਿਆਨ ਹੋਣਾ ਬਹੁਤ ਜ਼ਰੂਰੀ ਹੈ ਕਿਉਂਕਿ ਵਿਦਿਆਰਥੀਆਂ ਨੇ ਭਵਿੱਖ ਵਿੱਚ ਕੋਈ ਵੀ ਨੌਕਰੀ ਜਾਂ ਖੁਦ ਦਾ ਬਿਜਨੈਸ ਕਰਨਾ ਹੋਵੇਗਾ ਉਹਨਾਂ ਨੂੰ ਕੰਪਿਊਟਰ ਬਾਰੇ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ। ਇੰਜੀ.ਸੰਦੀਪ ਕੁਮਾਰ ਨੇ ਦੱਸਿਆ ਕਿ ਸੀ.ਬੀ.ਏ ਇੰਨਫੋਟੈਕ ਵਲੋਂ ਕੰਪਿਊਟਰ ਨਾਲ ਸਬੰਧਤ ਵੱਖ ਵੱਖ ਕੋਰਸ ਕਰਵਾਏ ਜਾਂਦੇ ਹਨ। ਜਿਹਨਾਂ ਦੀ ਮਾਰਕੀਟ ਵਿੱਚ ਬਹੁਤ ਡਿਮਾਂਡ ਹੈ। ਇਸ ਤੋਂ ਇਲਾਵਾ ਵਿਦਿਆਰਥੀ ਆਈ.ਟੀ ਨਾਲ ਸਬੰਧਤ ਕੋਰਸ ਵੀ ਕਰ ਸਕਦੇ ਹਨ। ਉਹਨਾਂ ਦੱਸਿਆ ਕਿ ਸੀ.ਬੀ.ਏ ਇੰਨਫੋਟੈਕ ਵਿੱਚ ਕੋਚਿੰਗ ਲੈਣ ਵਾਲੇ ਵਿਦਿਆਰਥੀਆਂ ਲਈ ਫੀਸਾਂ ਬਹੁਤ ਘੱਟ ਰੱਖੀਆਂ ਗਈਆਂ ਹਨ। ਵਿਦਿਆਰਥੀਆਂ ਨੂੰ ਬੇਸਿਕ ਕੰਪਿਊਟਰ ਤੋਂ ਲੈ ਕੇ ਹਰ ਤਰ੍ਹਾਂ ਦੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਕੋਰਸ ਪੂਰਾ ਹੋਣ ਉਪਰੰਤ ਸਰਟੀਫਿਕੇਟ ਦਿੱਤੇ ਜਾਣਗੇ। ਇਸ ਲਈ ਚਾਹਵਾਨ ਵਿਦਿਆਰਥੀ ਅੱਜ ਹੀ ਸੀ.ਬੀ.ਏ ਇੰਨਫੋਟੈਕ ਦੇ ਸੈਂਟਰ ਕਲਾਨੌਰ ਰੋਡ ਗੁਰਦਾਸਪੁਰ ਵਿਖੇ ਆ ਕੇ ਕਲਾਸਾਂ ਲਗਾ ਸਕਦੇ ਹਨ।


