ਗੁਰਦਾਸਪੁਰ, 4 ਮਾਰਚ (ਸਰਬਜੀਤ ਸਿੰਘ)– ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਮਿਸਾਲੀ ਤਬਦੀਲੀਆਂ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਇਹ ਗਲ ਪੰਜਾਬ ਹੈਲ਼ਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਜੀ ਨੇ ਆਮ ਆਦਮੀ ਕਲੀਨਿਕ ਹਯਾਤਨਗਰ ਦੇ ਉਦਘਾਟਨ ਮੌਕੇ ਕਿਹੀ।
ਇ ਮੋਕੇ ਰਮਨ ਬਹਿਲ ਜੀ ਨੇ ਕਿਹਾ ਕਿ ਪੰਜਾਬ ਵਿਚ 829 ਆਮ ਆਦਮੀ ਕਲੀਨਿਕ ਜਨਤਾ ਨੂੰ ਸਮਰਪਤ ਹੌਏ ਹਨ। ਜਿਲਾ ਗੁਰਦਾਸਪੁਰ ਵਿਚ ਆਮ ਆਦਮੀ ਕਲੀਨਿਕਾਂ ਦੀ ਸੰਖਿਆ ਹੁਨ 62 ਹੋ ਗਈ ਹੈ। ਇਨਾਂ ਕਲੀਨਿਕਾਂ ਰਾਹੀ ਪੰਜਾਬ ਦੇ ਕਰੀਬ 1ਕਰੌੜ ਲੋਕਾਂ ਨੇ ਇਲਾਜ ਕਰਵਾਇਆ ਹੈ। ਇਨਾਂ ਕਲੀਨਿਕਾਂ ਵਿਚ 98 ਤਰਾਂ ਦੀਆਂ ਦਵਾਈਆਂ ਅਤੇ 38ਤਰਾਂ ਦੇ ਟੈਸਟ ਫ੍ੀ ਕੀਤੇ ਜਾਂਦੇ ਹਨ। ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲ ਰਹੀਆਂ ਹਨ। ਆਮ ਆਦਮੀ ਕਲੀਨਿਕ ਸਿਹਤ ਖੇਤਰ ਵਿੱਚ ਇੱਕ ਵੱਡੀ ਕ੍ਰਾਂਤੀ ਸਾਬਿਤ ਹੋਣਗੇ।
ਸਿਵਲ ਸਰਜਨ ਡਾ. ਹਰਭਜਨ ਰਾਮ ਜੀ ਨੇ ਦੱਸਿਆ ਕਿ। ਇਹ ਕਲੀਨਿਕ ਸਵੇਰੇ 9 ਤੋਂ 3 ਵਜੇ ਤੱਕ ਸਰਦੀਆਂ ਵਿੱਚ ਅਤੇ 8 ਤੋਂ 2 ਵਜੇ ਤੱਕ ਗਰਮੀਆਂ ਵਿੱਚ ਸੋਮਵਾਰ ਤੋਂ ਸ਼ਨੀਵਾਰ ਤੱਕ ਖੁੱਲ੍ਹੇ ਰਹਿਣਗੇ।
ਉਨ੍ਹਾਂ ਦੱਸਿਆ ਕਿ ਕਲੀਨਿਕ ਦੇ ਖੁੱਲ੍ਹਣ ਨਾਲ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਮਿਲਣ ਲੱਗੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਸੂਬੇ ਦੇ ਲੋਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇਹ ਉਸਾਰੂ ਕਦਮ ਹੈ, ਜਿਸ ਦਾ ਲੋਕਾਂ ਨੂੰ ਭਰਪੂਰ ਲਾਹਾ ਮਿਲ ਰਿਹਾ ਹੈ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੋਮੀ ਰਾਜਾ ਮਹਾਜਨ ਅਤੇ ਆਪ ਲੀਡਰ ਕੇਸ਼ਵ ਬਹਿਲ ਜੀ ਨੇ ਹਾਜਰ ਲੋਕਾਂ ਨੂੰ ਸੰਬੋਧਨ ਕੀਤਾ