ਪੰਜਾਬੀ ਸੱਥਾਂ ਦਾ ਨਿਰਮਾਣ ਸਾਰੇ ਪੰਜਾਬੀਆਂ ਲਈ ਮਾਣ ਵਾਲ਼ੀ ਗੱਲ – ਲਖਵਿੰਦਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ
ਮਾਂ-ਬੋਲੀ ਪੰਜਾਬੀ ਅਤੇ ਨਰੋਏ ਸੱਭਿਆਚਾਰ ਦੀ ਸਿਰਜਣਾ ਵਿੱਚ ਵੱਡਾ ਯੋਗਦਾਨ ਪਾ ਰਹੀ ਹੈ ਜ਼ਿਲ੍ਹਾ ਪੰਜਾਬੀ ਸਭਾ ਗੁਰਦਾਸਪੁਰ – ਪ੍ਰਿੰਸੀਪਲ ਮਨਜੀਤ ਸਿੰਘ ਸੰਧੂ
ਗੁਰਦਾਸਪੁਰ, 5 ਮਾਰਚ (ਸਰਬਜੀਤ ਸਿੰਘ)– ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖ਼ਪੁਰ ਵਿਖੇ ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਦੀ ਅਗਵਾਈ ਵਿੱਚ ਅੰਤਰਰਾਸ਼ਟਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਇੱਕ ਸਨਮਾਨ ਸਮਾਰੋਹ ਕਰਵਾਇਆ ਗਿਆI ਇਸ ਪ੍ਰੋਗਰਾਮ ਵਿੱਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏI ਪ੍ਰਿੰਸੀਪਲ ਸੰਧੂ ਦੀ ਅਗਵਾਈ ਵਿੱਚ ਸਕੂਲ ਸਟਾਫ਼ ਨੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ ਦਾ ਸਵਾਗਤ ਬੁੱਕਾ ਭੇਟ ਕਰਕੇ ਕੀਤਾI ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਅਤੇ ਸਕੂਲ ਸਟਾਫ਼ ਵੱਲੋਂ ਆਏ ਹੋਏ ਸਾਰੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾI

ਇਸ ਸਮੇਂ ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਜ਼ਿਲ੍ਹਾ ਪੰਜਾਬੀ ਸਭਾ ਮਾਂ-ਬੋਲੀ ਪੰਜਾਬੀ ਅਤੇ ਨਰੋਏ ਸੱਭਿਆਚਾਰ ਦੀ ਸਿਰਜਣਾ ਵਿੱਚ ਵੱਡਾ ਯੋਗਦਾਨ ਪਾ ਰਹੀ ਹੈI ਉਹਨਾਂ ਨੇ ਜ਼ਿਲ੍ਹਾ ਪੰਜਾਬੀ ਸਭਾ ਗੁਰਦਾਸਪੁਰ ਦੇ ਮੈਂਬਰਾਂ ਵੱਲੋਂ ਪੰਜਾਬੀ ਸੱਥ ਦੀਨਾਨਗਰ ਲਈ ਕੀਤੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸੱਥ ਸਾਰੇ ਪੰਜਾਬੀਆਂ ਲਈ ਵੱਡੇ ਮਾਣ ਵਾਲ਼ੀ ਗੱਲ ਹੈI ਇਸ ਸਮੇਂ ਜ਼ਿਲ੍ਹਾ ਪੰਜਾਬੀ ਸਭਾ ਮੈਂਬਰਾਂ ਅਤੇ ਸਕੂਲ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ ਨੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਸਕੂਲ ਬਿਹਤਰੀ ਦੇ ਨਾਲ਼-ਨਾਲ਼ ਮਾਂ-ਬੋਲੀ ਪੰਜਾਬੀ ਦੀ ਕੀਤੀ ਜਾ ਰਹੀ ਸੇਵਾ ਅਤੇ ਦੀਨਾਨਗਰ ਤੇ ਸ਼ੇਖ਼ਪੁਰ ਦੀਆਂ ਪੰਜਾਬੀ ਸੱਥਾਂ ਦੀ ਪ੍ਰਸੰਸਾ ਕੀਤੀ ਅਤੇ ਇਸ ਕਾਰਜ ਨੂੰ ਨਿਰੰਤਰ ਜਾਰੀ ਰੱਖਣ ਦੀ ਉਮੀਦ ਪ੍ਰਗਟਾਈI ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ ਵੱਲੋਂ ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਨੂੰ ਵਿਦਿਆਰਥੀਆਂ ਅਤੇ ਸੰਸਥਾ ਬਿਹਤਰੀ ਲਈ ਕੀਤੇ ਜਾ ਰਹੇ ਨਿਰੰਤਰ ਯਤਨਾਂ ਲਈ ਯਾਦਗਾਰੀ ਚਿੰਨ੍ਹ ਅਤੇ ਸ਼ਾਲ ਭੇਟ ਕੀਤਾI ਪ੍ਰਿੰਸੀਪਲ ਸੰਧੂ ਦੀ ਅਗਵਾਈ ਵਿੱਚ ਸਕੂਲ ਸਟਾਫ਼ ਨੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ ਨੂੰ ਯਾਦਗਾਰੀ ਚਿੰਨ੍ਹ ਅਤੇ ਸ਼ਾਲ ਭੇਟ ਕੀਤਾI ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ ਅਤੇ ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਵੱਲੋਂ ਮਾਂ-ਬੋਲੀ ਪੰਜਾਬੀ ਦੇ ਪ੍ਰਚਾਰ/ਪ੍ਰਸਾਰ ਲਈ ਸੇਵਾ ਨਿਭਾ ਰਹੇ ਜ਼ਿਲ੍ਹਾ ਪੰਜਾਬੀ ਸਭਾ ਗੁਰਦਾਸਪੁਰ ਦੇ ਮੈਂਬਰਾਂ ਅਤੇ ਸਕੂਲ ਸਟਾਫ਼ ਨੂੰ ਸਨਮਾਨ ਪੱਤਰ, ਯਾਦਗਾਰੀ ਚਿੰਨ੍ਹ ਅਤੇ ਸ਼ਾਲ ਭੇਟ ਕੀਤੇI ਅੱਜ ਦੇ ਇਸ ਪ੍ਰੋਗਰਾਮ ਵਿੱਚ ਸੰਸਥਾ ਤੋਂ ਸੇਵਾ-ਮੁਕਤ ਹੋਏ ਮੈਡਮ ਕਮਲਪ੍ਰੀਤ ਕੌਰ, ਸਕੂਲ ਸਟਾਫ਼ ਤੋਂ ਇਲਾਵਾ ਸਨਮਾਨਿਤ ਹੋਣ ਵਾਲ਼ੇ ਜ਼ਿਲ੍ਹਾ ਪੰਜਾਬੀ ਸਭਾ ਗੁਰਦਾਸਪੁਰ ਦੇ ਮੈਂਬਰਾਂ ਵਿੱਚ ਪੁਸ਼ਪਾ ਦੇਵੀ, ਰਣਬੀਰ ਕੌਰ, ਹਰਪ੍ਰੀਤ ਕੌਰ, ਰਮਾ ਕੁਮਾਰੀ, ਸ਼ਮਾਂ ਬੇਦੀ, ਸ਼ੈਲਜਾ ਕੁਮਾਰੀ, ਪ੍ਰੀਤੀ, ਕਮਲਾ ਦੇਵੀ, ਕਰਮਜੀਤ ਕੌਰ, ਹਰਿੰਦਰ ਜਯੋਤੀ, ਅਨੁਪਮ ਸ਼ਰਮਾ, ਅਮਰਜੀਤ, ਸਰਿਤਾ ਦੇਵੀ, ਰਾਣੀ ਦੇਵੀ, ਰਜਵੰਤ ਕੌਰ, ਰਾਜਬੀਰ ਕੌਰ, ਰਣਜੀਤ ਕੌਰ, ਰਜਵੰਤ ਕੌਰ, ਨੀਟਾ ਭਾਟੀਆ, ਗੁਰਿੰਦਰ ਕੌਰ, ਪ੍ਰਭਜੋਤ ਕੌਰ, ਪਰਮਜੀਤ, ਜ਼ੈਲ ਸਿੰਘ, ਵਿਨੋਦ ਕੁਮਾਰ, ਦੀਪ ਲਾਲ, ਧਰਪ੍ਰੀਤ ਸਿੰਘ, ਮੁਕੇਸ਼ ਕੁਮਾਰ, ਡਾ. ਸਰਵਣ ਸਿੰਘ, ਸਤਬੀਰ ਸਿੰਘ, ਨਰਿੰਦਰ ਸਿੰਘ, ਜਸਪਾਲ ਸਿੰਘ, ਹਰਜੀਤ ਸਿੰਘ, ਗਗਨਦੀਪ ਸਿੰਘ, ਬਿਕਰਮਜੀਤ ਸਿੰਘ, ਹਰਮਨਪ੍ਰੀਤ, ਰਾਜ ਪੁਰਸਕਾਰ ਵਿਜੇਤਾ ਪਲਵਿੰਦਰ ਸਿੰਘ, ਗੁਰਵਿੰਦਰ ਸਿੰਘ ਅਤੇ ਹਰਦਿਆਲ ਸਿੰਘ ਸ਼ਾਮਲ ਸਨI ਇਸ ਸਮੇਂ ਰਾਜ ਪੁਰਸਕਾਰ ਵਿਜੇਤਾ ਸੁਰਿੰਦਰ ਮੋਹਨ ਨੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ, ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਅਤੇ ਸਮੂਹ ਸਕੂਲ ਸਟਾਫ਼ ਦਾ ਟੀਮ ਨੂੰ ਦਿੱਤੇ ਇਸ ਵਿਸ਼ੇਸ਼ ਸਨਮਾਨ ਲਈ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਪੰਜਾਬੀ ਸਭਾ ਗੁਰਦਾਸਪੁਰ ਮਾਂ-ਬੋਲੀ ਪੰਜਾਬੀ ਦੀ ਇਸੇ ਤਰ੍ਹਾਂ ਨਿਰੰਤਰ ਸੇਵਾ ਕਰਦੀ ਰਹੇਗੀI ਇਸ ਸਮੇਂ ਜ਼ਿਲ੍ਹਾ ਪੰਜਾਬੀ ਸਭਾ ਦੇ ਪ੍ਰਧਾਨ ਮੈਡਮ ਪੁਸ਼ਪਾ ਦੇਵੀ ਦੀ ਅਗਵਾਈ ਵਿੱਚ ਟੀਮ ਵੱਲੋਂ ਪੰਜਾਬੀ ਸੱਥ ਸ਼ੇਖ਼ਪੁਰ ਲਈ ਯਾਦਗਾਰੀ ਚੀਜ਼ਾਂ ਭੇਟ ਕੀਤੀਆਂI ਸਟੇਜ ਸਕੱਤਰ ਦੀ ਭੂਮਿਕਾ ਸਤਨਾਮ ਸਿੰਘ ਵੱਲੋਂ ਬਾਖੂਬੀ ਨਿਭਾਈ ਗਈI


