ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮੌਕੇ ਸ. ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਪੰਜਾਬ ਰਾਸ਼ਟਰੀ ਤਿਰੰਗਾ ਲਹਿਰਾਉਣਗੇ

ਪੰਜਾਬ

ਗੁਰਦਾਸਪੁਰ, 8 ਅਗਸਤ ( ਸਰਬਜੀਤ ਸਿੰਘ ) ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਗੁਰਦਾਸਪੁਰ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲਾ ਪੱਧਰੀ ਆਜ਼ਾਦੀ ਦਿਵਸ ਮਨਾਉਣ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦੇ ਸਬੰਧ ਵਿਚ ਮੀਟਿੰਗ ਕੀਤੀ ਗਈ ਤੇ ਅਧਿਕਾਰੀਆਂ ਨੂੰ ਸਮਾਗਮ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜਣ ਦੀਆਂ ਹਦਾਇਤਾਂ ਕੀਤੀਆਂ। ਇਸ ਮੌਕੇ ਪਰਮਜੀਤ ਕੋਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੁਰਦਾਸਪੁਰ, ਵਰੁਣ ਕੁਮਾਰ ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ ਵੀ ਮੋਜੂਦ ਸਨ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਦੱਸਿਆ ਕਿ ਗੁਰਦਾਸਪੁਰ ਵਿਖੇ 15 ਅਗਸਤ ਨੂੰ ਆਜ਼ਾਦੀ ਦਿਵਸ ਦਾ ਸਮਾਗਮ ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ(ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਤੇ ਜ਼ਿਲਾ ਪੱਧਰੀ ਸਮਾਗਮ ਵਿਚ ਸ. ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਪੰਜਾਬ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨਾਂ ਪੀ.ਡਬਲਿਊ.ਡੀ. ਪੁਲਿਸ, ਸਿਹਤ, ਜ਼ਿਲਾ ਸਿੱਖਿਆ ਅਫਸਰ, ਨਗਰ ਕੌਂਸਲ ਦੇ ਅਧਿਕਾਰੀਆਂ, ਜ਼ਿਲਾ ਮੰਡੀ ਅਫਸਰ, ਜ਼ਿਲਾ ਪ੍ਰੋਗਰਾਮ ਅਫਸਰ, ਡੀਐਫਐਸਸੀ, ਬਾਗਬਾਨੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੇਂ ਸਿਰ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ। ਉਨਾਂ ਦੱਸਿਆ ਕਿ 12 ਅਗਸਤ ਨੂੰ ਫੁੱਲ ਡਰੈੱਸ ਰਿਹਰਸਲ ਹੋਵੇਗੀ।
ਉਨਾਂ ਸੈਨਿਕ ਵੈਲਫੇਅਰ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਟੇਡੀਅਮ ਵਿਖੇ ਪਿਛਲੇ ਸਾਲ ਦੀ ਤਰਾਂ ਇਸ ਵਾਰ ਵੀ ਸ਼ਹੀਦਾਂ ਨੂੰ ਸਮਰਪਿਤ ਗੈਲਰੀ ਸਥਾਪਤ ਕੀਤੀ ਜਾਵੇ ਤਾਂ ਜੋ ਸਮਾਗਮ ਵਿਚ ਸ਼ਿਰਕਤ ਕਰਨ ਵਾਲੀ ਹਰ ਸ਼ਖਸ਼ੀਅਤ ਵਲੋਂ ਸਟੇਡੀਅਮ ਵਿਚ ਦਾਖਲ ਹੋਣ ਤੋਂ ਪਹਿਲਾਂ ਸ਼ਹੀਦਾਂ ਨੂੰ ਸਿਜਦਾ ਕੀਤਾ ਜਾ ਸਕੇ। ਨਾਲ ਹੀ ਉਨਾਂ ਸ਼ਹਿਰ ਦੇ ਮੁੱਖ ਚੌਂਕਾਂ ਵਿਚ ਸ਼ਹੀਦਾਂ ਨੂੰ ਸਮਰਪਿਤ ਗੇਟ ਬਣਾਉਣ ਦੀ ਹਦਾਇਤ ਵੀ ਕੀਤੀ।
ਮੀਟਿੰਗ ਵਿਚ ਗੁਰਮੀਤ ਸਿੰਘ ਆਰ.ਟੀ.ਏ, ਸੰਦੀਪ ਮਲਹੋਤਰਾ ਡੀਡੀਪੀਓ ਗੁਰਦਾਸਪੁਰ, ਬਿ੍ਰਗੇਡੀਅਰ ਜੀ.ਐਸ ਕਾਹਲੋਂ ਜ਼ਿਲਾ ਮੁਖੀ ਜੀਓਜੀ, ਡਾ. ਭਾਰਤ ਭੂਸ਼ਣ ਸਹਾਇਕ ਸਿਵਲ ਸਰਜਨ, , ਡਾ. ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਹਰਪਾਲ ਸਿੰਘ ਸੰਧਾਵਾਲੀਆ ਜ਼ਿਲਾ ਸਿੱਖਿਆ ਅਫਸਰ (ਸ), ਅਮਰਜੀਤ ਸਿੰਘ ਜ਼ਿਲਾ ਸਿੱਖਿਆ ਅਫਸਰ (ਪ), ਰਾਜੀਵ ਕੁਮਾਰ ਸਕੱਤਰ ਜ਼ਿਲਾ ਰੈੱਡ ਕਰਾਸ ਸੁਸਾਇਟੀ ਆਦਿ ਹਾਜਰ ਸਨ।

Leave a Reply

Your email address will not be published. Required fields are marked *