ਚੇਅਰਮੈਨ ਰਮਨ ਬਹਿਲ ਨੇ ਕੈਂਪਾਂ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ
ਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਦੇ ਤਹਿਤ ਲਗਾਤਾਰ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਲੋਕ ਸੁਵਿਧਾ ਕੈਂਪ ਲੱਗ ਰਹੇ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਵਿੱਚ ਵੀ ਰੋਜ਼ਾਨਾ ਇਹ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਲੱਗੇ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ ਲਿਆ ਗਿਆ ਅਤੇ ਨਾਲ ਹੀ ਉਨ੍ਹਾਂ ਨੇ ਕੈਂਪ ਵਿੱਚ ਪਹੁੰਚੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਇਸ ਮੌਕੇ ਉਨ੍ਹਾਂ ਨੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਲੋਕ ਮਸਲਿਆਂ ਦਾ ਹੱਲ ਕਰਨ ਦੀ ਹਦਾਇਤ ਕੀਤੀ।
ਇਸ ਮੌਕੇ ਬੋਲਦਿਆਂ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੁਵਿਧਾਵਾਂ ਮਿਲਣ। ਇਸ ਦੇ ਲਈ ਲੋਕਾਂ ਨੂੰ ਦਫ਼ਤਰਾਂ ਵਿੱਚ ਜਾਣਾ ਨਾ ਪਵੇ ਸਗੋਂ ਦਫ਼ਤਰ ਪਿੰਡਾਂ ਵਿੱਚ ਚੱਲ ਕੇ ਆਉਣ। ਉਨ੍ਹਾਂ ਨੇ ਕਿਹਾ ਕਿ ਇਸੇ ਉਦੇਸ਼ ਨਾਲ ਇਹ ਲੋਕ ਸੁਵਿਧਾ ਕੈਂਪ ਪਿੰਡ ਪਿੰਡ ਲਗਾਏ ਜਾ ਰਹੇ ਹਨ।
ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਹੁਣ 43 ਤਰ੍ਹਾਂ ਦੀਆਂ ਸੇਵਾਵਾਂ ਘਰ ਬੈਠੇ ਹੀ ਦਿੱਤੀਆਂ ਜਾ ਰਹੀਆਂ ਹਨ ਅਤੇ ਇਸ ਲਈ ਨਾਗਰਿਕ 1076 ਫ਼ੋਨ ਨੰਬਰ ‘ਤੇ ਕਾਲ ਕਰਕੇ ਸਰਕਾਰੀ ਨੁਮਾਇੰਦੇ ਨੂੰ ਆਪਣੇ ਘਰ ਬੁਲਾ ਸਕਦੇ ਹਨ। ਇਸ ਮੌਕੇ ਬਹੁਤ ਸਾਰੇ ਲਾਭਪਾਤਰੀਆਂ ਨੂੰ ਮੌਕੇ ਤੇ ਹੀ ਸਰਟੀਫਿਕੇਟ ਬਣਾ ਕੇ ਦਿੱਤੇ ਗਏ ।