ਚੰਡੀਗੜ੍ਹ, ਗੁਰਦਾਸਪੁਰ, 14 ਅਗਸਤ (ਸਰਬਜੀਤ ਸਿੰਘ)– ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਆਪਣੀਆ ਕਿਸਾਨੀ ਮੰਗਾਂ ਨੂੰ ਲੈਕੇ ਚੰਡੀਗੜ੍ਹ ‘ਚ ਲਾਏ ਮੋਰਚੇ ਨੂੰ ਜ਼ਬਰੀ ਚੁਕਾਉਣ ਲਈ ਆਪ ਸਰਕਾਰ ਵੱਲੋਂ ਟਰਾਲੀਆਂ ਚੋਰੀ ਕਰਨ ਤੇ ਹੋਰ ਕੀਮਤੀ ਸਮਾਨ ਚੋਰੀ ਕਰਨ ਤੇ ਕਿਸਾਨੀ ਮੁਦਿਆਂ ਨੂੰ ਲੈਕੇ ਇੱਕ ਹੰਗਾਮੀ ਮੀਟਿੰਗ ਚੰਡੀਗੜ੍ਹ ਵਿਖੇ ਕਰਨ ਤੋਂ ਉਪਰੰਤ ਸਰਕਾਰ ਵਿਰੁੱਧ 27 ਅਗਸਤ ਤੋਂ ਮੋਰਚਾ ਖੋਲ ਦਿੱਤਾ ਗਿਆ ਅਤੇ ਵੱਖ ਵੱਖ ਪ੍ਰੋਗਰਾਮਾਂ ਰਾਹੀਂ ਕਿਸਾਨੀ ਮੰਗਾਂ ਪ੍ਰਵਾਨ ਕਰਨ ਲਈ ਮਜਬੂਰ ਕੀਤਾ ਜਾਵੇਗਾ, ਇਹ ਐਲਾਨ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸ੍ਰਵਣ ਸਿੰਘ ਪੰਧੇਰ ਨੇ ਕੀਤਾ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ 27 ਅਗਸਤ ਤੋਂ ਸਰਕਾਰ ਵਿਰੁੱਧ ਖੋਲੇ ਜਾ ਰਹੇ ਮੋਰਚੇ ਦੀ ਪੂਰਨ ਹਮਾਇਤ ਅਤੇ ਸਰਕਾਰ ਨੂੰ ਕਿਸਾਨਾਂ ਦੀਆਂ ਵਾਜਬ ਮੰਗਾਂ ਪ੍ਰਵਾਨ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਕਿਸਾਨਾਂ ਵੱਲੋਂ ਇਸ ਸੰਘਰਸ਼ ਰਾਹੀਂ ਆਪ ਸਰਕਾਰ ਵੱਲੋਂ ਚੰਡੀਗੜ੍ਹ ਲੱਗਾ ਮੋਰਚਾ ਜ਼ਬਰੀ ਚੁਕਾਉਣ ਮੌਕੇ ਕਿਸਾਨਾਂ ਨਾਲ ਵਧੀਕੀਆਂ, ਟਰਾਲੀਆਂ ਤੇ ਹੋਰ ਕੀਮਤੀ ਸਾਮਾਨ ਚੋਰੀ ਕਰਨ ਵਰਗੇ ਮੁਦਿਆਂ ਦੇ ਨਾਲ ਨਾਲ ਭਾਰਤ ਅਮਰੀਕਾ ਕਿਸਾਨੀ ਸਮਝੌਤਾ ਰੱਦ ਕਰਾਉਣ ਅਤੇ ਦਿੱਲੀ ਮੋਰਚੇ ਨੂੰ ਖਤਮ ਕਰਨ ਸਮੇਂ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਵੱਡੇ ਦੋਸ਼ਾਂ ਰਾਹੀਂ ਸਰਕਾਰ ਨੂੰ ਘੇਰ ਕੇ ਜੁਵਾਬ ਮੰਗਿਆ ਜਾਵੇਗਾ, ਭਾਈ ਖਾਲਸਾ ਨੇ ਕਿਹਾ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ 31 ਅਗਸਤ ਨੂੰ ਸਰਕਾਰੀ ਮੰਤਰੀਆਂ ਦੀਆਂ ਕੋਠੀਆਂ ਦਾ ਘਿਰਾਓ ਕੀਤਾ ਜਾਵੇਗਾ ਅਤੇ ਕਿਸਾਨੀ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਿਨੀ ਦੇਰ ਤੱਕ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਨਹੀਂ ਕਰ ਲੈਂਦੀ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਸਰਕਾਰ ਵਿਰੁੱਧ ਵਿਢੇ ਜਾ ਰਹੇ ਸੰਘਰਸ਼ ਦੀ ਪੂਰਨ ਹਮਾਇਤ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਕਿਸਾਨ ਮਜ਼ਦੂਰ ਜਥੇਬੰਦੀਆਂ ਦੀਆਂ ਸਾਰੀਆਂ ਵਾਜਿਬ ਮੰਗਾਂ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਤਾਂ ਕਿ ਕਿਸਾਨਾਂ ਨੂੰ ਆਪਣੀਆਂ ਮੰਗਾਂ ਲਈ ਦੁਬਾਰਾ ਮੋਰਚਾ ਲਗਾਉਣ ਲਈ ਮਜਬੂਰ ਨਾ ਹੋਣਾ ਪਵੇ, ਇਸ ਮੌਕੇ ਤੇ ਸੀਨੀਅਰ ਆਗੂ ਭਾਈ ਸੁਖਦੇਵ ਸਿੰਘ ਜਗਰਾਓਂ, ਭਾਈ ਇੰਦਰਜੀਤ ਸਿੰਘ ਕਾਉਂਕੇ, ਭਾਈ ਦਿਲਬਾਗ ਸਿੰਘ ਗੁਰਦਾਸਪੁਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਸਿੰਦਾ ਸਿੰਘ ਨਿਹੰਗ ਅਤੇ ਭਾਈ ਪਿਰਥੀ ਸਿੰਘ ਧਾਲੀਵਾਲ ਧਰਮਕੋਟ, ਭਾਈ ਰਛਪਾਲ ਸਿੰਘ ਤੇ ਭਾਈ ਮਨਜਿੰਦਰ ਸਿੰਘ ਕਮਾਲਕੇ ਅਤੇ ਭਾਈ ਜੱਸਾ ਸਿੰਘ ਬਿਆਸ ਆਦਿ ਆਗੂ ਹਾਜ਼ਰ ਸਨ ।


