ਅੰਮ੍ਰਿਤਸਰ, ਗੁਰਦਾਸਪੁਰ, 14 ਅਗਸਤ (ਸਰਬਜੀਤ ਸਿੰਘ)– ਸਾਬਕਾ ਜਥੇਦਾਰ ਅਕਾਲਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਅੰਮ੍ਰਿਤਸਰ ਸਥਿਤ ਪ੍ਰਤਾਪ ਨਗਰ ਰਹਾਇਸ਼ ਤੇ 32 ਬੋਰ ਨਾਲ ਹੋਈ ਫਾਇਰਿੰਗ ਬਹੁਤ ਹੀ ਚਿੰਤਾ ਜਨਕ ਵਿਸ਼ਾ ਤੇ ਭਿਆਨਕ ਮੁੱਦਾ ਹੈ ਅਤੇ ਇਹ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਬਹੁਤ ਜ਼ਰੂਰੀ ਹੈ,ਗੋਲੀ ਗਿਆਨੀ ਰਘਬੀਰ ਸਿੰਘ ਦੀ ਗੱਡੀ ਤੇ ਵੱਜੀ ਅਤੇ ਗੱਡੀ ਤੇ ਨਿਸ਼ਾਨ ਵੀ ਵੇਖੇ ਜਾ ਸਕਦੇ ਹਨ,ਗੋਲੀ ਦਾ ਖਾਲੀ ਬੋਨਟ ਵੀ ਨਜ਼ਦੀਕ ਤੋਂ ਬਰਾਮਦ ਹੋਇਆ ਹੈ, ਇਸ ਗੋਲੀ ਚੱਲਣ ਕਾਰਨ ਸਥਾਨਕ ਇਲਾਕੇ ਵਿੱਚ ਪੂਰੀ ਤਰ੍ਹਾਂ ਦਾਹਿਸਤ ਦਾ ਮਹੌਲ ਹੈ ਅਤੇ ਲੋਕ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯੌਕੀਨੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ ਕਿਉਂਕਿ ਸੂਬੇ ਵਿਚ ਇਸ ਵੇਲੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸਾਬਕਾ ਜਥੇਦਾਰ ਅਕਾਲਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਰਹਾਇਸ ਗੋਲੀ ਚੱਲਣ ਵਾਲੀ ਘਟਨਾ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦੀ ਹੈ ਉਥੇ ਮੰਗ ਕਰਦੀ ਹੈ ਕਿ ਇਸ ਘਟਨਾ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਜਲਦੀ ਕਾਬੂ ਕਰਕੇ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਅਤੇ ਲੋਕਾਂ ਦੇ ਜਾਨਮਾਲ ਦੀ ਰਾਖੀ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਦੀ ਰਹਾਇਸ਼ ਤੇ 32 ਬੋਰ ਨਾਲ ਹੋਈ ਫਾਇਰਿੰਗ ਵਾਲੀ ਘਟਨਾ ਤੇ ਗਹਿਰੀ ਚਿੰਤਾ ਤੇ ਦੋਸੀ ਨੂੰ ਜਲਦੀ ਕਾਬੂ ਕਰਕੇ ਜੇਲ੍ਹ ਵਿੱਚ ਸੁੱਟਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਜਦੋਂ ਗਿਆਨੀ ਰਘਬੀਰ ਸਿੰਘ ਨੂੰ ਇਸ ਸਬੰਧੀ ਪੱਤਰਕਾਰਾਂ ਨੇ ਪੁੱਛਿਆ ਕਿ ਤੁਹਾਡੀ ਕਿਸੇ ਨਾਲ ਰੰਜਸ਼ ਦੁਸਮਣੀ ਜਾ ਫਿਰ ਤੁਹਾਨੂੰ ਕੋਈ ਧਮਕੀ ਪੱਤਰ ਮਿਲਿਆ ਹੋਵੇ ਤਾਂ ਗਿਆਨੀ ਰਘਬੀਰ ਸਿੰਘ ਨੇ ਸਪੱਸ਼ਟ ਕੀਤਾ ਅਜਿਹਾ ਕੁਝ ਨਹੀਂ ਹੈ ? ਭਾਈ ਖਾਲਸਾ ਨੇ ਇੰਝ ਲਗਦਾ ਹੈ ਕਿ ਕਿਸੇ ਨੇ ਕੋਈ ਹਵਾਈ ਫਾਇਰਿੰਗ ਕੀਤੀ ਹੋਵੇਗੀ ਤਾਂ ਉਹ ਫਾਇਰ ਗੱਡੀ ਤੇ ਆ ਵੱਜਿਆ, ਪਰ ਜੇ ਕਿਸੇ ਨੇ ਨਿਸ਼ਾਨਾ ਸਿਧਾ ਗਿਆਨੀ ਰਘਬੀਰ ਸਿੰਘ ਦੀ ਰਹਾਇਸ਼ ਨੂੰ ਨਿਸ਼ਾਨਾ ਬਣਾ ਕੇ ਫਾਇਰ ਕੀਤਾ ਹੈ ਤਾਂ ਇਹ ਬਹੁਤ ਹੀ ਚਿੰਤਾ ਜਨਕ ਮੁੱਦਾ ਹੈ ਅਤੇ ਇਸ ਦੀ ਸਾਰੀ ਜਾਂਚ ਕਰਨੀ ਚਾਹੀਦੀ ਹੈ ਅਤੇ ਦੋਸ਼ੀ ਨੂੰ ਜਲਦੀ ਕਾਬੂ ਕਰਨ ਦੇ ਨਾਲ ਨਾਲ ਲੋਕਾਂ ਦੇ ਜਾਨਮਾਲ ਦੀ ਰਾਖੀ ਨੂੰ ਯੌਕੀਨੀ ਬਣਾਉਣ ਲਈ ਸਰਕਾਰ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ਤਾਂ ਕਿ ਲੋਕਾਂ ਦੇ ਜਾਨਮਾਲ ਦੀ ਰਾਖੀ ਯੌਕੀਨੀ ਬਣਾਇਆ ਜਾ ਸਕੇ, ਇਸ ਮੌਕੇ ਤੇ ਭਾਈ ਖਾਲਸਾ ਨਾਲ ਭਾਈ ਸੁਖਦੇਵ ਸਿੰਘ ਜਗਰਾਓਂ ਤੇ ਭਾਈ ਇੰਦਰਜੀਤ ਸਿੰਘ ਕਾਉਂਕੇ ਆਦਿ ਤੋਂ ਇਲਾਵਾ ਹੋਰ ਵੀ ਕਾਰਕੁੰਨ ਹਾਜਰ ਸਨ।


