ਗੁਰਦਾਸਪੁਰ ‘ਚ ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਰ ਮੌਕੇ ਕੱਢੀ ਵਿਸ਼ਾਲ ਸ਼ੋਭਾ

ਗੁਰਦਾਸਪੁਰ

ਗੁਰਦਾਸਪੁਰ, 8 ਮਾਰਚ (ਸਰਬਜੀਤ ਸਿੰਘ)– ਮਹਾਸ਼ਿਵਰਾਤਰੀ ਦੇ ਮੌਕੇ ‘ਤੇ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਵੱਲੋਂ ਹਿੰਦੂ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸੂਬਾ ਉਪ ਪ੍ਰਧਾਨ ਹਰਵਿੰਦਰ ਸੋਨੀ ਦੀ ਅਗਵਾਈ ‘ਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਜਿਸ ‘ਚ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ। ਡੀ.ਆਈ.ਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਸਮੇਤ ਜ਼ਿਲ੍ਹਾ ਮੈਜਿਸਟਰੇਟ ਹਿਮਾਂਸ਼ੂ ਅਗਰਵਾਲ, ਐਸਐਸਪੀ ਦਯਾਮਾ ਹਰੀਸ਼ ਕੁਮਾਰ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਵਿਧਾਇਕ ਸ਼ੈਰੀ ਕਲਸੀ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ, ਡਾ. ਰਾਜਨ ਅਰੋੜਾ, ਡਾ. ਕਲਸੀ, ਡਾ: ਸਿਮਰਨ, ਡਾ: ਅਜੇ ਮਹਾਜਨ ਆਦਿ ਹਾਜਰ ਸਨ।


ਹਰਵਿੰਦਰ ਸੋਨੀ ਨੇ ਦੱਸਿਆ ਕਿ ਇਸ ਸ਼ੋਭਾ ਯਾਤਰਾ ਦੀ ਸ਼ੁਰੂਆਤ ਸਭ ਤੋਂ ਪਹਿਲਾਂ ਕੰਜਕਾਂ ਦੇ ਪੈਰਾਂ ਦੀ ਪੂਜਾ ਕਰਕੇ ਕੀਤੀ ਗਈ, ਜਿਸ ਵਿੱਚ ਬਾਂਦਰ ਸੈਨਾ, ਵੱਡੇ ਹਨੂੰਮਾਨ ਅਤੇ ਦਸਤਾਰਾਂ ਵਿਸ਼ੇਸ਼ ਤੌਰ ‘ਤੇ ਦੁਰਗਿਆਣਾ ਮੰਦਰ ਅੰਮ੍ਰਿਤਸਰ ਤੋਂ ਲਿਆਂਦੀਆਂ ਗਈਆਂ।
ਸੋਨੀ ਨੇ ਦੱਸਿਆ ਕਿ ਸ਼ੋਭਾ ਯਾਤਰਾ ਮਾਈ ਕਾ ਤਾਲਾਬ ਮੰਦਿਰ ਤੋਂ ਸ਼ੁਰੂ ਹੋ ਕੇ ਸ਼ਿਵ ਸੈਨਾ ਭਵਨ ਪਹੁੰਚੀ।

Leave a Reply

Your email address will not be published. Required fields are marked *