ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਲੰਪੀ ਸਕਿਨ ਬਿਮਾਰੀ ਦੇ ਟਾਕਰੇ ਲਈ 40 ਟੀਮਾਂ ਤਾਇਨਾਤ -ਡਿਪਟੀ ਕਮਿਸ਼ਨਰ

ਗੁਰਦਾਸਪੁਰ

ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਚਲਾਈ ਜਾ ਰਹੀ ਹੈ ਜਾਗਰੂਕਤਾ ਮੁਹਿੰਮ

ਗੁਰਦਾਸਪਰ , 9 ਅਗਸਤ ( ਸਰਬਜੀਤ ਸਿੰਘ )  ਸ. ਲਾਲਜੀਤ ਸਿੰਘ ਭੁੱਲਰ, ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਵਿਭਾਗ ਮੰਤਰੀ ਪੰਜਾਬ  ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੰਪੀ ਸਕਿਨ ਬੀਮਾਰੀ ਨੂੰ ਕੰਟਰੋਲ ਕਰਨ ਲਈ ਜ਼ਿਲ੍ਹੇ ਵਿੱਚ 40 ਟੀਮਾਂ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਜਾਰੀ ਕੀਤੀਆਂ ਗਾਈਡਲਾਇਨਜ਼ ਅਨੁਸਾਰ ਕੰਮ ਕਰ ਰਹੀਆਂ ਹਨ। ਬੀਤੇ ਦਿਨੀਂ ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਵਿਭਾਗ ਪੰਜਾਬ  ਵੱਲੋਂ ਪੰਜਾਬ ਦੇ ਸਾਰੇ ਜ਼ਿਲਿਆਂ ਦੇ ਅਫਸਰਾਂ ਦੀ ਮੀਟਿੰਗ ਕੀਤੀ ਗਈ ਸੀ ਅਤੇ ਲੰਪੀ ਸਕਿਨ ਬੀਮਾਰੀ ਨੂੰ ਕੰਟਰੋਲ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਇਸ ਬੀਮਾਰੀ ਦੀ ਰੋਕਥਾਮ ਲਈ ਜ਼ਿਲ੍ਹਾ ਗੁਰਦਾਸਪੁਰ ਨੂੰ Goat FOX ਦੀਆਂ 4700 ਡੋਜਾਂ ਪ੍ਰਾਪਤ ਹੋਈਆਂ ਹਨ। ਬੀਮਾਰੀ ਨੂੰ ਕੰਟਰੋਲ ਕਰਨ ਲਈ ਵਿਭਾਗ ਨੂੰ ਸਖਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਵੈਕਸੀਨ ਲਗਾਉਣੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਪਸ਼ੂ ਪਾਲਣ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾ ਬਾਰੇ ਦੱਸਿਆ ਜਾ ਰਿਹਾ ਹੈ।

ਜਿਨ੍ਹਾਂ ਵਿੱਚ ਪਸ਼ੂ ਦੀ ਖਰੀਦੋ ਫਰੋਖਤ ਅਤੇ ਅਵਾਜਾਈ ਤੇ ਰੋਕ ਲਗਾਉਣ ਬਾਰੇ, ਮੱਖੀਆਂ, ਮੱਛਰਾਂ, ਚਿਚੜਾਂ ਨੂੰ ਕੋਟਰੋਲ ਕਰਨ ਅਤੇ ਪਸ਼ੂਆਂ ਦੀ ਸਾਫ ਸਫਾਈ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਲੰਪੀ ਸਕਿਨ ਡਜ਼ੀਜ਼ ਦੇ ਲੱਛਣਾ ਬਾਰੇ ਜਿਨ੍ਹਾਂ ਵਿੱਚ ਪਸ਼ੂ ਨੂੰ ਤੇਜ਼ ਬੁਖਾਰ , ਚਮੜੀ ਤੇ ਤੱਫੜ , ਲੱਤਾਂ ਦੀ ਸੋਜ ਅਤੇ ਪਸ਼ੂ ਚਾਰਾ ਖਾਣਾ ਬੰਦ ਕਰ ਦਿੰਦੇ ਹਨ।

ਇਸ ਮੌਕੇ ਡਾਕਟਰ ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨੇ ਦੱਸਿਆ ਕਿ ਜਿਲ੍ਹਾ ਗੁਰਦਾਸਪੁਰ ਵਿੱਚ ਕੁਲ 957 ਪਸ਼ੂ  ਬੀਮਾਰੀ ਗ੍ਰਸਤ ਹੋਏ ਹਨ। ਜਿਨ੍ਹਾਂ ਵਿਚੋਂ 415 ਪਸੂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਬਾਕੀ ਪਸ਼ੂਆਂ ਦਾ ਇਲਾਜ ਵੀ ਚਲ ਰਿਹਾ ਹੈ। ਉਨ੍ਹਾਂ  ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਪਸ਼ੂ ਦੇ ਬੰਨਣ ਵਾਲੀ ਥਾਂ ਤੇ ਇਕ ਪ੍ਰਤੀਸ਼ਤ ਫਾਰਮਲੀਨ  ਜਾਂ ਸੋਡੀਅਮ ਹਾਈ ਪਿਕਰੋਲਾਈਟ ਦੀ ਸਪੇਅਰ ਕੀਤੀ ਜਾਵੇ ਅਤੇ ਬਿਮਾਰੀ ਆਉਣ ਦੀ ਸੂਰਤ ਵਿੱਚ ਤੁਰੰਤ ਨੇੜੇ ਦੇ ਪਸ਼ੂ ਸੰਸਥਾ ਨਾਲ ਸੰਪਰਕ ਕੀਤਾ ਜਾਵੇ ਅਤੇ ਬਿਮਾਰ ਪਸ਼ੂ ਨੂੰ ਤੰਦਰੁਸਤ ਪਸ਼ੂ ਤੋਂ ਤੁਰੰਤ ਅਲੱਗ ਕੀਤਾ ਜਾਵੇ।

Leave a Reply

Your email address will not be published. Required fields are marked *