ਕੱਚੇ ਕਾਮਿਆਂ ਨੂੰ ਪੱਕੇ ਕਰਨ ਦੇ ਮਾਮਲੇ ਵਿਚ ਸਭ ਤੋਂ ਵੱਧ ਡਰਾਮੇਬਾਜ ਨਿਕਲੀ ਮੋਜੂਦਾ ਸਰਕਾਰ-ਕੱਚੇ ਸਿਹਤ ਕਾਮੇ

ਪਟਿਆਲਾ

ਪਟਿਆਲਾ ਵਿਚ ਪੰਜਾਬ ਸਰਕਾਰ ਖ਼ਿਲਾਫ਼ ਗਰਜੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਕਰਮਚਾਰੀ

ਪਟਿਆਲਾ, ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਹੁਤ ਵਾਅਦੇ ਕੀਤੇ ਜਾ ਰਹੇ ਹਨ, ਪਰ ਸਿਹਤ ਸੇਵਾਵਾਂ ਦੇਣ ਵਾਲੇ ਨੈਸ਼ਨਲ ਹੈਲਥ ਮਿਸ਼ਨ ਦੇ ਠੇਕਾ ਮੁਲਾਜਮਾਂ ਤੋਂ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਕਿਨਾਰਾ ਕਰਦੇ ਨਜਰ ਆ ਰਹੇ ਹਨ। ਨੈਸ਼ਨਲ ਹੈਲਥ ਮਿਸ਼ਨ ਅਧੀਨ ਮੁਲਾਜਮ ਪਿੱਛਲੇ 15 ਸਾਲਾਂ ਤੋਂ ਕੰਮ ਕਰ ਰਹੇ ਹਨ,ਜਿਹਨਾਂ ਨਾਲ ਸਮੇਂ ਦੀਆਂ ਸਰਕਾਰਾਂ ਨੇ ਹਰ ਵਾਰ ਧੋਖਾ ਕੀਤਾ ਹੈ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਡਾਕਟਰ ਵਾਹਿਦ ਸੰਗਰੂਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਨੈਸ਼ਨਲ ਹੈਲਸ਼ ਮਿਸ਼ਨ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਨ ਤੇ ਪਹਿਲੀ ਕੈਬਨਿਟ ਵਿੱਚ ਹੀ ਯੋਗ ਪ੍ਣਾਲੀ ਰਾਹੀ ਭਰਤੀ ਹੋਏ ਸਮੂਹ ਐਨ.ਐਚ.ਐਮ ਮੁਲਾਜ਼ਮਾਂ (ਕਰੋਨਾ ਯੋਧਿਆਂ) ਨੂੰ ਪਹਿਲ ਦੇ ਅਧਾਰ ਤੇ ਰੈਗੂਲਰ ਕੀਤਾ ਜਾਵੇਗਾ, ਪ੍ਰੰਤੂ ਹੁਣ ਪੰਜਾਬ ਸਰਕਾਰ ਆਪਣੇ ਵਾਅਦੇ ਤੋਂ ਮੁੱਕਰਦੀ ਨਜ਼ਰ ਆ ਰਹੀ ਹੈ। ਜਿਸ ਦੇ ਵਿਰੋਧ ਵਿੱਚ ਰੋਸ ਵਜੋਂ ਸੂਬਾ ਭਰ ਵਿੱਚੋਂ ਹਜਾਰਾਂ ਸਿਹਤ ਮੁਲਾਜਮਾਂ ਦੀ ਇੱਕ ਵਿਸ਼ਾਲ ਸੂਬਾ ਪੱਧਰੀ ਰੈਲੀ ਅੱਜ ਮਿਤੀ 09-03-2024 ਦਿਨ ਸ਼ਨਿਚਰਵਾਰ ਨੂੰ ਪਟਿਆਲਾ ਵਿਖੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦੇ ਘਰ ਨੇੜੇ ਕੀਤੀ ਗਈ ।


ਜਿਕਰਯੋਗ ਹੈ ਕਿ ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਲੱਗਭੱਗ ਦਸ ਹਜਾਰ ਸਿਹਤ ਕਰਮਚਾਰੀ ਜਿਨ੍ਹਾਂ ਵਿੱਚ ਡਾਕਟਰ,
ਸੀ ਐੱਚ ਓ,ਏ. ਐਨ. ਐਮ, ਸਟਾਫ਼ ਨਰਸਾਂ,ਆਯੂਸ਼, , ਆਰ ਬੀ ਐਸ ਕੇ, ਟੀ ਬੀ ਅਤੇ ਦਫਤਰੀ ਸਟਾਫ਼ ਪਿਛਲੇ ਪੰਦਰ੍ਹਾਂ ਸਾਲਾਂ ਤੋਂ ਬਹੁਤ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਦੇ ਆ ਰਹੇ ਹਨ ਅਤੇ ਇਸ ਸੰਬੰਧ ਵਿੱਚ ਸਿਹਤ ਮੰਤਰੀ ਵੱਲੋਂ ਵਾਰ ਵਾਰ ਆਪਣੇ ਬਿਆਨਾਂ ਵਿੱਚ ਇਹਨਾਂ ਮੁਲਾਜਮਾਂ ਦੀਆਂ ਤਨਖਾਹਾਂ ਵਧਾਉਣ ਨੂੰ ਲੈਕੇ ਲਾਰੇਬਾਜੀ ਵਾਲੀ ਬਿਆਨਬਾਜੀ ਲੰਮੇ ਸਮੇਂ ਤੋਂ ਜਾਰੀ ਹੈ।
ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਸੂਬਾ ਭਰ ਦੇ ਸਮੂਹ ਨੈਸ਼ਨਲ ਹੈਲਥ ਮਿਸ਼ਨ ਮੁਲਾਜ਼ਮਾਂ ਵੱਲੋਂ ਪਿਛਲੇ ਦੋ ਸਾਲਾਂ ਦੌਰਾਨ ਸਰਕਾਰ ਨਾਲ ਬਹੁਤ ਵਾਰ ਮੀਟਿੰਗ ਵੀ ਕੀਤੀਆਂ ਪਰ ਕੋਈ ਨਤੀਜਾ ਨਹੀਂ ਨਿਕਲਿਆ।
ਆਮ ਆਦਮੀ ਪਾਰਟੀ ਸਰਕਾਰ ਦੀ ਵਾਅਦਾ ਖਿਲਾਫੀ ਤੋਂ ਨਰਾਜ਼ ਆਪਣੇ ਰੋਸ ਪ੍ਦਰਸ਼ਨਾ ਦੇ ਤਹਿਤ ਅੱਜ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜਮਾਂ ਵੱਲੋਂ ਸਰਕਾਰ ਦੇ ਸਿਹਤ ਮੰਤਰੀ ਖਿਲਾਫ਼ ਸੜਕਾਂ ਤੇ ਉਤਰਨ ਦਾ ਫੈਸਲਾ ਕੀਤਾ ਗਿਆ ।
ਆਉਣ ਵਾਲੇ ਦਿਨਾਂ ਵਿੱਚ ਲੋਕ ਸਭਾ ਚੋਣਾਂ ਦੇ ਪ੍ਚਾਰ ਦੌਰਾਨ ਪੰਜਾਬ ਭਰ ਦੇ ਸਾਰੇ ਜਿਲਿਆਂ ਦੇ ਨੈਸ਼ਨਲ ਹੈਲਥ ਮਿਸ਼ਨ ਦੇ ਠੇਕਾ ਮੁਲਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਘੇਰਿਆ ਜਾਵੇਗਾ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਐਨ ਐਚ ਐਮ ਦੇ ਜ਼ਿਲਾ ਗੁਰਦਾਸਪੁਰ ਦੇ ਆੱਗੂ ਡਾ ਸੁਨੀਲ ਤਰਗੋਤਰਾ ,ਡਾ ਰਵਿੰਦਰ ਸਿੰਘ ਕਾਹਲੋਂ, ਡਾ ਸੰਦੀਪ ਕੁਮਾਰ ਅਤੇ ਗੌਰਵ ਸ਼ਰਮਾ ਨੇ ਇਸ ਮੌਕੇ ਮੰਗ ਕੀਤੀ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਮੁਲਾਜਮਾਂ ਵੱਲੋਂ ਕੋਵਿਡ-19 ਮਹਾਂਮਾਰੀ ਵਿੱਚ ਦਿੱਤੀਆਂ ਗਈਆਂ ਸੇਵਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨੈਸ਼ਨਲ ਹੈਲਥ ਮਿਸ਼ਨ ਲਈ ਸਪੈਸ਼ਲ ਯੂਨੀਵਰਸਲ ਰੈਗੂਲਾਇਜੇਸ਼ਨ ਪਾਲਿਸੀ ਬਣਾ ਕੇ ਨੈਸ਼ਨਲ ਹੈਲਥ ਮਿਸ਼ਨ ਦੀਆਂ ਸਾਰੀਆਂ ਕੈਟੇਗਰੀਆਂ ਅਤੇ ਕੇਡਰਾ ਦੇ ਮੁਲਜਮਾਂ ਨੂੰ ਬਿਨਾਂ ਭੇਦਭਾਵ ਦੇ ਰੈਗੂਲਰ ਕਰੇ ਨਹੀਂ ਤਾਂ ਸੰਘਰਸ਼ਾਂ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਪੰਜਾਬ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਕਿ ਜਦੋਂ ਤੱਕ ਪੰਜਾਬ ਸਰਕਾਰ ਨੈਸ਼ਨਲ ਹੈਲਸ਼ ਮਿਸ਼ਨ ਦੇ ਮੁਲਾਜਮਾਂ ਨੂੰ ਰੈਗੂਲਰ ਕਰਨ ਸਬੰਧੀ ਪੂਰਨ ਤੌਰ ਤੇ ਐਲਾਨ ਨਹੀਂ ਕਰਦੀ ਜਾਂ ਫਿਰ ਬਰਾਬਰ ਕੰਮ ਬਰਾਬਰ ਤਨਖਾਹਾਂ ਨਹੀਂ ਦਿੰਦੀ ਉਦੋਂ ਤੱਕ ਸਰਕਾਰ ਵਿਰੁੱਧ ਰੋਸ਼ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ ।
ਇੱਥੇ ਇਹ ਵੀ ਵਿਸ਼ੇਸ਼ ਤੌਰ ਤੇ ਜਿਕਰਯੋਗ ਹੈ ਕਿ ਤਨਖਾਹਾਂ ਵਿੱਚ ਵਾਧੇ ਕਰਨ ਦੀ ਥਾਂ ਪਿਛਲੇ ਦਿਨਾਂ ਵਿੱਚ ਵਿਭਾਗ ਵੱਲੋਂ ਨੈਸ਼ਨਲ ਹੈਲਥ ਮਿਸ਼ਨ ਦੇ ਸੀ ਐਚ ਓ ਕੇਡਰ ਦੀਆਂ ਤਨਖਾਹਾਂ ਕੱਟਣ ਦਾ ਵੀ ਇੱਕ ਪੱਤਰ ਜਾਰੀ ਕੀਤਾ ਇਸ ਲਈਜੇਕਰ ਸਰਕਾਰ ਕੱਚੇ ਮੁਲਾਜਮਾਂ ਦੀ ਨਿਗੂਣੀਆਂ ਤਨਖਾਹਾਂ ਕੱਟਣ ਵਰਗੇ ਤਾਨਾਸ਼ਾਹੀ ਫੁਰਮਾਨ ਜਲਦੀ ਵਾਪਿਸ ਨਹੀਂ ਲੈਂਦੀ ਤਾਂ ਅੱਜ ਦੀ ਸੂਬਾ ਪੱਧਰੀ ਰੋਸ ਰੈਲੀ ਕਰਨ ਤੋਂ ਬਾਦ ਪੰਜਾਬ ਭਰ ਦੇ ਕੈਬਨਿਟ ਮੰਤਰੀਆਂ ਦੇ ਸ਼ਹਿਰਾਂ ਦੀਆਂ ਸੜਕਾਂ ਉੱਤੇ ਉਤਰ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਤੇਜ ਕੀਤੇ ਜਾਣਗੇ। ਇਸ ਮੌਕੇ ਤੇ ਸੰਦੀਪ ਕੌਰ ਬਰਨਾਲਾ,ਕਿਰਨਦੀਪ ਕੌਰ ਲੁਧਿਆਣਾ ਡਾਕਟਰ ਪ੍ਰਭਜੋਤ ਜੱਬਲ,ਹਰਜਿੰਦਰ ਸਿੰਘ,ਹਰਪ੍ਰੀਤ ਸਿੰਘ ਸੰਗਰੂਰ, ਰਣਜੀਤ ਕੌਰ ਬਠਿੰਡਾ ਡਾਕਟਰ ਸਿਮਰਪਾਲ,ਡਾਕਟਰ ਸ਼ਿਵਰਾਜ, ਜਗਦੇਵ ਸਿੰਘ ਮਾਨਸਾ,ਨੀਤੂ ਸ਼ਰਮਲ ਹੋਸ਼ਿਆਰਪੁਰ ਅਮਨਦੀਪ ਮਾਨਸਾ, ਡਾਕਟਰ ਰਾਜ ਪਟਿਆਲਾ ਡਾਕਟਰ ਸੁਮਿਤ ਕਪਾਹੀ ਜਲੰਧਰ , ਹਰਪਾਲ ਸਿੰਘ ਸੋਢੀ ਫ਼ਤਹਿਗੜ੍ਹ ਸਾਹਿਬ ਅਤੇ ਪੰਜਾਬ ਭਰ ਦੇ ਲੱਗਭੱਗ 4000 ਨੈਸ਼ਨਲ ਹੈਲਥ ਮਿਸ਼ਨ ਦੇ ਠੇਕਾ ਮੁਲਾਜ਼ਮ ਹਾਜ਼ਰ ਸਨ।

Leave a Reply

Your email address will not be published. Required fields are marked *