ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸੂਬੇ ਵਿੱਚ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ-ਰਮਨ ਬਹਿਲ

ਪੰਜਾਬ

ਜ਼ਿਲਾ ਗੁਰਦਾਸਪੁਰ ਦੇ ਸੀਨੀਅਰ ਆਗੂ ਰਮਨ ਬਹਿਲ ਵੱਲੋਂ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਲਿੰਕ ਸੜਕ ਦਾ ਕੀਤਾ ਉਦਘਾਟਨ
ਗੁਰਦਾਸਪੁਰ, 9 ਅਗਸਤ (ਸਰਬਜੀਤ ਸਿੰਘ)– ਗੁਰਦਾਸਪੁਰ ਵਿਧਾਨਸਭਾ ਹਲਕੇ ਆਮ ਆਦਮੀ ਪਾਰਟੀ ਦੇ ਇੰਚਾਰਜ ਅਤੇ ਸਾਬਕਾ ਸਿਲੇਕਸਨ ਬੋਰਡ ਪੰਜਾਬ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸੂਬੇ ਵਿੱਚ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ। ਅੱਜ ਉਹ ਗੁਰਦਾਸਪੁਰ ਦੀ ਨਵੀਂ ਲਿੰਕ ਰੋਡ ਗੁਰਦਾਸਪੁਰ-ਮਕੇਰੀਆਂ ਰੋਡ ਤੋਂ ਬਾਈਪਾਸ (ਨੇੜੇ ਗੁਰਦੁਆਰਾ ਬਾਬਾ ਟਹਿਲ ਸਿੰਘ, ਤਿੱਬੜੀ ਰੋਡ) ਦਾ ਕੰਮ ਦਾ ਉਦਘਾਟਨ ਸਮਾਰੋਹ ਦੌਰਾਨ ਆਪਣੇ ਭਾਸ਼ਣ ਵਿੱਚ ਕਹੇ।


ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਲੋਕਾਂ ਦੇ ਹਿੱਤ ਲਈ ਵੱਡੇ ਫੈਸਲੇ ਕੀਤੇ ਗਏ ਹਨ ਅਤੇ ਸਰਕਾਰ ਵਲੋਂ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨਾਂ ਨਵੀਂ ਬਣਨ ਵਾਲੀ ਲਿੰਕ ਸੜਕ ਦੀ ਗੱਲ ਕਰਦਿਆਂ ਦੱਸਿਆ ਕਿ 10 ਲੱਖ ਰੁਪਏ ਦੀ ਲਾਗਤ ਨਾਲ ਇਸਦੀ ਉਸਾਰੀ ਕੀਤੀ ਜਾਵੇਗੀ, ਜਿਸ ਨਾਲ ਇਸ ਖੇਤਰ ਦੇ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ।
ਉਨਾਂ ਅੱਗੇ ਕਿਹਾ ਕਿ ਆਪ ਪਾਰਟੀ ਦੇ ਵਲੰਟੀਅਰ, ਪਾਰਟੀ ਦੀ ਰੀੜ ਦੀ ਹੱਡੀ ਹਨ ਅਤੇ ਵਲੰਟੀਅਰ ਦਾ ਪੂਰਾ ਮਾਣ-ਸਨਮਾਨ ਕੀਤਾ ਜਾ ਰਿਹਾ ਹੈ, ਜਿਸ ਨੂੰ ਮੁੱਖ ਰੱਖਦਿਆਂ ਅੱਜ ਆਪ ਪਾਰਟੀ ਦੀ ਵਲੰਟੀਅਰ ਵਲੋਂ ਹੀ ਸੜਕ ਦਾ ਕੰਮ ਸ਼ੁਰੂ ਕਰਵਾਉਣ ਲਈ ਫੀਤਾ ਕਟਵਾਇਆ ਗਿਆ ਹੈ। ਉਨਾਂ ਅੱਗੇ ਕਿਹਾ ਕਿ ਆਪ ਪਾਰਟੀ ਦੀ ਸਰਕਾਰ, ਲੋਕਾਂ ਵਲੋਂ ਦਿੱਤੇ ਗਏ ਪਿਆਰ ਲਈ ਉਨਾਂ ਦੀ ਰਿਣੀ ਹੈ ਅਤੇ ਸੂਬਾ ਸਰਕਾਰ ਚਹੁਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦੇਵੇਗੀ।
ਇਸ ਮੌਕੇ ਭਾਰਤ ਭੂਸ਼ਣ ਜ਼ਿਲਾ ਸੈਕਰਟਰੀ ਆਪ ਪਾਰਟੀ, ਲਖਬੀਰ ਸਿੰਘ ਜੇਈ, ਗੁਰਿੰਦਰ ਸਿੰਘ ਭੁੱਲਰ ਪ੍ਰਧਾਨ ਜ਼ਿਲਾ ਯੂਥ ਵਿੰਗ, ਸੁੱਚਾ ਸਿੰਘ ਮੁਲਤਾਨੀ, ਰਿਸ਼ੀ ਕਾਂਤ. ਹਿਤੇਸ਼ ਮਹਾਜਨ, ਜਸਬੀਰ ਸਿੰਘ, ਗੋਰਵ ਮਹਾਜਨ ਸਮੇਤ ਸ਼ਹਿਰ ਵਾਸੀ ਵੱਡੀ ਗਿਣਤੀ ਵਿਚ ਮੋਜੂਦ ਸਨ।

Leave a Reply

Your email address will not be published. Required fields are marked *