ਗੁਰਦਾਸਪੁਰ, 11 ਮਾਰਚ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ ਕਲਾਨੌਰ ਵਿਖੇ ਭਗਵਾਨ ਸ਼ਿਵ ਜੀ ਦੇ ਇਤਿਹਾਸਿਕ ਮੰਦਿਰ ਵਿਖੇ ਨਤਮਸਤਕ ਹੋ ਕੇ ਭਗਵਾਨ ਸ਼ੰਕਰ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਰਮਨ ਬਹਿਲ ਨੇ ਮੰਦਿਰ ਦੀ ਪ੍ਰਬੰਧਕ ਕਮੇਟੀ ਵੱਲੋਂ ਸ਼ਿਵਰਾਤਰੀ ਦੇ ਸਬੰਧ ਵਿਚ ਪਿਛਲੇ ਕਈ ਦਿਨਾਂ ਤੋਂ ਮੰਦਿਰ ਵਿਚ ਕਰਵਾਏ ਜਾ ਰਹੇ ਸਮਾਗਮਾਂ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਸੁਚੱਜੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਭਗਵਾਨ ਭੋਲੇਨਾਥ ਦੇ ਚਰਨਾਂ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਮੰਦਿਰ ਦੀ ਪ੍ਰਬੰਧਕ ਕਮੇਟੀ ਨੇ ਰਮਨ ਬਹਿਲ ਅਤੇ ਉਨਾਂ ਦੇ ਨਾਲ ਪਹੁੰਚੇ ਪਰਿਵਾਰਕ ਮੈਂਬਰਾਂ ਤੇ ਹੋਰ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਅਤੇ ਭਗਵਾਨ ਦਾ ਪ੍ਰਸ਼ਾਦ ਦਿੱਤਾ।



