ਗੁਰਦਾਸਪੁਰ 9 ਅਗਸਤ (ਸਰਬਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਬਿਜਲੀ ਸੋਧ ਬਿੱਲ ਖਿਲਾਫ 2022 ਪੇਸ ਕੀਤਾ ਹੈ, ਉਹ ਕਿਸੇ ਵੀ ਕੀਮਤ ’ਤੇ ਪੰਜਾਬ ਵਿੱਚ ਲਾਗੂ ਨਹੀਂ ਹੋਣ ਦੇਵਾਂਗੇ। ਉਨਾਂ ਕਿਹਾ ਕਿ ਪੰਜਾਬ ਦੇ ਕਿਸਾਨ, ਸਨਅਤਕਾਰ ਤੇ ਹੋਰ ਲੋਕ ਇਸ ਨੂੰ ਪਸੰਦ ਨਹੀਂ ਕਰਨਗੇ। ਕਿਉਕਿ ਇਹ ਬਿੱਲ ਕਾਰਪੋਰੇਟ ਘਰਾਣਿਆ ਨੂੰ ਮੁਨਾਫਾ ਦੇਣ ਲਈ ਬਣਾਇਆ ਗਿਆ ਹੈ।

ਉਨਾਂ ਕਿਹਾ ਕਿ ਜੇਕਰ ਸਾਡੇ ਕੋਲ ਪੰਜਾਬ ਸਰਕਾਰ ਦੇ ਆਪਣੇ ਥਰਮਲ ਪਲਾਂਟ ਹਨ।ਜੇਕਰ ਉਨਾਂ ਦਾ ਨਵੀਨੀਕਰਨ ਕੀਤਾ ਜਾਵੇ ਅਤੇ ਕੋਇਲਾ ਸਮੇਂ ਸਿਰ ਮਿਲੇ, ਉਹ ਸੂਬੇ ਨੂੰ 24 ਘੰਟੇ ਬਿਜਲੀ ਦੇ ਸਕਦੇ ਹਨ। ਜਿਸ ਲਈ ਮੈਂ ਤਤਪਰ ਹਾਂ ਕਿ ਸੂਬੇ ਦੇ 275 ਕਰੋੜ ਲੋਕ, ਜਿਨਾਂ ਮੇਰੇ ’ਤੇ ਵਿਸ਼ਵਾਸ਼ ਕਰਕੇ ਬਹੁਤ ਵੱਡਾ ਮੌਕਾ ਦਿੱਤਾ ਹੈ। ਇਸ ਲਈ ਅਸੀ ਅਜਿਹਾ ਬਿੱਲ ਪ੍ਰਾਇਵੇਟ ਸੈਕਟਰ ਦੇ ਹੱਥਾਂ ਵਿੱਚ ਦੇਣ ਦਾ ਵਿਰੋਧ ਕਰਾਂਗੇ, ਅਤੇ ਇਸ ਦੀ ਲੜਾਈ ਸੜਕਾਂ ਤੋਂ ਲੈ ਕੇ ਪਾਰਲੀਮੈਂਟ ਤੱਕ ਪਹੁੰਚ ਕਰਾਂਗੇ ਤਾਂ ਜੋ ਕੇਂਦਰ ਦੀ ਸਰਕਾਰ ਆਪਣੀ ਮਨਮਰਜੀ ਨਾਲ ਅਜਿਹਾ ਬਿੱਲ ਪਾਸ ਨਾ ਕਰ ਸਕਣ। ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਹਨ, ਉਸ ਮੁਤਾਬਕ ਇਹ ਬਿੱਲ ਪੰਜਾਬ ਨੂੰ ਆਰਥਿਕ ਪੱਖੋਂ ਤਬਾਹ ਕਰੇਗਾ ਅਤੇ ਕਿਸਾਨੀ ਨੂੰ ਵੀ ਪ੍ਰਭਾਵਿਤ ਕਰੇਗਾ। ਇਸ ਕਰਕੇ ਸਾਡੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਅਸੀ ਸਮੁੱਚੀ ਟੀਮ ਇਸ ਬਿੱਲ ਦਾ ਵਿਰੋਧ ਕਰਕੇ ਇਸ ਨੂੰ ਲਾਗੂ ਨਹੀਂ ਹੋਣ ਦੇਵਾਂਗੇ।