ਗੁਰਦਾਸਪੁਰ

ਵਧੀਕ ਡਿਪਟੀ ਕਮਿਸ਼ਨਰ ਵਲੋਂ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ 11 ਅਗਸਤ ਨੂੰ ਕੀਤੇ ਜਾਣ ਵਾਲੇ ਰੋਡ ਸ਼ੋਅ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 10 ਅਗਸਤ (ਸਰਬਜੀਤ ਸਿੰਘ) ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਦੱਸਿਆ ਕਿ 75ਵੇਂ ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸ਼ਵ ਨੂੰ ਸਮਰਪਿਤ ਜ਼ਿਲੇ ਵਿਚ 13 ਤੋਂ 15 ਅਗਸਤ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾਵੇਗੀ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ 11 ਅਗਸਤ ਨੂੰ ਸ਼ਾਮ 4 ਵਜੇ ਇੰਸਟੀਚਿਊਟ ਆਫ ਹੋਟਲ ਮੈਨਜੇਮੈਂਟ, ਗੁਰਦਾਸਪੁਰ ਤੋਂ ਇੱਕ ਰੋਡ ਸ਼ੋਅ ਕੱਢਿਆ ਜਾਵੇਗਾ, ਜਿਸ ਵਿਚ ਸ. ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਇਸ ਸਬੰਧੀ ਵਿਚ ਅੱਜ ਉਨਾਂ ਵਲੋਂ ਇੰਸਟੀਚਿਊਟ ਆਫ ਹੋਟਲ ਮੈਨਜੇਮੈਂਟ, ਗੁਰਦਾਸਪੁਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਰੋਡ ਸ਼ੋਅ ਨੂੰ ਸਫਲਤਾਪੂਰਵਕ ਨੇਪਰੇ ਚਾੜਣ ਲਈ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਪੁਲਿਸ ਵਿਭਾਗ ਨੂੰ ਰੂਟ, ਆਵਾਜਾਈ, ਸੁਰੱਖਿਆ ਦੇ ਸੁਚੱਜੇ ਪ੍ਰਬੰਧ ਕਰਨ ਸਮੇਤ ਡੀਡੀਪੀਓ ਗੁਰਦਾਸਪੁਰ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਰੋਡ ਸ਼ੋਅ ਸਬੰਧੀ ਕੀਤੇ ਜਾਣ ਵਾਲ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜਿਆ ਜਾਵੇ। ਉਨਾਂ ਦੱਸਿਆ ਕਿ ਇੰਸਟੀਚਿਊਟ ਆਫ ਹੋਟਲ ਮੈਨਜੇਮੈਂਟ, ਗੁਰਦਾਸਪੁਰ ਦੇ ਹਾਲ ਵਿਚ ਦੁਪਹਿਰ 3 ਵਜੇ ਤਕ ਇਕੱਠੇ ਹੋਣ ਉਪਰੰਤ ਕੈਬਨਿਟ ਮੰਤਰੀ, ਸ. ਕੁਲਦੀਪ ਸਿੰਘ ਦੀ ਅਗਵਾਈ ਹੇਠ 4 ਵਜੇ ਰੋਡ ਸ਼ੋਅ ਕੱਢਿਆ ਜਾਵੇਗਾ। ਰੋਡ ਸ਼ੋਅ ਇੰਸਟੀਚਿਊਟ ਆਫ ਹੋਟਲ ਮੈਨਜੇਮੈਂਟ, ਗੁਰਦਾਸਪੁਰ ਤੋਂ ਬਰਿਆਰ, ਰੇਲਵੇ ਫਾਟਕ (ਪੰਡੋਰੀ ਰੋਡ ਵਾਲਾ), ਜ਼ਹਾਜ਼ ਚੋਕ ਤੇ ਹਨੂੰਮਾਨ ਚੋਕ ਤੋਂ ਵਾਪਸ ਜ਼ਿਲਾ ਪ੍ਰਬੰਧਕੀ ਕੰਪਲੈਕਸ, ਦਫਤਰ ਡਿਪਟੀ ਕਮਿਸ਼ਨਰ ਵਿਖੇ ਆ ਕੇ ਸਮਾਪਤ ਹੋਵੇਗਾ। ਇਸ ਮੌਕੇ ਸ੍ਰੀਮਤੀ ਪਰਮਜੀਤ ਕੋਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਸ੍ਰੀਮਤੀ ਅਮਨਦੀਪ ਕੋਰ ਘੁੰਮਣ ਐਸ.ਡੀ.ਐਮ ਗੁਰਦਾਸਪੁਰ, ਨਵਜੋਤ ਸਿੰਘ ਐਸ.ਪੀ (ਹੈੱਡ ਕੁਆਟਰ), ਜਗਤਾਰ ਸਿੰਘ ਤਹਿਸੀਲਦਾਰ, ਸੰਦੀਪ ਮਲਹੋਤਰਾ ਡੀਡੀਪੀਓ ਸਮੇਤ ਇੰਸਟੀਚਿਊਟ ਦੇ ਅਧਿਕਾਰੀ ਵੀ ਮੋਜੂਦ ਸਨ।

Leave a Reply

Your email address will not be published. Required fields are marked *