ਸਕੂਲ ਆਫ ਐਮੀਨੈਂਸ ਗੁਰਦਾਸਪੁਰ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਸੁਨਹਿਰੀ ਮੌਕਾ

ਗੁਰਦਾਸਪੁਰ

ਗੁਰਦਾਸਪੁਰ, 12 ਮਾਰਚ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵਲੋਂ ਵਿੱਦਿਆ ਦਾ ਪੱਧਰ ਉੱਚਾ ਚੁੱਕਣ ਲਈ ਪੂਰੇ ਪੰਜਾਬ ਵਿੱਚ 117 ਸਕੂਲਜ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿੱਚ 9ਵੀਂ ਅਤੇ 11ਵੀਂ ਜਮਾਤ ਦੇ ਦਾਖਲੇ ਲਈ ਵਿਦਿਆਰਥੀਆਂ ਦੀ ਦਾਖਲਾ ਟੈਸਟ ਰਾਹੀਂ ਚੋਣ ਕੀਤੀ ਜਾਣੀ ਹੈ।ਇਸੇ ਕੜੀ ਤਹਿਤ ਜਿਲਾ ਸਿੱਖਿਆ ਅਫਸਰ ਰਾਜੇਸ਼ ਕੁਮਾਰ ਸ਼ਰਮਾ ਸਟੇਟ ਐਵਾਰਡੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਆਫ ਐਮੀਨੈਂਸ ਗੁਰਦਾਸਪੁਰ ਵਿੱਚ ਵੀ 9ਵੀਂ ਅਤੇ 11ਵੀਂ ਜਮਾਤ ਦੇ ਦਾਖਲੇ ਲਈ ਰਜਿਟ੍ਰੇਸ਼ਨ ਦੀ ਸ਼ੁਰੂਆਤ ਲਈ ਪੋਸਟਰ ਰਿਲੀਜ ਕੀਤਾ ਗਿਆ । ਸਕੂਲ ਇੰਚਾਰਜ ਸੰਜੀਵ ਢੀਂਗਰਾ ਨੇ ਦੱਸਿਆ ਕਿ 9ਵੀਂ ਅਤੇ 11ਵੀਂ ਜਮਾਤ ਲਈ ਸਕੂਲ ਆਫ ਐਮੀਨੈਂਸ ਦਾ ਟੈਸਟ ਪਾਸ ਕਰ ਚੁੱਕੇ ਵਿਦਿਆਰਥੀ ਵੱਖ-ਵੱਖ ਸਟਰੀਮ ਸਾਇੰਸ ਮੈਡੀਕਲ, ਨਾਨ ਮੈਡੀਕਲ, ਕਾਮਰਸ ਅਤੇ ਆਰਟਸ ਵਿੱਚ ਦਾਖਲਾ ਲੈਣਗੇ।ਦਾਖਲੇ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਸਕੂਲ ਆਫ ਐਮੀਨੈਂਸ ਗੁਰਦਾਸਪੁਰ ਤੋਂ ਵੈਨ ਦੀ ਵੀ ਸ਼ੁਰੂਆਤ ਕੀਤੀ ਗਈ।ਉਨਾਂ ਦੱਸਿਆ ਕਿ ਸਕੂਲ ਆਫ ਐਮੀਨੈਂਸ ਗੁਰਦਾਸਪੁਰ ਵਿਖੇ ਨਾਨ ਐਮੀਨੈਂਸ ਜਮਾਤਾਂ 6-12ਵੀਂ ਲਈ ਵੀ ਦਾਖਲਾ ਸ਼ੁਰੂ ਹੈ।

ਨੋਡਲ ਅਫਸਰ ਅਮਰਜੀਤ ਸਿੰਘ ਪੁਰੇਵਾਲ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਾਸਤੇ ਪੰਜਾਬ ਸਰਕਾਰ ਦਾ ਇਹ ਉਪਰਾਲਾ ਬਹੁਤ ਸਾਲਾਘਾਯੋਗ ਹੈ, ਜਿਸਦਾ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।ਉਨਾਂ ਇਸ ਸਾਲ ਅੱਠਵੀਂ ਅਤੇ ਦੱਸਵੀਂ ਜਮਾਤ ਵਿੱਚ ਅਪੀਅਰਡ ਵਿਦਿਆਰਥੀਆਂ ਨੂੰ ਦੱਸਿਆ ਕਿ ਇਹ ਉਨਾਂ ਵਾਸਤੇ ਇੱਕ ਸੁਨਹਿਰੀ ਮੌਕਾ ਹੈ ਜਿਸ ਵਾਸਤੇ ਉਨਾਂ ਨੂੰ ਜਲਦੀ ਤੋਂ ਜਲਦੀ ਰਜਿਟ੍ਰੇਸ਼ਨ ਕਰਵਾਉਣੀ ਚਾਹੀਦੀ ਹੈ, ਜਿਸਦੀ ਅੰਤਿਮ ਮਿਤੀ 15-03-2024 ਹੈ। ਇਸ ਮੌਕੇ ਲੈਕਚਰਾਰ ਕਮਲਜੀਤ ਕੌਰ, ਰਜਿੰਦਰਪਾਲ ਸਿੰਘ, ਸਤਿੰਦਰ ਮੋਹਨ, ਵਿਕਰਮ ਮਹਾਜਨ, ਕਸ਼ਮੀਰ ਸਿੰਘ, ਰਾਕੇਸ਼ ਕੁਮਾਰ, ਸਰਬਜੀਤ ਸਿੰਘ, ਕੈਂਪਸ ਮੈਨਜਰ ਪ੍ਰੇਮ ਕੁਮਾਰ, ਹਰਵਿੰਦਰ ਸਿੰਘ, ਸੁਖਜਿੰਦਰ ਸਿੰਘ ਆਦਿ ਵੀ ਹਾਜਰ ਸਨ।

Leave a Reply

Your email address will not be published. Required fields are marked *