ਗੁਰਦਾਸਪੁਰ, 15 ਮਾਰਚ (ਸਰਬਜੀਤ ਸਿੰਘ)– ਹਰ ਮਹੀਨੇ ਦੀ ਮਰਿਆਦਾ ਅਨੁਸਾਰ ਗੁਰਦੁਆਰਾ ਭਾਈ ਹਰਿ ਜੀ ਸਾਹਿਬ ਖੁਖਰੈਣ ਵਿਖੇ ਚੇਤ ਮਹੀਨੇ ਦੀ ਸੰਗਰਾਂਦ ਮੌਕੇ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਮੇਤ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕੀਤੇ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਧਾਰਮਿਕ ਦੀਵਾਨ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ। ਉਹਨਾਂ ਭਾਈ ਖਾਲਸਾ ਨੇ ਦੱਸਿਆ ਮੁੱਖ ਪ੍ਰਬੰਧਕ ਸੰਤ ਮਹਾਂਪੁਰਸ਼ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵੱਲੋਂ ਹਰ ਸੰਗਰਾਂਦ ਤੇ ਅਖੰਡ ਪਾਠਾਂ ਦੇ ਭੋਗਾਂ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਉਣ ਦੀ ਚੱਲ ਰਹੀ ਮਰਿਆਦਾ ਹਿਤ ਚੇਤ ਮਹੀਨੇ ਦੀ ਸੰਗਰਾਂਦ ਦੇ ਧਾਰਮਿਕ ਦੀਵਾਨਾਂ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠਾਂ ਦੇ ਦੋ ਲੜੀਵਾਰ ਅਖੰਡ ਪਾਠਾਂ ਦੇ ਰੱਖੇ ਪਾਠਾਂ ਦੇ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਹਜ਼ੂਰੀ ਕੀਰਤਨੀ ਜਥੇ ਗੁਰੂਦੁਆਰਾ ਗੁਰਸਰ ਸਾਹਿਬ ਦੇ ਜਥੇ ਨੇ ਸ਼ਬਦ ਗੁਰਬਾਣੀ ਦੇ ਕੀਰਤਨ ਰਾਹੀਂ ਹਾਜ਼ਰੀ ਲਵਾਉਣ ਤੋਂ ਉਪਰੰਤ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਲੋੜੀਂਦੇ ਉਪਰਾਲੇ ਕੀਤੇ, ਸਮੂਹ ਧਾਰਮਿਕ ਬੁਲਾਰਿਆਂ ਨੂੰ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵੱਲੋਂ ਸਨਮਾਨ ਕੀਤਾ ਗਿਆ ਇਸ ਮੌਕੇ ਤੇ ਬਾਬਾ ਜੀ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਸਿੱਖੀ ਦੇ ਇਤਹਾਸ ਮੁਤਾਬਕ ਚੇਤ ਮਹੀਨੇ ਦੀ ਸੰਗਰਾਂਦ ਨੂੰ ਹੀ ਨਵੇਂ ਸਾਲ ਦੀ ਸ਼ੁਰੂਆਤ ਹੁੰਦੀ ਹੈ ਅਤੇ ਬਾਹਰਾਂਮਾਹੇ ਦੇ ਪਾਠ ਸਮੇਂ ਸਭ ਤੋਂ ਪਹਿਲਾਂ ਚੇਤ ਮਹੀਨੇ ਨੂੰ ਮੁੱਖ ਰੱਖਿਆ ਗਿਆ ਅਤੇ ਅੱਜ ਤੋਂ ਦੇਸ਼ੀ ਨਵੇਂ ਸਾਲ ਦੀ ਅਰੰਭਤਾ ਹੋਈ ਉਹਨਾਂ ਕਿਹਾ ਚੇਤ ਮਹੀਨੇ ਵਿੱਚ ਉਸ ਪਰਮਾਤਮਾ ਨੂੰ ਆਧਾਰ ਨਾਲ ਸਾਰੇ ਅਨੰਦ ਪ੍ਰਾਪਤ ਹੁੰਦੇ ਹਨ ਉਨ੍ਹਾਂ ਵੱਲੋਂ ਅਖੰਡ ਪਾਠ ਸ਼ਰਧਾਲੂਆਂ ਨੂੰ ਸਿਰਪਾਓ ਬਖਸ਼ਿਸ਼ ਵੀ ਕੀਤੇ ਗਏ ਅਤੇ ਸਮੂਹ ਸੰਗਤਾਂ ਨੇ ਗੁਰ ਮਰਿਆਦਾ ਅਨੁਸਾਰ ਲੰਗਰ ਦੀ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਸਕਿਆਂ ਇਸ ਮੌਕੇ ਤੇ ਧਾਰਮਿਕ ਬੁਲਾਰਿਆਂ ਤੋਂ ਇਲਾਵਾ ਸੈਂਕੜੇ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜਰੀ ਲਵਾਈ ਅਤੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ।