ਜਲ ਸਪਲਾਈ ਸਕੀਮ ਉੱਪਰ 75 ਲੱਖ ਰੁਪਏ ਦੀ ਆਵੇਗੀ ਲਾਗਤ, 325 ਘਰਾਂ ਨੂੰ ਮਿਲੇਗਾ ਸਾਫ਼ ਤੇ ਸ਼ੁੱਧ ਪਾਣੀ
ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ)–ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਪਿੰਡ ਸਿੱਧਵਾਂ ਜਮੀਤਾਂ ਵਿਖੇ ਨਵੀਂ ਬਣਨ ਜਾ ਰਹੀ ਜਲ ਸਪਲਾਈ ਸਕੀਮ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਜਲ ਸਪਲਾਈ ਸਕੀਮ ਉੱਪਰ ਪੰਜਾਬ ਸਰਕਾਰ ਵੱਲੋਂ 75 ਲੱਖ ਰੁਪਏ ਖ਼ਰਚ ਕੀਤੇ ਜਾਣਗੇ।
ਇਸ ਮੌਕੇ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਇਸ ਜਲ ਸਪਲਾਈ ਸਕੀਮ ਦੇ ਮੁਕੰਮਲ ਹੋਣ ਨਾਲ ਪਿੰਡ ਸਿਧਵਾਂ ਜਮੀਤਾਂ ਦੇ ਲਗਭਗ 325 ਘਰਾਂ ਨੂੰ ਸ਼ੁੱਧ ਤੇ ਸਾਫ਼ ਪਾਣੀ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਜਲ ਸਪਲਾਈ ਸਕੀਮ ਉੱਪਰ 50,000 ਲੀਟਰ ਦੀ ਟੈਂਕੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ।


