ਅੰਮ੍ਰਿਤਸਰ, ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ)– ਵਾਰਸ ਪੰਜਾਬ ਜਥੇਬੰਦੀ ਦੇ ਡਿਬਰੂਗੜ੍ਹ ਜੇਲ੍ਹ’ਚ 16 ਮਾਰਚ ਤੋਂ ਭੁੱਖ ਹੜਤਾਲ ਤੇ ਬੈਠੇ ਭਾਈ ਅੰਮ੍ਰਿਤਪਾਲ ਸਿੰਘ ਦੀ ਹਾਲਤ ਨਾਜ਼ੁਕ ਹੁੰਦੀ ਜਾ ਰਹੀ ਹੈ ਅਤੇ ਇਸ ਦਰਮਿਆਨ ਅਗਰ ਉਨ੍ਹਾਂ ਨੂੰ ਕੁਝ ਹੁੰਦਾ ਹੈ ਤਾਂ ਪੰਜਾਬ ਸਰਕਾਰ ਸਮੇਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੀ ਇਸ ਲਈ ਜਿੰਮੇਵਾਰ ਹੋਣਗੇ ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਡਿਬਰੂਗੜ੍ਹ ਜੇਲ੍ਹ’ਚ ਦੇ ਪੁਲਿਸ ਪ੍ਰਸ਼ਾਸਨ ਦੀ ਨਲਾਇਕੀ ਦੀ ਨਿੰਦਾ ਕਰਦੀ ਹੈ, ਉਥੇ ਪੰਜਾਬ ਸਰਕਾਰ ਨੂੰ ਸ਼ਪੱਸ਼ਟ ਕਰਦੀ ਹੈ ਕਿ ਜੇਕਰ ਭੁੱਖ ਹੜਤਾਲ ਦੌਰਾਨ ਅੰਮ੍ਰਿਤਪਾਲ ਨਾਲ ਕੋਈ ਭਾਣਾ ਵਰਤਦਾ ਹੈ ਤਾਂ ਉਸ ਲਈ ਮੁੱਖ ਜਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਨਾਲ ਹੀ ਮੰਗ ਕਰਦੀ ਹੈ ਅੰਮ੍ਰਿਤਪਾਲ ਦੇ ਮਾਤਾ, ਧਰਮਪਤਨੀ ਤੋਂ ਹੋਰਾਂ ਵੱਲੋਂ ਅੰਮ੍ਰਿਤਸਰ ਵਿਖੇ ਲਾਏ ਮੋਰਚੇ ਦੇ ਆਗੂਆਂ ਦੀ ਮੰਗ ਅਨੁਸਾਰ ਅੰਮ੍ਰਿਤਪਾਲ ਤੇ ਉਹਨਾਂ ਦੇ ਹੋਰ ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ’ਚ ਤੋਂ ਬਦਲੀ ਕਰਕੇ ਅੰਮ੍ਰਿਤਸਰ ਜੇਲ੍ਹ ਜਾ ਪੰਜਾਬ ਦੀ ਕਿਸੇ ਹੋਰ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ ਤਾਂ ਕਿ ਉਨ੍ਹਾਂ ਨੂੰ ਸਰੀਰ ਦੇ ਮਾੜੇ ਹਾਲਾਤਾਂ ਤੋਂ ਛੁਟਕਾਰਾ ਦਿਵਾਇਆ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਡਿਬਰੂਗੜ੍ਹ ਜੇਲ੍ਹ’ਚ ਮੁਲਾਕਾਤ ਕਰਕੇ ਆਏ ਅੰਮ੍ਰਿਤਪਾਲ ਦੇ ਵਕੀਲ ਰਾਜਦੇਵ ਤੇ ਉਹਨਾਂ ਦੀ ਧਰਮਪਤਨੀ ਦੇ ਦੱਸਣ ਮੁਤਾਬਿਕ ਕਿ ਉਹਨਾਂ ਦੀ ਹਾਲਤ ਦਿਨ ਬ ਦਿੱਨ ਵਿਗੜੀ ਜਾ ਰਹੀ ਹੈ ਤੇ ਗਹਿਰੀ ਚਿੰਤਾ ਕਰਦਿਆਂ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਦੀ ਨਿੰਦਾ,ਅੰਮ੍ਰਿਤਪਾਲ ਨੂੰ ਕੁਝ ਹੋਣ ਲਈ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਜਿੰਮੇਵਾਰ ਦੱਸਣ ਦੇ ਨਾਲ ਨਾਲ ਉਨ੍ਹਾਂ ਨੂੰ ਪੰਜਾਬ ਦੀ ਕਿਸੇ ਵੀ ਜੇਲ੍ਹ’ਚ ਤਬਦੀਲ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ। ਉਹਨਾਂ ਭਾਈ ਖਾਲਸਾ ਨੇ ਸਪਸ਼ਟ ਸ਼ਬਦਾਂ’ਚ ਕਿਹਾ ਭਾਵੇਂ ਕਿ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਭੁੱਖ ਹੜਤਾਲ ਨੂੰ ਸਿੱਖ ਵਿਰਸੇ ਇਤਿਹਾਸ ਦਾ ਹਿੱਸਾ ਨਹੀਂ ਮੰਨਦੀ,ਕਿਉਂਕਿ ਛੇਵੀਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਲੰਮਾਂ ਸਮਾਂ ਗਵਾਲੀਅਰ ਦੀ ਜੇਲ੍ਹ’ਚ ਰਹੇ ਕਿ ਸਾਨੂੰ ਮੰਨਣ ਦਾ ਵੱਡਾ ਉਪਦੇਸ਼ ਤੇ ਸਿਖਿਆਂ ਦਿੱਤੀ ਹੈ ,ਭਾਈ ਖਾਲਸਾ ਨੇ ਕਿਹਾ ਅੱਜ ਕੱਲ੍ਹ ਦੀਆਂ ਸਰਕਾਰਾਂ ਦੇ ਸਿੰਘਾਂ ਲਈ ਕੀਤੇ ਜਾ ਰਹੇ ਸਖਤ ਅਤਿਆਚਾਰ ਨੂੰ ਮੁੱਖ ਰੱਖਦਿਆਂ ਉਹ ਅੰਮ੍ਰਿਤਪਾਲ ਵੱਲੋਂ ਕੀਤੀ ਭੁੱਖ ਹੜਤਾਲ ਦੀ ਹਮਾਇਤ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਅੰਮ੍ਰਿਤਪਾਲ ਸਿੰਘ ਤੇ ਉਹਨਾਂ ਦੇ ਸਾਥੀਆਂ ਦੀ ਤੁਰੰਤ ਪੰਜਾਬ ਦੀ ਕਿਸੇ ਹੋਰ ਜੇਲ੍ਹ ਵਿੱਚ ਬਦਲੀ ਕੀਤੀ ਜਾਵੇ, ਭਾਈ ਖਾਲਸਾ ਨੇ ਕਿਹਾ 1986 ਵਿੱਚ ਅੰਮ੍ਰਿਤਸਰ ਜੇਲ੍ਹ ਪ੍ਰਸ਼ਾਸਨ ਨੇ ਸਿੰਘਾਂ ਨੂੰ ਬੀੜੀਆਂ ਤੇ ਸਿਗਰਟਾਂ ਪੀਣ ਵਾਲੇ ਕੈਦੀਆਂ ਦੇ ਹੱਥਾਂ ਦਾ ਖਾਣਾਂ ਖਾਣ ਲਈ ਮਜਬੂਰ ਕੀਤਾ ਸੀ ਅਤੇ ਉਨ੍ਹਾਂ ਨੂੰ ( ਭਾਈ ਖਾਲਸਾ) ਨੂੰ 22 ਦਿੱਨ ਭੁੱਖ ਹੜਤਾਲ ਕਰਨ ਤੋਂ ਉਪਰੰਤ ਆਪਣੇ ਹੱਥ ਨਾਲ ਖਾਣਾ ਬਣਾਉਣ ਦੀ ਅਜ਼ਾਜ਼ਤ ਦੇ ਦਿੱਤੀ ਸੀ ਜਦੋਂ ਕਿ ਕੁਝ ਹੋਰ ਸਿੰਘ 7 ਦਿਨ ਦੀ ਭੁੱਖ ਹੜਤਾਲ ਤੋਂ ਬਾਅਦ ਜੇਲ੍ਹ ਵਾਲਿਆਂ ਵੱਲੋਂ ਦਿੱਤਾ ਭੋਜਨ ਛਕਣ ਲੱਗ ਪਏ ਸਨ ਜਦੋਂ ਕਿ ਜੇਲ੍ਹ’ਚ ਉਸ ਵਕਤ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਤੇ ਪੰਜ ਸਿੰਘ ਸਾਹਿਬਾਨ ਵੀ ਮੌਜੂਦ ਸਨ, ਭਾਈ ਖਾਲਸਾ ਨੇ ਕਿਹਾ ਅੰਮ੍ਰਿਤਪਾਲ ਤੇ ਉਹਨਾਂ ਦੇ ਸਾਥੀਆਂ ਲਈ ਇਹ ਕਿ ਪ੍ਰਿਖਿਆ ਦੀ ਘੜੀ ਹੈ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਗੁਰਬਾਣੀ ਦਾ ਸਿਮਰਨ ਕਰਨ ਦੀ ਲੋੜ ਹੈ ਭਾਈ ਖਾਲਸਾ ਨੇ ਕਿਹਾ ਚਾਹੀਦਾ ਤਾਂ ਇਹ ਸੀ ਕਿ 20000 ਹਜ਼ਾਰ ਉਹ ਲੋਕ ਜਿਨ੍ਹਾਂ ਨੂੰ ਅੰਮ੍ਰਿਤਪਾਲ ਸਿੰਘ ਨੇ ਨਸ਼ਿਆਂ ਤੋਂ ਮੁਕਤ ਕਰਵਾ ਕੇ ਅੰਮ੍ਰਿਤ ਛਕਾਇਆ ਸੀ ਉਹ ਸਾਰੇ ਅੰਮ੍ਰਿਤਪਾਲ ਸਿੰਘ ਦੀ ਮਾਤਾ ਵੱਲੋਂ ਦਰਬਾਰ ਸਾਹਿਬ ਦੇ ਬਾਹਰ ਰੱਖੀ ਭੁਖ ਹੜਤਾਲ’ਚ ਸ਼ਾਮਲ ਹੁੰਦੇ ਪਰ ਉਹਨਾਂ ਨੇ ਸਾਥ ਨਹੀਂ ਦਿੱਤਾ ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਉਹ ਅੰਮ੍ਰਿਤਪਾਲ ਸਿੰਘ ਤੇ ਉਹਨਾਂ ਦੇ ਸਾਥੀਆਂ ਦੀਆਂ ਡਿਬਰੂਗੜ੍ਹ ਜੇਲ੍ਹ’ਚ ਬਦਲੀਆਂ ਕਰਕੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਬਦਲੀ ਕਰਨ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਉਨ੍ਹਾਂ ਨੂੰ ਜਾਨ ਦੇ ਖਤਰਾਂ ਤੋਂ ਮੁਕਤ ਕਰਵਾਇਆ ਜਾ ਸਕੇ ਇਸ ਮੌਕੇ ਭਾਈ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਦੇ ਨਾਲ ਮੁੱਖ ਬੁਲਾਰੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਸਿੰਦਾ ਸਿੰਘ ਨਿਹੰਗ ਅਤੇ ਭਾਈ ਪਿਰਥੀ ਸਿੰਘ ਧਾਲੀਵਾਲ ਧਰਮਕੋਟ, ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ, ਭਾਈ ਗੁਰਦੇਵ ਸਿੰਘ ਸੈਦੇਸ਼ਾਹ ਵਾਲਾ, ਭਾਈ ਗੁਰਜਸਪਰੀਤ ਸਿੰਘ ਮਜੀਠਾ ਤੇ ਭਾਈ ਦਲੀਪ ਸਿੰਘ ਦਾਰੇਵਾਲ ਜਲੰਧਰ ਆਦਿ ਆਗੂ ਹਾਜ਼ਰ ਸਨ।


