ਲੁਧਿਆਣਾ , ਗੁਰਦਾਸਪੁਰ, 17 ਮਾਰਚ (ਸਰਬਜੀਤ ਸਿੰਘ)– ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਮੁਕਤ ਕਰਵਾ ਕੇ ਸਿਹਤ ਨੂੰ ਤੰਦਰੁਸਤ ਰੱਖਣ ਤਹਿਤ ਹਰ ਪਿੰਡ ਦੇ ਲੋਕਾਂ ਨੂੰ ਕਬੱਡੀ ਹਾਕੀ ਫੁੱਟਬਾਲ ਵਾਲੀਬਾਲ ਤੇ ਹੋਰ ਖੇਡਾਂ ਨਾਲ ਜੋੜਨਾਂ ਸਮੇਂ ਅਤੇ ਲੋਕਾਂ ਦੀ ਮੁੱਖ ਮੰਗ ਹੈ, ਇਹ ਵਿਚਾਰਾਂ ਦਾ ਪ੍ਰਗਟਾਵਾ ਬਾਜੜਾ ਲੁਧਿਆਣਾ ਵਿਖੇ ਇਲਾਕੇ ਦੇ ਲੋਕਾਂ ਵੱਲੋਂ ਕਰਵਾਏ ਗਏ ਕਬੱਡੀ ਟੂਰਨਾਮੈਂਟ ਦੇ ਆਖਰੀ ਦਿਨ ਜੇਤੂਆਂ ਨੂੰ ਇਨਾਮ ਵੰਡਣ ਸਮੇਂ ਗੁਰੂਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਦੇ ਮੁੱਖ ਪ੍ਰਬੰਧਕ ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਕੀਤਾ ਉਹਨਾਂ ਕਿਹਾ ਇਲਾਕਾ ਨਿਵਾਸੀ ਪਤਵੰਤੇ ਸੱਜਣਾਂ ਦਾ ਇਹ ਕੀਤਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਅਤੇ ਲੋਕਾਂ ਸਮੇਤ ਸਮੇਂ ਦੀ ਲੋੜ ਵਾਲਾਂ ਹੈ ।
ਬਾਜੜਾ ਲੁਧਿਆਣਾ ਵਿਖੇ ਕਬੱਡੀ ਟੂਰਨਾਮੈਂਟ ਮੌਕੇ ਤੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਦੇ ਮੁੱਖ ਪ੍ਰਬੰਧਕ ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਅਤੇ ਸੰਤ ਜਰਨੈਲ ਸਿੰਘ ਜੀ ਸਮੇਂਤ ਟੂਰਨਾਮੈਂਟ ਦੇ ਪ੍ਰਬੰਧਕ ਸਾਂਝੇ ਤੌਰ ਤੇ ਜੀਤੂਆਂ ਨੂੰ ਟਰਾਫੀਆਂ ਤੇ ਹੋਰ ਇਨਾਮ ਤਕਸੀਮ ਕਰਦੇ ਹੋਏ।