ਮਾਨਸਾ, ਗੁਰਦਾਸਪੁਰ, 15 ਅਗਸਤ (ਸਰਬਜੀਤ ਸਿੰਘ)– ਬੰਦੀ ਸਿੰਘਾਂ ਅਤੇ ਸਿਆਸੀ ਕਾਰਕੁਨਾਂ ਦੀ ਰਿਹਾਈ ਲਈ ਚੰਡੀਗੜ੍ਹ ਵਿਖੇ ਕੋਮੀ ਇਨਸਾਫ਼ ਮੋਰਚੇ ਵਲੋਂ ਕੀਤੀ ਜਾ ਰਹੀ ਕਾਨਫਰੰਸ ਅਤੇ ਮਾਰਚ ਵਿੱਚ ਸਾਮਲ ਹੋਣ ਲਈ ਕਿਰਤੀ ਕਿਸਾਨ ਯੂਨੀਅਨ ਦਾ ਇੱਕ ਜਥਾ ਅੱਡਾ ਸਮੁੰਦੜੇ ਤੋਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ ਦੀ ਅਗਵਾਈ ਹੇਠ ਰਵਾਨਾ ਹੋਇਆ।
ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਜਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਚਾਹਲ ਨੇ ਕਿਹਾ ਕੇ ਕੇਦਰ ਸਰਕਾਰ ਨੇ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਅਤੇ ਬਹੁਤ ਸਾਰੇ ਬੁਧੀਜੀਵੀ ਕਾਰਕੁਨਾਂ ਨੂੰ ਪਿਛਲੇ ਕਈ ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਕੀਤਾ ਹੋਇਆ ਹੈ ਜੋ ਕਿ ਸਵਿਧਾਨ ਦੀ ਸਰਾ ਸਰ ਨਿਰਾਦਰ ਹੈ ਇਸ ਲਈ ਸਭ ਨੂੰ ਜਲਦੀ ਰਿਹਾਈ ਦੇਣੀ ਚਾਹੀਦੀ ਹੈ। ਇਸ ਸਮੇਂ ਜਥੇ ਵਿੱਚ ਕਿਸਾਨ ਆਗੂ ਸਤਨਾਮ ਸਿੰਘ ਚੱਕ ਗੁਰੂ ਬਹਾਦਰ ਸਿੰਘ ਕੁਲਵੀਰ ਸਿੰਘ ਮਜਾਰਾ ਡ ੀਗਰੀਆ ਹਰਭਜਨ ਸਿੰਘ ਅਤੇ ਨਵਾਂ ਸ਼ਹਿਰ ਜ਼ਿਲੇ ਦੇ ਆਗੂ ਸੁਰਿੰਦਰ ਸਿੰਘ ਬੈਂਸ ਤਰਸੇਮ ਸਿੰਘ ਬੈਂਸ ਅਤੇ ਪਰਮਜੀਤ ਸਿੰਘ ਸਾਮਲ ਸਨ


