ਹੌਲੇ ਮਹੱਲੇ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਅਲੋਵਾਲ ਵਿਖੇ 15 ਅਖੰਡ ਪਾਠਾਂ ਦੇ ਭੋਗਾਂ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ- ਬਾਬਾ ਸੁਖਵਿੰਦਰ ਸਿੰਘ ਆਲੋਵਾਲ

ਲੁਧਿਆਣਾ-ਖੰਨਾ

ਫਿਲੌਰ, ਗੁਰਦਾਸਪੁਰ 18 ਮਾਰਚ (ਸਰਬਜੀਤ ਸਿੰਘ)– ਹੌਲਾ ਮਹੱਲਾ ਅਨੰਦਪੁਰ ਸਾਹਿਬ ਦਾ ਖਾਲਸਾ ਪੰਥ ਦਾ ਮਹਾ ਪ੍ਰਤੀਕ ਹੈ, ਦੇਸ਼ਾਂ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਜਿਥੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਅਨੰਦਪੁਰ ਸਾਹਿਬ ਦੀ ਪਾਵਨ ਪਵਿੱਤਰ ਧਰਤੀ ਤੇ ਨਤਮਸਕ ਹੋ ਕੇ ਆਪਣੇ ਤੇ ਆਪਣੇ ਪ੍ਰਵਾਰਾਂ ਦੀ ਸੁੱਖ ਸ਼ਾਨਤੀ ਲਈ ਅਰਦਾਸਾਂ ਕਰਦੀਆਂ ਹਨ, ਉਥੇ ਪਿੰਡਾਂ ਪਿੰਡਾਂ ਤੇ ਸ਼ਹਿਰਾਂ ਦੇ ਗੁਰੂਦੁਵਾਰਿਆਂ ,ਸਮੇਂਤ ਧਾਰਮਿਕ ਡੇਰਿਆਂ ਵਿੱਚ ਵੀ ਹੌਲੇ ਮਹੱਲੇ ਨੂੰ ਸਮਰਪਤ ਵੱਡੇ ਵੱਡੇ ਧਾਰਮਿਕ ਦੀਵਾਨ ਸਜਾ ਕੇ ਸੰਗਤਾਂ ਨੂੰ ਹੌਲੇ ਮੁਹੱਲੇ ਦੇ ਪਵਿੱਤਰ ਦਿਹਾੜੇ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਕਿ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਤੇ ਸਿੱਖੀ ਦੇ ਮਹਾਨ ਵਿਰਸੇ ਇਤਿਹਾਸ ਨਾਲ ਜੋੜਿਆ ਜਾ ਸਕੇ ਅਤੇ ਇਸੇ ਹੀ ਸਬੰਧ ਵਿੱਚ ਦੁਆਬਾ ਖੇਤਰ’ਚ ਧਾਰਮਿਕ, ਸਮਾਜਿਕ ਤੇ ਲੋਕ ਭਲਾਈ ਕੰਮਾਂ’ਚ ਮੋਹਰੀ ਜਾਣੇ ਜਾਂਦੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਦੇ ਮੁੱਖ ਪ੍ਰਬੰਧਕਾਂ ਵੱਲੋਂ ਹੌਲੇ ਮੁਹੱਲੇ ਨੂੰ ਸਮਰਪਿਤ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਇੱਕ ਵੱਡਾ ਧਾਰਮਿਕ ਦੀਵਾਨ ਸਜਾਇਆ ਗਿਆ, ਧਾਰਮਿਕ ਬੁਲਾਰਿਆਂ ,ਅਖੰਡ ਪਾਠ ਸ਼ਰਧਾਲੂਆਂ ਤੇ ਸੰਤਾਂ ਮਹਾਪੁਰਸ਼ਾਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ । ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਭਾਈ ਖਾਲਸਾ ਨੇ ਦੱਸਿਆ ਇਸ ਸਬੰਧੀ ਪਰਸੋਂ ਦੇ ਰੋਜ਼ ਤੋਂ ਅਖੰਡਪਾਠ ਸ਼ਰਧਾਲੂਆਂ ਵੱਲੋਂ 12 ਅਖੰਡ ਪਾਠ ਸਾਹਿਬ,ਦੋ ਸੰਪਟ ਸਮੇਤ ਜਪੁਜੀ ਸਾਹਿਬ ਟੋਟਲ 15 ਲੜੀਵਾਰ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ, ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਦੇ ਕੀਰਤਨੀ ਜਥੇ ਦੇ ਸ਼ਬਦ ਗੁਰਬਾਣੀ ਕੀਰਤਨ ਤੋਂ ਉਪਰੰਤ ਹੋਈ, ਮੁੱਖ ਪ੍ਰਬੰਧਕ ਤੇ ਸੰਤ ਸਮਾਜ ਦੇ ਬੁਲਾਰੇ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨੇ ਪਾਵਨ ਪਵਿੱਤਰ ਹੁਕਮਨਾਮੇ ਦੀ ਕਥਾ ਵਿਚਾਰ ਕਰਦਿਆਂ ਸੰਗਤਾਂ ਨੂੰ ਦੱਸਿਆ ਹੌਲਾ ਮੁਹੱਲਾ ਖ਼ਾਲਸੇ ਪੰਥ ਦਾ ਮਹਾ ਪ੍ਰਤੀਕ ਹੈ ਅਤੇ ਦੇਸ਼ਾਂ ਵਿਦੇਸ਼ਾਂ’ਚ ਵੱਸਦੇ ਸਿੱਖ ਭਾਈਚਾਰੇ ਦੇ ਲੋਕ ਹੌਲੇ ਮੁਹੱਲੇ ਮੌਕੇ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਨਤਮਸਕ ਹੋ ਕੇ ਆਪਣੇ ਆਪ ਨੂੰ ਵੱਡੇ ਭਾਗਾਂ ਵਾਲਾ ਮਹਿਸੂਸ ਕਰਦੇ ਹਨ, ਸੰਤ ਮਹਾਂਪੁਰਸ਼ ਬਾਬਾ ਜਰਨੈਲ ਸਿੰਘ ਜੀ ਨੇ ਇਸ ਸਬੰਧੀ ਚਾਨਣਾ ਪਾਉਂਦਿਆਂ ਦੱਸਿਆ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਛੱਡਣ ਸਮੇਂ ਪਿੱਛੇ ਚੜ੍ਹੇ ਆ ਰਹੇ ਵੈਰੀਆਂ ਦੀ ਪ੍ਰਵਾਹ ਨਾਂ ਕਰਦਿਆਂ,ਕੀਮਤੀ ਖ਼ਜ਼ਾਨਾ, ਵਡਮੁੱਲੇ ਗ੍ਰੰਥ ਵੀ ਸਰਸਾ ਨਦੀ ਨੂੰ ਭੇੱਟ ਚੜ੍ਹਾਂ ਦਿੱਤੇ,ਪ੍ਰਵਾਰ ਖੇਰੂੰ ਖੇਰੂੰ ਹੋ ਗਿਆ, ਪਰ ਕਲਗੀਆਂ ਵਾਲੇ ਦਰਵੇਸ਼ ਪਾਤਸ਼ਾਹ ਨੇ ਅੰਮ੍ਰਿਤ ਵੇਲੇ ਨਹੀਂ ਛੱਡਿਆ, ਇਸ ਕਰਕੇ ਹਰ ਸਿੱਖ ਨੂੰ ਚਾਹੀਦਾ ਹੈ, ਕਿ ਉਹ ਅੰਮ੍ਰਿਤ ਵੇਲੇ ਗੁਰਬਾਣੀ ਨਾਲ ਜੁੜੇ, ਭਾਈ ਖਾਲਸਾ ਨੇ ਦੱਸਿਆ ਧਾਰਮਿਕ ਦੀਵਾਨ’ਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਹੌਲੇ ਮੁਹੱਲੇ ਦੇ ਪਵਿੱਤਰ ਦਿਹਾੜੇ ਸਬੰਧੀ ਵਿਸਥਾਰ ਨਾਲ ਦੱਸਿਆ, ਅਖੰਡ ਪਾਠ ਸਾਹਿਬ ਸ਼ਰਧਾਲੂਆਂ, ਧਾਰਮਿਕ ਬੁਲਾਰਿਆਂ, ਸੰਤਾਂ ਮਹਾਪੁਰਸ਼ਾਂ ਤੇ ਹੋਰ ਮੋਹਤਬਰ ਪਤਵੰਤਿਆਂ ਦਾ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ, ਸੰਤ ਬਾਬਾ ਜਰਨੈਲ ਸਿੰਘ ਜੀ, ਡਾਕਟਰ ਅਮਰਜੋਤ ਸਿੰਘ ਸੰਧੂ, ਕਾਰੋਬਾਰੀ ਸਰਦਾਰ ਗਰੇਵਾਲ ਸਾਬ ਲੁਧਿਆਣਾ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਵੱਲੋਂ ਸਾਂਝੇ ਤੌਰ ਤੇ ਸਿਰਪਾਓ ਦੇ ਕੇ ਸਨਮਾਨ ਕੀਤਾ ਗਿਆ ਅਤੇ ਗੁਰ ਮਰਯਾਦਾ ਅਨੁਸਾਰ ਆਈ ਸੰਗਤ ਨੇ ਲੰਗਰ ਦੀ ਪੰਗਤ ਵਿੱਚ ਬੈਠ ਕੇ ਪ੍ਰਸ਼ਾਦਾ ਸਕਿਆਂ, ਇਸ ਮੌਕੇ ਲੰਗਰ ਪ੍ਰਬੰਧਾਂ ਦੇ ਮੁੱਖ ਪ੍ਰਬੰਧਕ ਬੀਬੀ ਕਰਮਜੀਤ ਕੌਰ ਸੰਧੂ,ਬਾਬਾ ਦਾਰਾ ਸਿੰਘ, ਭਾਈ ਗੁਰਮੇਲ ਸਿੰਘ, ਬਾਬਾ ਦੀਪਾਂ ਸਿੰਘ ਤੇ ਦਰਜਨ ਤੋਂ ਵੱਧ ਜਥੇ ਦੇ ਸਿੰਘਾਂ ਸਮੇਤ ਸੈਂਕੜੇ ਸੰਤ ਮਹਾਂਪੁਰਸ਼ ਹਾਜ਼ਰ ਸਨ।

Leave a Reply

Your email address will not be published. Required fields are marked *