ਗੁਰਦਾਸਪੁਰ, 19 ਮਾਰਚ ( ਸਰਬਜੀਤ ਸਿੰਘ)– ਕਿਸਾਨ ਆਪਣੀਆਂ ਹੱਕੀ ਮੰਗਾਂ ਕੇਂਦਰ ਸਰਕਾਰ ਤੋਂ ਮਨਵਾਉਣ ਲਈ ਹਰ ਤਰਾਂ ਨਾਲ ਸ਼ਾਂਤਮਈ ਸੰਘਰਸ਼ ਕਰ ਰਹੇ ਹਨ ਤੇ ਇਸ ਸਬੰਧੀ ਕਿਸਾਨਾਂ ਵੱਲੋਂ ਦਿੱਲੀ ਦੇ ਰਾਮਲੀਲਾ ਗਰਾਉਂਡ ਵਿਚ ਕਿਸਾਨ ਮਹਾਂਪੰਚਾਇਤ ਰੈਲੀ ਵੀ ਕਰ ਚੁੱਕੇ ਹਨ, ਜਦੋਂ ਕਿ ਕਿਸਾਨਾਂ ਵੱਲੋਂ ਆਪਣਾਂ ਮੋਰਚਾ ਹਰਿਆਣਾ ਦੇ ਖਨੌਰੀ ਅਤੇ ਸ਼ੰਭੂ ਬਾਰਡਰਾਂ ਤੋਂ ਹੀ ਚਲਾਇਆ ਜਾ ਰਿਹਾ ਹੈ ,ਕਿਉਂਕਿ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਜਾਣ ਤੋ ਰੋਕਣ ਲਈ ਗੋਲੀਆਂ ਤੇ ਅੱਥਰੂ ਗੈਸ ਦੇ ਗੋਲੇ ਛੱਡੇ, ਜਿਸ ਦੌਰਾਨ ਸੈਂਕੜੇ ਕਿਸਾਨ ਪੁਲਿਸ ਤਸੱਦਦ ਦਾ ਸ਼ਿਕਾਰ ਹੋਏ ਤੇ ਕਈਆਂ ਦੀ ਇਨਾਂ ਕਾਰਨਾਂ ਕਰਕੇ ਮੌਤ ਹੋ ਗਈ ਅਤੇ ਜ਼ਹਰੀਲੀ ਗੈਸ ਕਾਰਨ ਅਜੇ ਵੀ ਕਈ ਕਿਸਾਨ ਨਿੱਤ ਮਰ ਰਹੇ ਹਨ, ਪਿਛਲੇ ਦਿਨੀਂ ਦਸ ਕਿਸਾਨਾਂ ਦੀ ਮੌਤ ਤੋਂ ਬਾਅਦ ਅੱਜ ਸ਼ੰਭੂ ਬਾਰਡਰ ਤੇ ਲੁਧਿਆਣਾ ਦੇ ਕਿਸਾਨ ਬਿਸ਼ਨ ਸਿੰਘ ਦੀ ਮੌਤ ਹੋ ਜਾਣ ਨਾਲ ਹੁਣ ਤੱਕ 11 ਕਿਸਾਨਾਂ ਦੀਆਂ ਮੋਰਚੇ ਦਰਮਿਆਨ ਮੌਤਾਂ ਹੋ ਚੁੱਕੀਆਂ ਹਨ,ਪਰ ਕੇਂਦਰ ਸਰਕਾਰ ਦੀ ( ਮੈਂ ਨਾਂ ਮਾਨੂੰ) ਵਾਲੀ ਕਿਸਾਨ ਵਿਰੋਧੀ ਨੀਤੀ ਰਾਹੀਂ ਕੰਨਾਂ ਤੇ ਜੂੰ ਤਕ ਨਹੀਂ ਸਰਕ ਰਹੀ ? ਕਿਸਾਨ ਬਾਰਡਰਾਂ ਤੇ ਧਰਨਾ ਲਾ ਕੇ ਨਰਕ ਦੀ ਜਿੰਦਗੀ ਜਿਉਣ ਲਈ ਮਜ਼ਬੂਰ ਹਨ ਅਤੇ ਪੰਜਾਬ ਦੇ ਹਰ ਵਰਗ ਦੇ ਲੋਕ ਜਿਥੇ ਸਰਕਾਰ ਦੀ ਇਸ ਨੀਤੀ ਦੀ ਨਿੰਦਾ ਕਰ ਰਹੇ ਹਨ, ਉਥੇ ਮੰਗ ਵੀ ਕਰ ਰਹੇ ਹਨ ਕਿ ਸਰਕਾਰ ਨੂੰ ਤਿੰਨ ਖੇਤੀ ਬਿੱਲਾਂ ਨੂੰ ਰੱਦ ਕਰਾਉਣ ਸਮੇਂ ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਿਕ ਉਹ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ, ਤਾਂ ਕਿ ਕਿਸਾਨ ਬਾਰਡਰਾਂ ਤੇ ਨਰਕ ਦੀ ਜਿੰਦਗੀ ਜਿਉਣ ਤੋਂ ਬਚ ਸਕਣ। , ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਹਰਿਆਣਾ ਦੇ ਸ਼ੰਭੂ ਬਾਰਡਰ ਤੇ ਆਪਣੀ ਜਾਨ ਗਵਾਣ ਵਾਲੇ ਲੁਧਿਆਣਾ ਦੇ ਕਿਸਾਨ ਸੰਘਰਸ਼ੀ ਬਿਸ਼ਨ ਸਿੰਘ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਇੱਕ ਕਰੋੜ ਦੀ ਮਾਲੀ ਸਹਾਇਤਾ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕਰਨ ਦੇ ਨਾਲ ਨਾਲ ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦੇਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸ਼ੰਭੂ ਬਾਰਡਰ ਤੇ ਜਾਨ ਗਵਾਉਣ ਵਾਲੇ ਬਿਸ਼ਨ ਸਿੰਘ ਲੁਧਿਆਣਾ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਤੇ ਸਰਕਾਰ ਤੋਂ ਮ੍ਰਿਤਕ ਦੇ ਪਰਿਵਾਰ ਨੂੰ ਇੱਕ ਕਰੋੜ ਦੀ ਮਾਲੀ ਸਹਾਇਤਾ ਅਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੇ ਨਾਲ ਨਾਲ ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰਨ ਦੀ ਸਰਕਾਰ ਤੋਂ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਸ਼ਪੱਸ਼ਟ ਸ਼ਬਦਾਂ’ਚ ਕਿਹਾ ਮੋਰਚੇ ਦਰਮਿਆਨ ਜਾਨ ਗਵਾਉਣ ਵਾਲੇ ਬਿਸ਼ਨ ਸਿੰਘ ਲੁਧਿਆਣਾ ਦੇ ਪਰਿਵਾਰ ਨੂੰ ਇੱਕ ਕਰੋੜ ਦੀ ਮਾਲੀ ਸਹਾਇਤਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣੀ ਚਾਹੀਦੀ ਹੈ ਕਿਉਂਕਿ ਉਸ ਦੀ ਮੌਤ ਸਰਕਾਰ ਵਿਰੋਧੀ ਲਾਏ ਮੋਰਚੇ ਦਰਮਿਆਨ ਹੋਈ ਹੈ ਅਤੇ ਸਰਕਾਰ ਇਸ ਜ਼ੁਮੇਵਾਰ ਹੈ,ਭਾਈ ਖਾਲਸਾ ਨੇ ਕਿਹਾ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਕਾਰਨ ਜਿੱਥੇ ਕਿਸਾਨਾਂ ਦੀਆਂ ਨਿੱਤ ਦਿਨ ਮੌਤਾਂ ਹੋ ਰਹੀਆਂ ਹਨ ਅਤੇ ਕਿਸਾਨ ਬਿਸ਼ਨ ਸਿੰਘ ਲੁਧਿਆਣਾ ਦੀ ਹੋਈ ਮੌਤ ਨਾਲ 11 ਕਿਸਾਨਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ।ਖਾਲਸਾ ਨੇ ਕਿਹਾ ਕਿਸਾਨ ਹਰਿਆਣਾ ਦੇ ਸ਼ੰਬੂ ਤੇ ਖਨੌਰੀ ਬਾਰਡਰਾਂ ਤੇ ਨਰਕ ਦੀ ਜਿੰਦਗੀ ਜਿਉਣ ਲਈ ਮਜ਼ਬੂਰ ਹਨ ਪਰ ਕੇਂਦਰ ਦੀ ਕਿਸਾਨ ਵਿਰੋਧੀ ਭਾਜਪਾ ਮੋਦੀ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਰਕ ਰਹੀ ,ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸ਼ੰਬੂ ਬਾਰਡਰ ਤੇ ਮੋਰਚੇ ਦਰਮਿਆਨ ਜਾਨ ਗਵਾਉਣ ਵਾਲੇ ਸ੍ਰ ਬਿਸ਼ਨ ਸਿੰਘ ਲੁਧਿਆਣਾ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੀ ਹੋਈ ਮਿਰਤਕ ਦੇ ਪ੍ਰਵਾਰ ਨੂੰ ਇੱਕ ਕਰੋੜ ਦੀ ਮਾਲੀ ਸਹਾਇਤਾ ਅਤੇ ਪ੍ਰਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੇ ਨਾਲ ਨਾਲ ਨਾਲ ਕਿਸਾਨਾਂ ਦੀਆਂ ਸਾਰੀਆਂ ਹੱਕੀ ਮੰਗਾਂ ਪ੍ਰਵਾਨ ਕਰਨ ਦੀ ਕੇਂਦਰ ਸਰਕਾਰ ਤੋਂ ਮੰਗ ਕਰਦੀ ਹੈ ਤਾਂ ਕਿ ਕਿਸਾਨਾਂ ਨੂੰ ਇੰਨਾਂ ਮੰਗਾਂ ਕਾਰਨ ਮੋਰਚਾ ਲਾਉਣ ਲਈ ਮਜਬੂਰ ਨਾਂ ਹੋਣਾ ਪਵੇ ਤੇ ਨਿੱਤ ਦਿਨ ਹੋ ਰਹੀਆਂ ਕਿਸਾਨ ਸੰਗਰਸੀਆਂ ਦੀਆਂ ਮੌਤਾਂ ਨੂੰ ਬਚਾਇਆ ਜਾ ਸਕੇ ।ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨਾਲ ਮੁੱਖ ਬੁਲਾਰੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ, ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ, ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਮੋਗਾ, ਭਾਈ ਗੁਰਜਸਪਰੀਤ ਸਿੰਘ ਮਜੀਠਾ, ਭਾਈ ਬਲਕਾਰ ਦਾਰੇਵਾਲ ਜਲੰਧਰ ਆਦਿ ਆਗੂ ਹਾਜਰ ਸਨ।


