ਮੁਲਾਜ਼ਮਾਂ ਵੱਲੋਂ ਕੀਤਾ ਗਿਆ ਭਰਪੂਰ ਸਵਾਗਤ
ਗੁਰਦਾਸਪੁਰ, 20 ਮਾਰਚ (ਸਰਬਜੀਤ ਸਿੰਘ)– ਤਹਿਸੀਲਦਾਰ ਗੁਰਦਾਸਪੁਰ ਜਗਤਾਰ ਸਿੰਘ ਨੇ ਆਪਣਾ ਅਹੁੱਦਾ ਸੰਭਾਲ ਲਿਆ ਹੈ। ਉਨ੍ਹਾਂ ਦਾ ਗੁਰਦਾਸਪੁਰ ਆਉਣ ਤੇ ਭਰਪੂਰ ਸਵਾਗਤ ਕੀਤਾ ਗਿਆ। ਜਿਸ ਵਿੱਚ ਨਾਇਬ ਤਹਿਸੀਲਦਾਰ ਹਿਰਦੇਪਾਲ ਸਿੰਘ, ਕਾਨੂੰਗੋ ਹਰਕੀਰਤ ਸਿੰਘ, ਮਨਦੀਪ ਕੁਮਾਰ, ਹਰਵਿੰਦਰ ਸਿੰਘ ਟੀ.ਏ, ਰਾਕੇਸ਼ ਕੁਮਾਰ ਕਲਰਕ ਆਦਿ ਤੋਂ ਇਲਾਵਾ ਸਮੂਹ ਸਟਾਫ ਨੇ ਉਨ੍ਹਾਂ ਨੂੰ ਜੀ ਆਇਆ ਕਿਹਾ।
ਵਰਣਯੋਗ ਹੈ ਕਿ ਜਗਤਾਰ ਸਿੰਘ ਤਹਿਸਲੀਦਾਰ ਪਹਿਲਾਂ ਵੀ ਗੁਰਦਾਸਪੁਰ ਵਿਖੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਵੱਲੋਂ ਜੀਅ ਲਾ ਕੇ ਕੰਮ ਕਰਨ ਦੀ ਰੁੱਚੀ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਨੇ ਮੁੜ ਅੰਮ੍ਰਿਤਸਰ ਤੋਂ ਗੁਰਦਾਸਪੁਰ ਵਿਖੇ ਤੈਨਾਤ ਕੀਤਾ ਹੈ। ਜਿਸ ਕਰਕੇ ਉਹ ਬਹੁਤ ਲੋਕਪ੍ਰਿਆ ਹਨ ਅਤੇ ਕਰਮਚਾਰੀਆਂ ਵਿੱਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ।


