ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੀਤੇ ਜਾ ਰਹੇ ਰੋਸ਼ ਪ੍ਰਦਰਸ਼ਨ ਮਾਰਚ ‘ਚ ਸ਼ਾਂਤਮਈ ਮਾਹੌਲ ਰੱਖਣ ਦੀ ਭਾਈ ਜਗਤਾਰ ਸਿੰਘ ਹਵਾਰਾ ਦੀ ਜੇਲ੍ਹ ‘ਚ ਵੀਡੀਓ ਸੁਦੇਸ਼ ਰਾਹੀਂ ਨੌਜਵਾਨਾਂ ਨੂੰ ਅਪੀਲ ਕਰਨਾ ਵਧੀਆ ਗੱਲ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ

ਚੰਡੀਗੜ੍ਹ, ਗੁਰਦਾਸਪੁਰ, 16 ਅਗਸਤ (ਸਰਬਜੀਤ ਸਿੰਘ)– ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਮੋਹਾਲੀ ਚੰਡੀਗੜ੍ਹ ਵਿਖੇ ਲੱਗੇ ਕੌਮੀ ਇਨਸਾਫ਼ ਮੋਰਚੇ ਨੂੰ ਚਾਰ ਸਾਲ ਬੀਤ ਗਏ ਹਨ ਪਰ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕੀ ਅਤੇ ਅੱਜ 15 ਅਗਸਤ ਅਜ਼ਾਦੀ ਦਿਹਾੜੇ ਤੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਸਰਕਾਰ ਨੂੰ ਜਗਾਉਣ ਲਈ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੂੰ ਮੰਗ ਪੱਤਰ ਦੇਣ ਲਈ ਰੋਸ ਮਾਰਚ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੋਇਆ ਹੈ ਅਤੇ ਇਸੇ ਦਰਮਿਆਨ ਤਕਰੀਬਨ ਪਿਛਲੇ ਚਾਲੀ ‘ਚ ਪਹਿਲੀ ਵਾਰ ਕੇਂਦਰੀ ਬੂੜੈਲ ਜੇਲ੍ਹ ਦਿੱਲੀ ‘ਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ਤੋਂ ਇੱਕ ਵੀਡੀਓ ਸੁਦੇਸ਼ ਜਾਰੀ ਕਰਕੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ 15 ਅਗਸਤ ਵਾਲੇ ਗਵਰਨਰ ਰੋਸ ਪ੍ਰਦਰਸ਼ਨ ਮਾਰਚ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ,ਉਹਨਾਂ ਨੇ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਮੋਰਚੇ ‘ਚ ਸ਼ਾਮਲ ਹੋਣ ਦੇ ਨਾਲ ਨਾਲ ਇਹ ਵੀ ਕਿਹਾ ਕਿ ਉਹ ਆਪ ਇਸ ਮੋਰਚੇ ਦੇ ਵਲੰਟੀਅਰ ਬਣ ਕੇ ਇਸ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ, ਹੁਣ ਭਾਈ ਜਗਤਾਰ ਸਿੰਘ ਹਵਾਰਾ ਦੇ ਸੁਦੇਸ਼ ਤੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਇਸ ਰੋਸ ਪ੍ਰਦਰਸ਼ਨ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ ਅਤੇ ਕਿਸੇ ਗਲਤ ਨਾਹਰੇ ਬਾਜ਼ੀ ਹੁਲੜਬਾਜੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਇਥੇ ਇਹ ਗੱਲ ਵੀ ਦੱਸਣੀ ਬਣਦੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਪਰੋਲ ਛੁੱਟੀ ਦੇਣ ਦੀ ਸਰਕਾਰ ਨੂੰ ਬੇਨਤੀ ਕੀਤੀ ਹੋਈ ਹੈ ਅਤੇ ਇਸ ਦਰਮਿਆਨ ਇਹ ਰੋਸ ਮਾਰਚ ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਹੋਣਾ ਬਹੁਤ ਜ਼ਰੂਰੀ ਹੈ ਤਾਂ ਕਿ ਭਾਈ ਹਵਾਰਾ ਦੀ ਚੱਲ ਰਹੀ ਪਰੋਲ ਛੁੱਟੀ ਦੀ ਚਾਰਾਜੋਈ ਕੋਈ ਰੁਕਾਵਟ ਪੈਦਾ ਨਾ ਹੋਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਮੋਹਾਲੀ ਤੋਂ ਗਵਰਨਰ ਪੰਜਾਬ ਦੀ ਰਹਾਇਸ਼ ਤੱਕ ਰੋਸ ਮਾਰਚ ਪ੍ਰਦਰਸ਼ਨ ਕਰਨ ਦੀ ਪੂਰਨ ਹਮਾਇਤ ਅਤੇ ਇਸ ਮੋਰਚੇ ਨੂੰ ਭਾਈ ਜਗਤਾਰ ਸਿੰਘ ਹਵਾਰਾ ਦੇ ਭੇਜੇ ਸੁਦੇਸ਼ ਮੁਤਾਬਕ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਿੱਖ ਕੌਮ ਲਈ ਕੌਮੀ ਮੁੱਦਾ ਤੇ ਵੱਡੀ ਚੁਣੌਤੀ ਦਾ ਮਸਲਾ ਬਣ ਗਿਆ ਹੈ ਅਤੇ ਇਸੇ ਹੀ ਕਰਕੇ ਮੋਹਾਲੀ ਵਿਖੇ ਲਗਾਤਾਰ ਚਾਰ ਸਾਲ ਤੋਂ ਕੌਮੀ ਇਨਸਾਫ਼ ਮੋਰਚਾ ਲੱਗਾ ਹੋਇਆ ਹੈ ਅਤੇ ਸਮੇਂ ਸਮੇਂ ਮੋਰਚੇ ਦੇ ਆਗੂਆਂ ਵਲੋਂ ਪ੍ਰੋਗਰਾਮ ਦੇ ਕੇ ਸਰਕਾਰ ਦਾ ਧਿਆਨ ਇਸ ਮੁੱਦੇ ਵੱਲ ਲਿਆਂਦਾ ਜਾ ਰਿਹਾ ਹੈ ਅਤੇ ਇਸੇ ਕੜੀ ਤਹਿਤ 15 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਗਵਰਨਰ ਪੰਜਾਬ ਨੂੰ ਮੰਗ ਪੱਤਰ ਦੇਣ ਰੋਸ ਪ੍ਰਦਰਸ਼ਨ ਮਾਰਚ ਕੱਢਿਆ ਜਾ ਰਿਹਾ ਹੈ ਜੋ ਸਮੇਂ ਤੇ ਲੋਕਾਂ ਦੀ ਮੰਗ ਵਾਲਾਂ ਵਧੀਆ ਫੈਸਲਾ ਹੈ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਮਾਰਚ ਦੀ ਪੂਰਨ ਹਮਾਇਤ ਕਰਦੀ ਹੋਈ ਮੰਗ ਕਰਦੀ ਹੈ ਇਸ ਰੋਸ ਪ੍ਰਦਰਸ਼ਨ ਮਾਰਚ ਨੂੰ ਭਾਈ ਜਗਤਾਰ ਸਿੰਘ ਹਵਾਰਾ ਦੇ ਜੇਲ’ਚ ਭੇਜੇਂ ਸੁਦੇਸ਼ ਅਨੁਸਾਰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਦੀ ਲੋੜ ਤੇ ਜੋਰ ਦਿੱਤਾ ਜਾਵੇ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖ਼ਾਲਸਾ ਨਾਲ ਭਾਈ ਸੁਖਦੇਵ ਸਿੰਘ ਜਗਰਾਓਂ, ਭਾਈ ਦਿਲਬਾਗ ਸਿੰਘ ਗੁਰਦਾਸਪੁਰ, ਭਾਈ ਇੰਦਰਜੀਤ ਸਿੰਘ ਕਾਉਂਕੇ, ਭਾਈ ਜੋਗਿੰਦਰ ਸਿੰਘ, ਭਾਈ ਸਿੰਦਾ ਸਿੰਘ ਨਿਹੰਗ ਆਦਿ ਆਗੂ ਹਾਜ਼ਰ ਸਨ ।

Leave a Reply

Your email address will not be published. Required fields are marked *