ਚੰਡੀਗੜ੍ਹ, ਗੁਰਦਾਸਪੁਰ, 16 ਅਗਸਤ (ਸਰਬਜੀਤ ਸਿੰਘ)- ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਜੇਲ੍ਹ ‘ਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਮੋਹਾਲੀ ਤੋਂ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਮਾਰਚ ਕਰਕੇ ਗਵਰਨਰ ਹਾਊਸ ਤੱਕ ਜਾਣ ਦਾ ਐਲਾਨ ਕੀਤਾ ਹੋਇਆ ਸੀ ਅਤੇ ਪ੍ਰਦਰਸ਼ਨਕਾਰੀ ਸ਼ਾਂਤਮਈ ਢੰਗ ਨਾਲ ਅੱਗੇ ਵਧਣਾ ਚਾਹੁੰਦਾ ਸਨ ,ਪਰ ਹਰਿਆਣਾ ਸਰਕਾਰ ਨੇ ਕੌਮੀ ਇਨਸਾਫ਼ ਮੌਰਚੇ ਦੇ ਆਗੂਆਂ ਨੂੰ ਜਿਥੇ ਥਾ ਥਾ ਤੇ ਵੱਡੇ ਵੱਡੇ ਬੈਰੀਕੇਟ ਲਗਾਂ ਕਿ ਰੋਕਿਆ ਉਥੇ ਸ਼ਾਂਤਮਈ ਢੰਗ ਨਾਲ ਅੱਗੇ ਵਧ ਰਹੇ ਪ੍ਰਦਰਸ਼ਨਕਾਰੀਆਂ ਨੂੰ ਡਾਂਗਾਂ ਸੋਟਿਆਂ ਨਾਲ ਬੁਰੀ ਤਰ੍ਹਾਂ ਛੱਲੀਆਂ ਵਾਂਗ ਕੁੱਟਿਆ ਗਿਆ ਦੇ ਨਾਲ ਨਾਲ ਅੰਨੇ ਵਾਹ ਅੱਥਰੂ ਗੈਸ ਦੇ ਗੋਲੇ ਦਾਗੇ, ਪਾਣੀ ਦੀਆਂ ਬੁਛਾੜਾਂ ਤੇ ਗੋਲੀਆਂ ਵੀ ਦਾਗੀਆਂ ਗਈਆਂ,ਹਰਿਆਣਾ ਪੁਲਿਸ ਨੇ ਅਜਿਹਾ ਕਰਕੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਨਾਲ ਬਹੁਤ ਵੱਡਾ ਧੱਕਾ ਬੇਇਨਸਾਫ਼ੀ ਤੇ ਲੋਕਤੰਤਰ ਦੀਆਂ ਕਦਰਾਂ ਕੀਮਤਾਂ ਨੂੰ ਮਿੱਟੀ ਵਿੱਚ ਰੋਲਿਆ, ਇਸ ਕਰਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਜਗਦੀਸ਼ ਸਿੰਘ ਝੀਂਡਾ ਅਤੇ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸਹੀਦ ਬਾਬਾ ਜੀਵਨ ਸਿੰਘ ਮਾਝਾ ਤਰਨਾ ਦਲ ਵੱਲੋਂ ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਕਿਹਾ ਹਰਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਕੌਮੀ ਇਨਸਾਫ਼ ਮੋਰਚੇ ਵੱਲੋਂ ਕੀਤੇ ਜਾ ਰਹੇ ਸ਼ਾਂਤਮਈ ਰੋਸ ਪ੍ਰਦਰਸ਼ਨ ਮਾਰਚ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਤੇ ਵੱਡਾ ਤਸ਼ੱਦਦ ਢਾਹ ਕੇ ਲੋਕਤੰਤਰ ਦੀਆਂ ਕਦਰਾਂ ਕੀਮਤਾਂ ਨੂੰ ਮਿੱਟੀ ਵਿੱਚ ਰੋਲਿਆ ਹੈ ਇਸ ਕਰਕੇ ਅਸੀਂ ਹਰਿਆਣਾ ਪੁਲਿਸ ਪ੍ਰਸ਼ਾਸਨ ਦੀ ਲੋਕਤੰਤਰ ਵਿਰੋਧੀ ਨੀਤੀ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਮੰਗ ਕਰਦੇ ਹਾਂ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ ਪਰੋਲ ਸਮੇਤ ਲੰਮੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲਾਂ ਵਿੱਚ ਬੰਦ ਸਾਰੇ ਸਿੰਘਾਂ ਨੂੰ ਰਿਹਾਅ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਜਗਦੀਸ਼ ਸਿੰਘ ਝੀਂਡਾ ਅਤੇ ਜਥੇਦਾਰ ਬਲਦੇਵ ਸਿੰਘ ਵੱਲਾ ਤਰਨਾ ਦਲ ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਹਰਿਆਣਾ ਪੁਲਿਸ ਪ੍ਰਸ਼ਾਸਨ ਦੇ ਇਸ ਵਰਤਾਰੇ ਦੀ ਨਿੰਦਾ ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ਜਿਸ ਨੂੰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਜਾਰੀ ਕੀਤਾ,ਇਹਨਾਂ ਪੰਥਕ ਆਗੂਆਂ ਨੇ ਸਪਸ਼ਟ ਕੀਤਾ ਪਬਲਿਕ ਨੂੰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਦਾ ਪੂਰਾ ਪੂਰਾ ਸੰਵਿਧਾਨਕ ਹੱਕ ਹੈ, ਸ੍ਰ ਝੀਂਡਾ ਸਾਹਿਬ ਤੇ ਜਥੇਦਾਰ ਬਲਦੇਵ ਸਿੰਘ ਵੱਲਾ ਨੇ ਕਿਹਾ ਕੌਮੀਂ ਇਨਸਾਫ਼ ਮੋਰਚੇ ਦੇ ਆਗੂ ਜੇਲ੍ਹ ‘ਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਦੇ ਭੇਜੇ ਵੀਡੀਓ ਸੁਦੇਸ਼ ਅਨੁਸਾਰ ਰੋਸ ਮਾਰਚ ਕਰ ਰਹੇ ਸਨ ਅਤੇ ਸਰਕਾਰ ਨੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਤੇ ਅੰਨਾ ਤਸ਼ੱਦਦ ਢਾਹ ਕੇ ਲੋਕਤੰਤਰ ਦੀਆਂ ਕੀਮਤਾਂ ਨੂੰ ਮਿੱਟੀ ਵਿੱਚ ਰੋਲਿਆ , ਇਸ ਕਰਕੇ ਅਸੀਂ ਸਰਕਾਰ ਦੇ ਇਸ ਵਰਤਾਰੇ ਦੀ ਸਖ਼ਤ ਨਿੰਦਿਆ ਕਰਦੇ ਹੋਏ ਮੰਗ ਕਰਦੇ ਹਾਂ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ ਪਰੋਲ ਅਤੇ ਹੋਰ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ।


