ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੇ ਹੁਕਮਾਂ ਤਹਿਤ 26 ਮਾਰਚ ਨੂੰ ਮੁਹੱਲਾ ਕੱਢਿਆ ਜਾਵੇਗਾ- ਜਥੇਦਾਰ ਬਾਬਾ ਮੇਜਰ ਸਿੰਘ ਸੋਢੀ

ਮਾਲਵਾ

ਅਨੰਦਪੁਰ ਸਾਹਿਬ, ਗੁਰਦਾਸਪੁਰ, 21 ਮਾਰਚ (ਸਰਬਜੀਤ ਸਿੰਘ)– ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੱਲੋਂ ਹੌਲਾ ਮੁਹੱਲੇ ਦੀ ਅਰੰਭਤਾ ਦਾ ਐਲਾਨ ਕਰਦਿਆਂ ਸੰਗਤਾਂ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ 21 ਮਾਰਚ ਤੋਂ 23 ਤਕ ਸ਼੍ਰੀ ਕੀਰਤਪੁਰ ਸਾਹਿਬ ਅਤੇ 23 ਤੋਂ 26 ਮਾਰਚ ਤੱਕ ਅਨੰਦਪੁਰ ਸਾਹਿਬ ਵਿਖੇ ਹੌਲਾ ਮੁਹੱਲਾ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਸ਼ਰਧਾਂ ਭਾਵਨਾਵਾਂ ਨਾਲ ਮਨਾਇਆ ਜਾ ਰਿਹਾ ਹੈ ਅਤੇ 26 ਮਾਰਚ ਨੂੰ ਮੁਹੱਲਾ ਖੇਡਣ ਦੇ ਐਲਾਨ ਕਰਨ ਦੇ ਨਾਲ ਨਾਲ ਟ੍ਰੈਕਟਰਾਂ ਮੋਟਰਸਾਈਕਲਾਂ ਤੇ ਹੁਲੜਬਾਜੀ ਕਰਨ ਵਾਲੇ ਨੌਜਵਾਨਾਂ ਨੂੰ ਸਖ਼ਤ ਤਾੜਨਾ ਕਰਨ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ ਉਨ੍ਹਾਂ ਹੌਲੇ ਮੁਹੱਲੇ ਤੇ ਅਨੰਦਪੁਰ ਆਉਂਣ ਵਾਲੇ ਨੌਜ਼ਵਾਨਾਂ ਦੇ ਮਾਤਾਵਾਂ ਪਿਤਾਵਾਂ ਤੇ ਹੋਰ ਬਜ਼ੁਰਗਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਹੌਲੇ ਮੁਹੱਲੇ ਤੇ ਹੁਲੜਬਾਜੀ ਨਾਂ ਕਰਨ ਦੀ ਸਿੱਖਿਆ ਘਰਾਂ ਤੋਂ ਹੀ ਦੇ ਕੇ ਤੋਰਨ, ਕਿਉਂਕਿ ਬੀਤੇ ਸਾਲ ਹੁਲੜਬਾਜਾਂ ਨੂੰ ਅਜਿਹਾ ਨਾਂ ਕਰਨ ਤੇ ਰੋਕਣ ਵਾਲੇ ਸ਼ਹੀਦ ਭਾਈ ਪਰਦੀਪ ਸਿੰਘ ਗਾਜੀਕੋਟ ਗੁਰਦਾਸਪੁਰ ਨੂੰ ਸ਼ਹੀਦੀ ਜਾਮ ਪੀਣਾ ਪਿਆਂ ਸੀ ਅਤੇ ਬੀਤੇ ਦਿਨੀਂ ਸ਼ਹੀਦ ਭਾਈ ਪਰਦੀਪ ਐਨ ਆਈ ਆਰ ਬੁੱਢਾਦਲ ਨਿਹੰਗ ਸਿੰਘ ਦੇ ਪਿਤਾ ਗੁਰਬਖਸ਼ ਸਿੰਘ ਗਾਜ਼ੀ ਕੋਟ ਗੁਰਦਾਸਪੁਰ ਵੱਲੋਂ ਕਈ ਪੰਥਕ ਜਥੇਬੰਦੀਆਂ ਦੇ ਆਗੂਆਂ ਸਮੇਤ ਰੋਪੜ੍ਹ ਦੇ ਡੀ ਸੀ ਸਾਹਿਬ ਅਤੇ ਜਥੇਦਾਰ ਸਾਹਿਬ ਜੀ ਨੂੰ ਇਸ ਸਬੰਧੀ ਇੱਕ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਸੀ ਕਿ ਹੌਲੇ ਮੁਹੱਲੇ ਤੇ ਹੁਲੜਬਾਜੀ ਰਾਹੀਂ ਸ਼ਰਧਾਵਾਨ ਸੰਗਤਾਂ ਦੀਆਂ ਮਨ ਭਾਵਨਾਵਾਂ ਨੂੰ ਠੇਸ ਪਹੁਚਾਉਣ ਵਾਲੇ ਹੁਲੜਬਾਜਾਂ ਨੂੰ ਨੱਥ ਪਾਉਣ ਲਈ ਸਰਕਾਰ ਅਤੇ ਜਥੇਦਾਰ ਸਾਹਿਬ ਵਿਸ਼ੇਸ਼ ਕਦਮ ਚੁੱਕਣ ਦੀ ਲੋੜ ਤੇ ਜ਼ੋਰ ਦੇਣ ਅਤੇ ਇਸੇ ਹੀ ਮੰਗ ਪੱਤਰ ਤੇ ਤੁਰੰਤ ਅਮਲ ਕਰਦਿਆਂ ਅੱਜ ਜਥੇਦਾਰ ਸ਼੍ਰੀ ਕੇਸਗੜ੍ਹ ਸਾਹਿਬ ਗਿਆਨੀ ਸੁਲਤਾਨ ਸਿੰਘ ਵੱਲੋਂ ਜਿਥੇ 26 ਮਾਰਚ ਨੂੰ ਅਨੰਦਪੁਰ ਸਾਹਿਬ ਵਿਖੇ ਮੁਹੱਲਾ ਖੇਡਣ ਦੇ ਹੁਕਮਾਂ ਨਾਲ ਹੁਲੜਬਾਜਾਂ ਨੂੰ ਸਖ਼ਤ ਤਾੜਨਾ ਕਰਨ ਵਾਲੇ ਦਿੱਤੇ ਸ਼ਲਾਘਾਯੋਗ ਬਿਆਨ ਦੀ ਦਸਮੇਸ਼ ਤਰਨਾਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਅਤੇ ਉਹਨਾਂ ਨਾਲ ਸਬੰਧਤ 30 ਰੰਘਰੇਟਾ ਜਥੇਬੰਦੀਆਂ ਸਮੇਤ ਆਲ ਇੰਡੀਆਂ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਸਾਂਝੇ ਤੌਰ ਤੇ ਪੁਰਜ਼ੋਰ ਸ਼ਬਦਾਂ’ਚ ਸ਼ਲਾਘਾ ਕਰਦਿਆਂ ਇਸ ਹੁਕਮ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਸ਼ਲਾਘਾਯੋਗ ਹੁਕਮ ਦੱਸਿਆ ਅਤੇ ਜਥੇਦਾਰ ਸਾਹਿਬ ਤੋਂ ਮੰਗ ਕੀਤੀ ਕਿ ਹੁਲੜਬਾਜਾਂ ਨੂੰ ਨੱਥ ਪਾਉਣ ਵਰਗੇ ਧਰਮੀ ਕਾਰਜ ਲਈ ਪੁਲਿਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬਣਾਈ ਟਾਸਕ ਫੋਰਸ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਵਾਲੈਟੀਅਰਾਂ ਨੂੰ ਤਾਇਨਾਤ ਕਰਨ ਦੀ ਸੇਵਾ ਲਾਈ ਜਾਵੇ ਤਾਂ ਕਿ ਬੀਤੇ ਸਾਲ ਹੌਲੇ ਮੁਹੱਲੇ ਦੌਰਾਨ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਹੁਲੜਬਾਜਾਂ ਵੱਲੋਂ ਸ਼ਹੀਦ ਕੀਤੇ ਭਾਈ ਪਰਦੀਪ ਸਿੰਘ ਗਾਜੀਕੋਟ ਗੁਰਦਾਸਪੁਰ ਵਰਗੀ ਮੰਦਭਾਗੀ ਘਟਨਾ ਕਿਸੇ ਹੋਰ ਨਾਲ ਨਾਂ ਬੀਤ ਸਕੇ,ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਅੱਜ ਦਸਮੇਸ਼ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਬ ਜੀ ਨੇ ਹੌਲੇ ਮੁਹੱਲੇ ਲਈ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਆਪਣੀਆਂ ਫੌਜਾਂ ਸਮੇਤ ਚਾਲੇ ਪਾਉਣ ਸਮੇਂ ਜਥੇਦਾਰ ਸਾਹਿਬ ਵੱਲੋਂ ਕੀਤੇ ਹੁਕਮਾਂ ਦੀ ਸ਼ਲਾਘਾ ਅਤੇ ਪੰਜਾਬ ਪੁਲਿਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਟਾਸਕ ਫੋਰਸ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਵਲੰਟੀਅਰਾਂ ਦੀ ਵੀ ਸੇਵਾ ਲਾਉਣ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨੇ ਸਪਸ਼ਟ ਕੀਤਾ ਕਿ ਜਥੇਦਾਰ ਸਾਹਿਬ ਵੱਲੋਂ ਦਿੱਤਾ ਬਿਆਨ ਬਹੁਤ ਹੀ ਸ਼ਲਾਘਾਯੋਗ ਤੇ ਲੋਕਾਂ ਦੀ ਮੰਗ ਦੇ ਨਾਲ ਨਾਲ ਸਮੇਂ ਦੀ ਲੋੜ ਵਾਲਾਂ ਹੈ, ਇਸ ਕਰਕੇ ਦਸਮੇਸ਼ ਤਰਨਾ ਦਲ ਅਤੇ 31 ਰੰਘਰੇਟਾ ਜਥੇਬੰਦੀਆਂ ਸਮੇਤ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਦੀ ਪੁਰਜ਼ੋਰ ਸ਼ਬਦਾਂ’ਚ ਹਮਾਇਤ ਅਤੇ ਹੁਲੜਬਾਜਾਂ ਨੂੰ ਨੱਥ ਪਾਉਣ ਲਈ ਵਿਸ਼ੇਸ਼ ਕਦਮ ਚੁੱਕਣ ਦੀ ਮੰਗ ਕਰਦੀਆਂ ਹਨ, ਜਥੇਦਾਰ ਸੋਡੀ ਸਾਬ ਨੇ ਕਿਹਾ ਹੌਲੇ ਮੁਹੱਲੇ ਦੇ ਪਵਿੱਤਰ ਇਤਿਹਾਸਕ ਦਿਹਾੜੇ ਮੌਕੇ ਜਥੇਦਾਰ ਸਾਹਿਬ ਜੀ ਨੂੰ ਸਿਆਸੀਆਂ ਦੀਆਂ ਸਿਆਸੀ ਸਟੇਜਾ ਤੇ ਟੋਟਲ ਪਾਬੰਦੀ ਬੀਤੇ ਸਮੇਂ ਤੋਂ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤਹਿਤ ਲਾਉਣੀ ਚਾਹੀਦੀ ਹੈ ਤਾਂ ਕਿ ਦੇਸ਼ਾਂ ਵਿਦੇਸ਼ਾਂ ਤੋਂ ਸ਼ਰਧਾ ਭਾਵਨਾਵਾਂ ਨਾਲ ਅਨੰਦਪੁਰ ਦੀ ਧਰਤੀ ਤੇ ਨਕਮਸਕ ਹੋਣ ਆਈ ਸਾਧਸੰਗਤਿ ਨੂੰ ਧਾਰਮਿਕ ਖੇਤਰ’ਚ ਸਰਗਰਮ ਸੰਤਾਂ ਮਹਾਪੁਰਸ਼ਾਂ ਵੱਲੋਂ ਲਗਾਈਆਂ ਜਾਣ ਵਾਲੀਆਂ ਧਾਰਮਿਕ ਸਟੇਜਾਂ ਤੇ ਗੁਰੂ ਸਾਹਿਬ ਜੀ ਵੱਲੋਂ ਅਨੰਦਪੁਰ ਛੱਡਣ ਸਮੇਂ ਸ਼ਹੀਦ ਹੋਣ ਵਾਲੇ ਅਨੇਕਾਂ ਸ਼ਹੀਦਾਂ ਦੇ ਜੀਵਨ ਇਤਿਹਾਸ ਕੁਰਬਾਨੀਆਂ ਦੇ ਨਾਲ ਨਾਲ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੇਤ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨੂੰ ਸੁਣਨ ਦਾ ਸੁਨਹਿਰੀ ਮੌਕਾ ਮਿਲ ਸਕੇ। ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨੇ ਦੱਸਿਆ ਦਸਮੇਸ਼ ਤਰਨਾ ਦਲ, ਤਰਨਾ ਦਲ ਸ਼ਹੀਦ ਬਾਬਾ ਜੀਵਨ ਸਿੰਘ ਤੇ ਮਾਲਵਾ ਤਰਨਦਲ ਵੱਲੋਂ ਹੌਲੇ ਮੁਹੱਲੇ ਦੇ ਸਬੰਧ’ਚ 24 ਮਾਰਚ ਨੂੰ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਅਤੇ 26 ਮਾਰਚ ਨੂੰ ਰੱਖੇ ਅਖੰਡ ਪਾਠਾਂ ਦੇ ਸੰਪੂਰਨ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਬਾਅਦ ਦੁਪਹਿਰ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਆਪਣੇ ਘੌੜਿਆ ਤੇ ਸਵਾਰ ਨੇਜੇ ਬਰਛੇ ਖੰਡੇ ਦੋਧਾਰੇ ਕਿਰਪਾਨਾਂ ਤੇ ਹੋਰ ਕਈ ਤਰ੍ਹਾਂ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਇਸ ਦਰਮਿਆਨ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ।

Leave a Reply

Your email address will not be published. Required fields are marked *