ਕਲਾਨੌਰ, ਗੁਰਦਾਸਪੁਰ, 21 ਮਾਰਚ (ਸਰਬਜੀਤ ਸਿੰਘ)– ਐਸਐਸਪੀ ਗੁਰਦਾਸਪੁਰ ਵੱਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਅੱਜ ਕਲਾਨੌਰ ਪੁਲਿਸ ਨੂੰ ਦੋ ਸਮੱਗਲਰ 115 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਹੋਈ ਹੈ। ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਕਲਾਨੌਰ ਦੇ ਆਈਪੀਐਸ ਐਸਐਚਓ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਕਿਸੇ ਖਾਸ ਮੁਖਬਰ ਦੀ ਇਤਲਾਹ ਤੇ ਕਲਾਨੌਰ ਦੇ ਨਜ਼ਦੀਕ ਅੱਡਾ ਨੜਾਂਵਾਲੀ ਵਿਖੇ ਸਪੈਸ਼ਲ ਨਾਕਾ ਲਗਾਇਆ ਹੋਇਆ ਸੀ ਕਿ ਗੁਰਦਾਸਪੁਰ ਸਾਈਡ ਤੋਂ ਆਉਂਦੇ ਦੋ ਵਿਅਕਤੀਆਂ ਨੂੰ ਰੋਕਿਆ ਤਾਂ ਉਹਨਾਂ ਤੋਂ 115 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਮੁਖੀ ਕਲਾਨੌਰ ਨੇ ਦੱਸਿਆ ਕਿ ਇਹਨਾਂ ਦੋਨਾਂ ਵਿਅਕਤੀਆਂ ਤੇ ਪਹਿਲਾਂ ਵੀ ਮਾਮਲੇ ਦਰਜ ਹਨ ਅਤੇ ਹੁਣ ਵੀ ਮੁਕਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।