ਮਾਨਸਾ, ਗੁਰਦਾਸਪੁਰ,23 ਮਾਰਚ (ਸਰਬਜੀਤ ਸਿੰਘ)– ਇਨਕਲਾਬੀ ਵਿਦਿਆਰਥੀ ਲਹਿਰ ਦੀ ਉਸਾਰੀ ਦੇ ਅਹਿਦ ਨਾਲ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦਾ ਜ਼ਿਲ੍ਹਾ ਇਜਲਾਸ 23 ਮਾਰਚ ਦੇ ਸ਼ਹੀਦਾਂ ਨੂੰ ਲਾਲ ਸਲਾਮ, ਵਿਦਿਆਰਥੀ ਲਹਿਰ ਦੇ ਸ਼ਹੀਦਾਂ ਨੂੰ ਲਾਲ ਸਲਾਮ ਦੇ ਨਾਅਰਿਆਂ ਨਾਲ ਸ਼ੁਰੂ ਹੋਇਆ।ਇਸ ਮੌਕੇ ਇਜਲਾਸ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ ) ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਨਿੱਕਾ ਸਿੰਘ ਸਮਾਂਓ ਨੇ ਨਵੀਂ ਸਿੱਖਿਆ ਨੀਤੀ ਨੂੰ ਰੱਦ ਕਰਾਏ ਜਾਣ ਲਈ ਵਿਆਪਕ ਲਾਮਬੰਦੀ ਦਾ ਸੱਦਾ ਦਿੱਤਾ।ਇਸ ਮੌਕੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੇ ਮਾਲਵਾ ਜੋਨ ਦੇ ਕਨਵੀਨਰ ਸੁਖਜੀਤ ਸਿੰਘ ਰਾਮਾਨੰਦੀ ਤੇ ਇਨਕਲਾਬੀ ਨੌਜਵਾਨ ਸਭਾ ਦੇ ਆਗੂ ਗਗਨਦੀਪ ਸਿਰਸੀਵਾਲਾ ਨੇ ਸਾਰਿਆਂ ਲਈ ਮੁਫ਼ਤ ਸਿੱਖਿਆ ਤੇ ਰੁਜ਼ਗਾਰ ਗਾਰੰਟੀ ਐਕਟ ਬਣਾਏ ਜਾਣ ਅਤੇ ਵਿਦਿਆਰਥੀ ਬੱਸ ਪਾਸ ਸਾਰੀਆਂ ਸਰਕਾਰੀ ਤੇ ਗੈਰ ਸਰਕਾਰੀ ਬੱਸਾਂ ਤੇ ਲਾਗੂ ਕਰਵਾਏ ਜਾਣ ਲਈ ਪੰਜਾਬ ਦੀ ਵਿਧਾਨ ਸਭਾ ਵਿੱਚ ਮਤਾ ਪਾਸ ਕਰਵਾਏ ਜਾਣ ਆਦਿ ਸੁਆਲਾਂ ਤੇ ਵਿਆਪਕ ਲਾਮਬੰਦੀ ਕਰਦੇ ਹੋਏ ਮੁਹਿੰਮ ਚਲਾਏ ਜਾਣ ਦੀ ਅਪੀਲ ਕੀਤੀ। ਇਸ ਮੌਕੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੇ ਆਗੂ ਅਮਰ ਡਸਕਾ ਨੇ ਜ਼ਿਲ੍ਹਾ ਜਥੇਬੰਦਕ ਰਿਪੋਰਟ ਪੇਸ਼ ਕੀਤੀ। ਜਿਸਤੇ ਹਾਜ਼ਿਰ ਡੈਲੀਗੇਟਾਂ ਨੇ ਵਿਚਾਰ ਚਰਚਾ ਕੀਤੀ।ਇਸ ਮੌਕੇ ਆਇਸਾ ਦੇ ਮਾਲਵਾ ਜੋਨ ਦੇ ਕਨਵੀਨਰ ਸੁਖਜੀਤ ਸਿੰਘ ਰਾਮਾਨੰਦੀ ਨੇ ਨਵੀਂ ਜ਼ਿਲ੍ਹਾ ਕਮੇਟੀ ਦਾ ਪੈਨਲ ਪੇਸ਼ ਕੀਤਾ ਅਤੇ ਨਵੀਂ ਜਿਲਾ ਕਮੇਟੀ ਦੀ ਚੋਣ ਕੀਤੀ ਗਈ। ਜਿਸਨੂੰ ਹਾਜ਼ਿਰ ਵਿਦਿਆਰਥੀਆਂ ਨੇ ਹੱਥ ਖੜ੍ਹੇ ਕਰਕੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ।ਇਸ ਦੌਰਾਨ ਨਵੀਂ ਚੁਣੀ ਜ਼ਿਲ੍ਹਾ ਕਮੇਟੀ ਨੇ ਅਹੁਦੇਦਾਰਾਂ ਦੀ ਚੋਣ ਕਰਕੇ ਕੁਲਵੰਤ ਸਿੰਘ ਖੋਖਰ ਨੂੰ ਜ਼ਿਲ੍ਹਾ ਪ੍ਰਧਾਨ,ਰਾਜਦੀਪ ਸਿੰਘ ਗੇਹਲੇ ਨੂੰ ਜ਼ਿਲ੍ਹਾ ਸਕੱਤਰ,ਅਮਰ ਸਿੰਘ ਡਸਕਾ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਜਸਪ੍ਰੀਤ ਕੌਰ ਮੌੜ ਨੂੰ ਸਹਾਇਕ ਸਕੱਤਰ,ਰਵਲੀਨ ਕੌਰ ਡੇਲੂਆਣਾ ਨੂੰ ਪ੍ਰੈਸ ਸਕੱਤਰ, ਅਮਨਦੀਪ ਸਿੰਘ ਰਾਮਪੁਰ ਮੰਡੇਰ ਨੂੰ ਸੋਸ਼ਲ ਮੀਡੀਆ ਪ੍ਰਚਾਰ ਸਕੱਤਰ,ਗਗਨਦੀਪ ਕੌਰ ਮਾਨਸਾ ਨੂੰ ਖ਼ਜ਼ਾਨਚੀ, ਗੁਰਪ੍ਰੀਤ ਸਿੰਘ ਢਿੱਲਵਾਂ ਨੂੰ ਪ੍ਰਚਾਰ ਸਕੱਤਰ, ਗੁਰਪ੍ਰੀਤ ਸਿੰਘ ਨੂੰ ਸਹਾਇਕ ਪ੍ਰੈੱਸ ਸਕੱਤਰ ਚੁਣਿਆ ਗਿਆ। ਇਸ ਮੌਕੇ ਅਖੀਰ ਵਿੱਚ ਨਵੀਂ ਸਿੱਖਿਆ ਨੀਤੀ ਨੂੰ ਰੱਦ ਕਰੋ, ਸਾਰਿਆਂ ਲਈ ਮੁਫ਼ਤ ਸਿੱਖਿਆ ਤੇ ਰੁਜ਼ਗਾਰ ਗਾਰੰਟੀ ਐਕਟ ਬਣਾਓ, ਸਿੱਖਿਆ ਦੇ ਨਿੱਜੀਕਰਨ ਤੇ ਫਿਰਕੂਕਰਨ ਦੀ ਨੀਤੀ ਰੱਦ ਕਰੋ, ਵਿਦਿਆਰਥੀ ਬੱਸ ਪਾਸ ਸਾਰੀਆਂ ਸਰਕਾਰੀ ਤੇ ਗੈਰ ਸਰਕਾਰੀ ਬੱਸਾਂ ਤੇ ਲਾਗੂ ਕਰਵਾਏ ਜਾਣ ਲਈ ਪੰਜਾਬ ਦੀ ਵਿਧਾਨ ਸਭਾ ਵਿੱਚ ਮਤਾ ਪਾਸ ਕਰੋ, ਸਾਰੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਤੇ ਘੱਟ ਗਿਣਤੀਆਂ ਨਾਲ ਸਬੰਧਿਤ ਕੈਦੀਆਂ ਨੂੰ ਬਿਨਾਂ ਸ਼ਰਤ ਰਿਹਾਅ ਕਰੋ,ਆਦਿ ਮਤੇ ਪਾਸ ਕੀਤੇ ਗਏ।ਸਟੇਜ ਸਕੱਤਰ ਦੀ ਭੂਮਿਕਾ ਰਾਜਦੀਪ ਸਿੰਘ ਗੇਹਲੇ ਨੇ ਬਾਖੂਬੀ ਨਿਭਾਈ। ਇਸ ਮੌਕੇ ਅਰਸ਼ਦੀਪ ਸਿੰਘ ਖੋਖਰ ਕਲਾਂ, ਅਮਨਦੀਪ ਕੌਰ, ਹਰਮਨਦੀਪ ਕੌਰ,ਦੀਆਂ, ਸੱਤਨਾਮ ਸਿੰਘ ਗੰਢੂ ਖੁਰਦ, ਹਰਪ੍ਰੀਤ ਕੌਰ ਰਾਮਪੁਰ ਮੰਡੇਰ ਆਦਿ ਜ਼ਿਲਾ ਕਮੇਟੀ ਮੈਂਬਰ ਹਾਜ਼ਰ ਸਨ।



