ਚੰਡੀਗੜ੍ਹ, ਗੁਰਦਾਸਪੁਰ, 16 ਅਗਸਤ ( ਸਰਬਜੀਤ ਸਿੰਘ)– ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੌਮੀ ਇਨਸਾਫ਼ ਮੋਰਚਾ ਮੋਹਾਲੀ ਚੰਡੀਗੜ੍ਹ ਦੀਆਂ ਬਰੂਹਾਂ ਤੇ ਲੱਗਭਗ ਚਾਰ ਸਾਲ ਤੋਂ ਲੱਗਿਆ ਹੋਇਆ ਹੈ ਪਰ ਕੇਂਦਰ ਸਰਕਾਰ ਦੇ ਅਜੇ ਤੱਕ ਕੰਨ ਤੇ ਜੂੰ ਨਹੀਂ ਸਰਕੀ, ਭਾਵੇਂ ਕਿ ਸਮੇਂ ਸਮੇਂ ਤੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ ਅਤੇ ਇਸੇ ਕੜੀ ਤਹਿਤ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਛੁੱਟੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ 15 ਅਗਸਤ ਨੂੰ ਪੰਜਾਬ ਦੇ ਗਵਰਨਰ ਹਾਊਸ ਤੱਕ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਸੀ ਅਤੇ ਦਰਮਿਆਨ ਰੋਸ ਮਾਰਚ ਨੂੰ ਰੋਕਣ ਲਈ ਵੱਡੇ ਵੱਡੇ ਬੈਰੀਕੇਟ ਤੇ ਉਪਰ ਕੰਡਿਆਲੀ ਤਾਰਾਂ ਲਾ ਦਿੱਤੀਆਂ ਗਈਆਂ, ਅੱਥਰੂ ਗੈਸ ਦੇ ਗੋਲੇ ਦਾਗੇ ਗਏ, ਪਾਣੀ ਦੀਆਂ ਬੁਛਾੜਾਂ ਤੇ ਲਾਠੀ ਚਾਰਜ ਦੇ ਨਾਲ ਨਾਲ ਕੁਝ ਕੂੰ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ, ਭਾਵੇਂ ਕਿ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਮੋਰਚੇ ਨੂੰ ਸ਼ਾਂਤਮਈ ਰੱਖਣ ਦਾ ਵੀਡੀਓ ਸੁਦੇਸ਼ ਵੀ ਸੁਣਾਇਆ ਗਿਆ ਪਰ ਇਸ ਦੇ ਕੋਈ ਚੰਗੇ ਨਤੀਜੇ ਸਾਹਮਣੇ ਨਹੀਂ ਆਏ ਅਤੇ ਮੋਰਚੇ ਦੇ ਆਗੂਆਂ ਨੂੰ ਵੱਡੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਅਤੇ ਇਸ ਕਰਕੇ ਹੁਣ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਵੱਡਾ ਰੋਸ ਜਿਤਾਉਂਦਿਆਂ 21 ਅਗਸਤ ਨੂੰ ਪੂਰੇ ਪੰਜਾਬ ਬੰਦ ਦਾ ਸੱਦਾ ਦੇ ਦਿੱਤਾ ਹੈ ਹੁਣ ਦੇਖਦੇ ਹਾਂ ਕਿ ਪੰਜਾਬ ਦੇ ਲੋਕ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੌਮੀ ਇਨਸਾਫ਼ ਮੋਰਚੇ ਦੇ ਬੰਦ ਦਾ ਸਮਰਥਨ ਕਰਦੇ ਹਨ ਜਾ ਨਹੀਂ ? ਪਰ ਆਸ ਕੀਤੀ ਜਾ ਰਹੀ ਹੈ ਕਿ ਪੰਜਾਬ ਦੇ ਲੋਕ ਇਸ ਬੰਦ ਦਾ ਪੂਰਾ ਸਮਰਥਨ ਕਰਨਗੇ,ਕਿਉਂਕਿ ਸਰਕਾਰ ਵੱਲੋਂ ਆਪਣੀਆਂ ਅਦਾਲਤੀ ਸਜ਼ਾਵਾਂ ਨੂੰ ਪੂਰਾ ਕਰ ਚੁੱਕੇ ਬੰਦੀ ਸਿੰਘਾਂ ਨੂੰ ਨਜਾਇਜ਼ ਜੇਲ੍ਹਾ ਵਿਚ ਰੱਖਿਆ ਹੋਇਆ ਹੈ ਤੇ ਪਰੋਲ ਤੱਕ ਨਹੀਂ ਦਿੱਤੀ ਜਾ ਰਹੀ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ 21 ਅਗਸਤ ਨੂੰ ਪੰਜਾਬ ਬੰਦ ਰੱਖਣ ਦੀ ਕਾਲ ਦਾ ਪੂਰੀ ਤਰ੍ਹਾਂ ਸਮਰਥਨ ਕਰਦੀ ਹੋਈ ਪੰਜਾਬ ਦੇ ਧਰਮੀਂ ਲੋਕਾਂ ਨੂੰ ਅਪੀਲ ਕਰਦੀ ਹੈ ਇਸ ਦਿਨ ਆਪਣੀਆਂ ਦੁਕਾਨਾਂ ਤੇ ਹੋਰ ਅਦਾਰੇ ਬੰਦ ਰੱਖ ਕੇ ਪੰਜਾਬ ਬੰਦ ਦਾ ਪੂਰਾ ਸਮਰਥਨ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਤਾਂ ਕਿ ਲੰਮੇ ਸਮੇਂ ਤੋਂ ਗੈਰ ਕਾਨੂੰਨੀ ਢੰਗ ਨਾਲ ਜੇਲਾਂ ‘ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਯੌਕੀਨੀ ਬਣਾਇਆ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਅਤੇ ਪੰਜਾਬ ਦੇ ਲੋਕਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਖ਼ਾਤਰ ਬੰਦ ਨੂੰ ਸਫਲ ਬਣਾਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਬੰਦੀ ਸਿੰਘਾਂ ਦੀ ਰਿਹਾਈ ਸਿੱਖ ਕੌਮ ਲਈ ਕੌਮੀ ਮੁੱਦੇ ਦੇ ਨਾਲ ਨਾਲ ਕੌਮ ਨੂੰ ਵੱਡੀ ਚੁਣੌਤੀ ਵੀ ਹੈ ਕਿਉਂਕਿ ਇੱਕ ਦੇਸ ਵਿੱਚ ਵੱਖਰੇ ਵੱਖਰੇ ਕਾਨੂੰਨ ਦਾ ਹੋਣਾ ਬਹੁਤ ਹੀ ਚਿੰਤਾਜਨਕ ਮਾਮਲਾ ਹੈ ਅਤੇ ਸਿਖਾਂ ਨੂੰ ਅਜਿਹੇ ਬਣਾਏ ਵੱਖ਼ਰੇ ਕਾਨੂੰਨ ਰਾਹੀਂ ਬੇਗਾਨਗੀ ਦਾ ਸ਼ਰੇਆਮ ਅਹਿਸਾਸ ਕਰਵਾਇਆ ਜਾ ਰਿਹਾ ਹੈ ਜੋ ਕੇਂਦਰ ਸਰਕਾਰ ਦਾ ਬਹੁਤ ਹੀ ਨਿੰਦਣਯੋਗ ਵਰਤਾਰਾ ਹੈ,ਭਾਈ ਖਾਲਸਾ ਨੇ ਕਿਹਾ ਇੱੱਕ ਪਾਸੇ ਸਰਸੇ ਵਾਲੇ ਬਲਾਤਕਾਰੀ ਤੇ ਕਈ ਕਤਲਾਂ ਦੇ ਦੋਸ਼ੀ ਸਾਬਤ ਹੋਣ ਵਾਲੇ ਰਾਮ ਰਹੀਮ ਸਾਧ ਨੂੰ ਜੇਲ੍ਹ ‘ਚ ਬਾਰ ਬਾਰ ਪਰੋਲ ਛੁੱਟੀਆਂ ਦੇ ਕੇ ਸਿਖਾਂ ਨੂੰ ਚਿੜਾਇਆ ਜਾ ਰਿਹਾ ਹੈ ਅਤੇ ਦੂਸਰੇ ਪਾਸੇ 35 ਸਾਲ ਤੋਂ ਜੇਲ੍ਹ ‘ਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਬਿਰਧ ਬਿਮਾਰ ਮਾਤਾ ਆਖ਼ਰੀ ਸਮੇਂ ਆਪਣੇ ਪੁੱਤਰ ਨੂੰ ਵੇਖਣ ਲਈ ਤਰਸ ਰਹੀ ਹੈ ਪਰ ਹਿੰਦੂਸਤਾਨੀ ਸਿੱਖ ਵਿਰੋਧੀ ਕੇਂਦਰ ਸਰਕਾਰ ਉਨ੍ਹਾਂ ਨੂੰ ਪਰੋਲ ਛੁੱਟੀ ਵੀ ਨਹੀਂ ਦੇ ਰਹੀ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਜਦੋਂ ਸਿੱਖ ਆਪਣੇ ਹੱਕਾਂ ਖਾਤਰ ਰੋਸ ਪ੍ਰਗਟ ਕਰਦੇ ਹਨ ਤਾਂ ਉਨ੍ਹਾਂ ਨੂੰ ਅੱਤਵਾਦੀ ਦੱਸਿਆ ਜਾਂਦਾ ਹੈ ਅਤੇ ਅਜਿਹੇ ਹਾਲਾਤਾਂ ਵਿੱਚ ਦੇਸ਼ ਦਾ ਭਵਿੱਖ ਸਿੱਖ ਨੌਜਵਾਨਾਂ ਪੀੜ੍ਹੀ ਤੇ ਵੱਡਾ ਅਸਰ ਪੈ ਰਿਹਾ ਹੈ ਜੋ ਆਉਣ ਵਾਲੇ ਸਮੇਂ ਵਿੱਚ ਸਰਕਾਰ ਦੇ ਇਸ ਵਤੀਰੇ ਲਈ ਖਤਰਨਾਕ ਸਾਬਤ ਹੋ ਸਕਦਾ ਹੈ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕੌਮੀ ਇਨਸਾਫ਼ ਮੌਰਚੇ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਅਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ 21 ਅਗਸਤ ਨੂੰ ਪੰਜਾਬ ਬੰਦ ਰੱਖਣ ਦੀ ਦਿੱਤੀ ਕਾਲ ਦਾ ਪੂਰਾ ਸਮਰਥਨ ਕਰਦੀ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦੀ ਹੈ ਇਸ ਦਿਨ ਦੁਕਾਨਾਂ ਤੇ ਹੋਰ ਅਦਾਰੇ ਬੰਦ ਰੱਖ ਕੇ ਪੰਜਾਬ ਬੰਦ ਨੂੰ ਫਸਲ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਤਾਂ ਕਿ ਲੰਮੇ ਸਮੇਂ ਤੋਂ ਗੈਰ ਕਾਨੂੰਨੀ ਢੰਗ ਨਾਲ ਜੇਲਾਂ ਵਿੱਚ ਬੰਦ ਰੱਖੇ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਹ ਪੱਧਰਾ ਕੀਤਾ ਜਾ ਸਕੇ, ਇਸ ਮੌਕੇ ਭਾਈ ਖਾਲਸਾ ਪ੍ਰਧਾਨ ਨਾਲ ਭਾਈ ਸੁਖਦੇਵ ਸਿੰਘ ਜਗਰਾਓਂ, ਭਾਈ ਦਿਲਬਾਗ ਸਿੰਘ ਗੁਰਦਾਸਪੁਰ, ਭਾਈ ਇੰਦਰਜੀਤ ਸਿੰਘ ਕਾਉਂਕੇ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਸਿਦਾ ਸਿੰਘ ਨਿਹੰਗ, ਭਾਈ ਰਛਪਾਲ ਸਿੰਘ ਅਤੇ ਭਾਈ ਮਨਜਿੰਦਰ ਸਿੰਘ ਕਮਾਲਕੇ ਆਦਿ ਆਗੂ ਹਾਜ਼ਰ ਸਨ ।।


