ਕਿਸਾਨਾਂ ਵੱਲੋਂ ਦਿੱਲੀ ਦੇ ਜੰਤਰ ਮੰਤਰ ਤੇ ਪਹੁੰਚਣ ਵਾਲੇ ਕੀਤੇ ਐਲਾਨ ਨੂੰ ਲੈ ਕੇ ਸਰਕਾਰ ਵੱਲੋਂ ਖਨੌਰੀ ਬਾਰਡਰ ਨੂੰ ਸੀਲ ਕਰ ਕਰਨਾ ਬਹੁਤ ਹੀ ਨਿੰਦਣਯੋਗ ਵਰਤਾਰਾ : ਭਾਈ ਵਿਰਸਾ ਸਿੰਘ ਖਾਲਸਾ ।।

ਚੰਡੀਗੜ੍ਹ

ਚੰਡੀਗੜ੍ਹ, ਗੁਰਦਾਸਪੁਰ, 16 ਅਗਸਤ ( ਸਰਬਜੀਤ ਸਿੰਘ)– ਬੀਤੇ ਦਿਨੀਂ ਕਿਸਾਨ ਮੋਰਚੇ ਦੇ ਆਗੂ ਭਾਈ ਜਗਜੀਤ ਸਿੰਘ ਡੱਲੇਵਾਲ ਵੱਲੋਂ ਆਪਣੇ ਸਾਥੀਆਂ ਸਮੇਤ ਕਿਸਾਨੀ ਮੰਗਾਂ ਨੂੰ ਲੈ ਕੇ ਸਰਕਾਰ ਨੂੰ ਜਾਗਰੂਕ ਕਰਨ ਹਿੱਤ ਪੈਦਲ ਯਾਤਰਾ ਰਾਹੀਂ ਦਿੱਲੀ ਦੇ ਜੰਤਰ ਮੰਤ੍ਰ ਤੇ ਜਾਣ ਦੇ ਕੀਤੇ ਐਲਾਨ ਤੋਂ ਬਾਅਦ ਸਰਕਾਰੀ ਵੱਲੋਂ ਖਨੌਰੀ ਬਾਰਡਰ ਨੂੰ ਬਿਲਕੁਲ ਸੀਲ ਕਰ ਦਿੱਤਾ ਗਿਆ ਹੈ ਕਿਉਂਕਿ ਭਾਈ ਜਗਜੀਤ ਸਿੰਘ ਡੱਲੇਵਾਲ ਨੇ ਖਨੌਰੀ ਬਾਰਡਰ ਰਾਹੀਂ ਆਪਣੇ ਸਾਥੀਆਂ ਸਮੇਤ ਇੰਟਰ ਹੋਣਾ ਸੀ, ਹੁਣ ਦੇਖਣ ਵਾਲੀ ਗੱਲ ਹੈ ਕਿ ਕਿਸਾਨ ਟਕਰਾਅ ਵਿੱਚ ਆਉਂਦੇ ਹਨ ਜਾ ਸੜਕ ਦੇ ਕਿਨਾਰੇ ਹੀ ਧਰਨਾ ਲਾ ਕੇ ਬੈਠਦੇ ਹਨ ਇਹ ਤਾਂ ਸਮੇਂ ਦਾ ਭਵਿੱਖ ਹੀ ਤਹਿ ਕਰੇਗਾ ਪਰ ਖਨੌਰੀ ਬਾਰਡਰ ਸੀਲ ਕਰਨ ਤੇ ਥਾ ਥਾਂ ਲਾਏ ਬੈਰੀਕੇਟ ਵਾਲੀ ਕਾਰਵਾਈ ਦੀ ਲੋਕਾਂ ਵੱਲੋਂ ਨਿੰਦਾ ਕੀਤੀ ਜਾ ਰਹੀ ਹੈ ਤੇ ਕਿਹਾ ਜਾ ਰਿਹਾ ਹੈ ਕਿ ਜਿਵੇਂ ਦੇਸ਼ ਦੇ ਹੋਰ ਵਾਸੀਆਂ ਨੂੰ ਆਪਣੀਆਂ ਮੰਗਾਂ ਵਾਸਤੇ ਰੋਸ ਪ੍ਰਦਰਸ਼ਨ ਕਰਨ ਦਾ ਦਿੱਲੀ ਦੇ ਜੰਤਰ ਮੰਤਰ ਤੇ ਪੂਰਾ ਅਧਿਕਾਰ ਹੈ ਤਾਂ ਫਿਰ ਕਿਸਾਨਾਂ ਤੋਂ ਇਹ ਹੱਕ ਖੋਹਣਾ ਨਿੰਦਣਯੋਗ ਤੇ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਕਰਦਾ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨੀ ਮੰਗਾਂ ਨੂੰ ਲੈਕੇ ਦਿੱਲੀ ਦੇ ਜੰਤਰ ਮੰਤਰ ਵਿਖੇ ਪਹੁੰਚਣ ਦੀ ਪੂਰਨ ਹਮਾਇਤ ਕਰਦੀ ਹੋਈ ਸਰਕਾਰ ਵੱਲੋਂ ਖਨੌਰੀ ਬਾਰਡਰ ਸੀਲ ਕਰਕੇ ਕਿਸਾਨਾਂ ਦੇ ਸ਼ਾਂਤਮਈ ਪੈਦਲ ਯਾਤਰਾ ਪ੍ਰਦਰਸ਼ਨ ਨੂੰ ਰੋਕਣ ਦੀ ਨਿੰਦਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਜਿਵੇਂ ਹੋਰ ਦੇਸ਼ ਵਾਸੀਆਂ ਨੂੰ ਆਪਣੀਆਂ ਮੰਗਾਂ ਲਈ ਦਿੱਲੀ ਦੇ ਜੰਤਰ ਮੰਤਰ ਤੇ ਰੋਸ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ,ਉਸੇ ਅਧੀਨ ਕਿਸਾਨਾਂ ਨੂੰ ਆਪਣੀਆਂ ਮੰਗਾਂ ਲਈ ਦਿੱਲੀ ਦੇ ਜੰਤਰ ਮੰਤਰ ਵੱਲ ਜਾਣ ਤੋਂ ਨਾ ਰੋਕਿਆ ਜਾਵੇ ਕਿਉਂਕਿ ਉਹ ਕਿਸਾਨਾਂ ਦਾ ਸੰਵਿਧਾਨਕ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਰਕਾਰ ਵੱਲੋਂ ਖਨੌਰੀ ਬਾਰਡਰ ਸੀਲ ਕਰਕੇ ਕਿਸਾਨ ਸੰਘਰਸੀਆ ਨੂੰ ਰੋਕਣ ਵਾਲੇ ਵਰਤਾਰੇ ਦੀ ਨਿੰਦਾ ਅਤੇ ਕਿਸਾਨਾਂ ਨੂੰ ਦਿੱਲੀ ਦੇ ਜੰਤਰ ਮੰਤਰ ਤੇ ਜਾਣ ਦੀ ਆਗਿਆ ਦੇਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਲੰਮੇ ਸਮੇਂ ਤੋਂ ਕਿਸਾਨ ਆਗੂ ਮੰਗ ਕਰ ਰਹੇ ਹਨ ਕਿ ਭਾਰਤ ਅਮਰੀਕਾ ਖੇਤੀ ਸਮਝੌਤਾ ਰੱਦ ਕੀਤਾ ਜਾਵੇ ਕਿਉਂਕਿ ਇਹ ਕਿਉਂਕਿ ਇਹ ਸਮਝੌਤਾ ਕਿਸਾਨਾਂ ਨੂੰ ਕੰਗਾਲ ਕਰਕੇ ਰੱਖ ਦੇਵੇਗਾ, ਉਹਨਾਂ ਇਹ ਵੀ ਕਿਹਾ ਤਿੰਨ ਖੇਤੀ ਬਿਲ ਰੱਦ ਕਰਨ ਸਮੇਂ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰੇ, ਭਾਈ ਖਾਲਸਾ ਨੇ ਕਿਹਾ ਇਹਨਾਂ ਮੰਗਾਂ ਸਮੇਤ ਕੁਝ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਸ਼ਾਂਤਮਈ ਢੰਗ ਨਾਲ ਪੈਦਲ ਚੱਲ ਕੇ ਦਿੱਲੀ ਦੇ ਜੰਤਰ ਮੰਤਰ ਤੇ ਆਪਣੀਆਂ ਮੰਗਾਂ ਸਬੰਧੀ ਸਰਕਾਰ ਨੂੰ ਜਾਗਰੂਕ ਕਰਨਾ ਚਾਹੁੰਦੇ ਸਨ, ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕਿਸਾਨੀ ਮੰਗਾਂ ਨੂੰ ਲੈਕੇ ਕਿਸਾਨਾਂ ਵੱਲੋਂ ਦਿੱਲੀ ਦੇ ਜੰਤਰ ਮੰਤਰ ਤੇ ਜਾਣ ਵਾਲੇ ਪ੍ਰੋਗਰਾਮ ਦੀ ਪੂਰਨ ਹਮਾਇਤ ਕਰਦੀ ਹੈ ਉਥੇ ਮੰਗ ਕਰਦੀ ਹੈ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਬਿਲਕੁਲ ਨਾ ਰੋਕਿਆ ਜਾਵੇ ਕਿਉਂਕਿ ਇਹ ਉਹਨਾਂ ਦਾ ਸੰਵਿਧਾਨਕ ਹੱਕ ਹੈ , ਇਸ ਮੌਕੇ ਭਾਈ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਬਹੁਤ ਸਾਰੇ ਫੈਡਰੇਸ਼ਨ ਖਾਲਸਾ ਦੇ ਕਾਰਕੁੰਨ ਹਾਜਰ ਸਨ ।।

Leave a Reply

Your email address will not be published. Required fields are marked *