ਜਵਾਹਰ ਲਾਲ ਯੂਨੀਵਰਸਿਟੀ ਵਿੱਚ ਇਨਕਲਾਬੀ ਵਿਦਿਆਰਥੀ ਲਹਿਰ ਨੇ ਲਹਿਰਾਇਆ ਪਰਚਮ

ਬਠਿੰਡਾ-ਮਾਨਸਾ

ਮਾਨਸਾ, ਗੁਰਦਾਸਪੁਰ, 26 ਮਾਰਚ (ਸਰਬਜੀਤ ਸਿੰਘ)– -ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਖੋਖਰ ਕਲਾਂ ਦੀ ਪ੍ਰਧਾਨਗੀ ਹੇਠ ਬਾਬਾ ਬੂਝਾ ਸਿੰਘ ਭਵਨ ਮਾਨਸਾ ਵਿਖੇ ਹੋਈ।ਇਸ ਮੌਕੇ ਮੀਟਿੰਗ ਦੌਰਾਨ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੇ ਜ਼ਿਲ੍ਹਾ ਸਕੱਤਰ ਰਾਜਦੀਪ ਸਿੰਘ ਗੇਹਲੇ ਨੇ ਕਿਹਾ ਕਿ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਦੀਆਂ ਵਿਦਿਆਰਥੀ ਚੋਣਾਂ ਵਿੱਚ ਖੱਬੇ ਪੱਖੀ ਵਿਦਿਆਰਥੀ ਜਥੇਬੰਦੀਆਂ ਦੇ ਫਰੰਟ ਨੇ ਸੱਤਾਧਾਰੀ ਬੀਜੇਪੀ ਦੇ ਫਿਰਕੂ ਫਾਸ਼ੀਵਾਦੀ ਏਜੰਡੇ ਨੂੰ ਲਾਗੂ ਕਰਨ ਵਾਲੀ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਨੂੰ ਕਰਾਰੀ ਹਾਰ ਦੇ ਕੇ ਇਨਕਲਾਬੀ ਵਿਦਿਆਰਥੀ ਲਹਿਰ ਦੇ ਪਰਚਮ ਨੂੰ ਬੁਲੰਦ ਕੀਤਾ ਹੈ।ਇਸ ਮੌਕੇ ਵਿਦਿਆਰਥੀ ਲਹਿਰ ਦੀ ਮਜ਼ਬੂਤੀ ਲਈ ਜ਼ਿਲ੍ਹੇ ਅੰਦਰ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਖਾਲਸਾ ਪੰਥ ਦੀ ਸਾਜਨਾ ਦਿਵਸ ਨੂੰ ਸਮਰਪਿਤ, ਰਜਵਾੜਾਸ਼ਾਹੀ ਦੇ ਦੌਰ ਵਿੱਚ ਜਮਹੂਰੀਅਤ ਦੀ ਆਹਟ,ਵਿਸ਼ੇ ਤੇ ਸੈਮੀਨਾਰ ਕਰਵਾਇਆ ਜਾਵੇਗਾ।ਇਸ ਉਪਰੰਤ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਤੇ ਮਾਤਾ ਸੁੰਦਰੀ ਗਰਲਜ ਯੂਨੀਵਰਸਿਟੀ ਕਾਲਜ ਮਾਨਸਾ ਵਿਖੇ ਵੀ ਵੱਖ ਵੱਖ ਵਿਸ਼ਿਆਂ ਤੇ ਸੈਮੀਨਾਰ ਕਰਵਾਏ ਜਾਣ ਦਾ ਫ਼ੈਸਲਾ ਵੀ ਕੀਤਾ ਗਿਆ। ਜਥੇਬੰਦੀ ਦੀ ਮੈਂਬਰਸ਼ਿਪ ਮੁਹਿੰਮ ਨੂੰ ਹੋਰ ਮਜ਼ਬੂਤੀ ਨਾਲ ਚਲਾਏ ਜਾਣ ਤੇ ਵੀ ਵਿਚਾਰ ਚਰਚਾ ਕੀਤੀ ਗਈ ਅਤੇ 30ਮਾਰਚ ਨੂੰ ਮੈਂਬਰਸ਼ਿਪ ਮੁਹਿੰਮ ਚਲਾਏ ਜਾਣ ਲਈ ਵਿਦਿਆਰਥੀ ਲੀਡਰਸ਼ਿਪ ਦਾ ਸਿਖਲਾਈ ਕੈਂਪ ਲਗਾਉਣ ਦਾ ਫ਼ੈਸਲਾ ਵੀ ਕੀਤਾ ਗਿਆ।ਇਸ ਮੌਕੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਵਿੱਚ ਖੱਬੇ ਪੱਖੀ ਵਿਦਿਆਰਥੀ ਫਰੰਟ ਦੀ ਜਿੱਤ ਦੀ ਖੁਸ਼ੀ ਵਿੱਚ ਲੱਡੂ ਵੀ ਵੰਡੇ ਗਏ।ਇਸ ਮੌਕੇ ਆਇਸਾ ਆਗੂਆਂ ਨੇ ਕਿਹਾ ਕਿ ਜਥੇਬੰਦੀ ਪੰਜਾਬ ਵਿੱਚ ਵੀ ਬੀਜੇਪੀ ਦੇ ਫਿਰਕੂ ਏਜੰਡੇ ਨੂੰ ਹਰਾਉਣ ਲਈ ਸਖ਼ਤ ਮਿਹਨਤ ਦਾ ਰਾਹ ਅਖਤਿਆਰ ਕਰਦੀ ਹੋਈ ਸਿੱਖਿਆ ਅਤੇ ਰੁਜ਼ਗਾਰ ਦੇ ਸੁਆਲ ਨੂੰ ਮਜ਼ਬੂਤੀ ਨਾਲ ਉਭਾਰੇਗੀ। ਇਸ ਮੌਕੇ ਅਮਨਦੀਪ ਸਿੰਘ ਰਾਮਪੁਰ ਮੰਡੇਰ,ਹਰਪ੍ਰੀਤ ਕੌਰ ਰਾਮਪੁਰ ਮੰਡੇਰ,ਰਵਲੀਨ ਕੌਰ ਡੇਲੂਆਣਾ,ਸੱਤਨਾਮ ਸਿੰਘ ਗੰਢੂ ਖੁਰਦ,ਅਰਸ਼ਦੀਪ ਸਿੰਘ ਖੋਖਰ ਕਲਾਂ,ਗਗਨਦੀਪ ਕੌਰ ਮਾਨਸਾ,ਅਮਰ ਸਿੰਘ ਡਸਕਾ ਅਤੇ ਸੁਖਜੀਤ ਰਾਮਾਨੰਦੀ ਆਦਿ ਵਿਦਿਆਰਥੀ ਆਗੂ ਵੀ ਹਾਜ਼ਰ ਸਨ।

Leave a Reply

Your email address will not be published. Required fields are marked *