ਅਨੰਦਪੁਰ ਸਾਹਿਬ, ਗੁਰਦਾਸਪੁਰ, 27 ਮਾਰਚ (ਸਰਬਜੀਤ ਸਿੰਘ)– ਹੌਲੇ ਮੁਹੱਲੇ ਦੇ ਪਵਿੱਤਰ ਇਤਿਹਾਸਕ ਦਿਹਾੜੇ ਤੇ ਅਨੰਦਪੁਰ ਸਾਹਿਬ ਦੀ ਧਰਤੀ ਤੇ ਤਿੰਨ ਰੋਜ ਤੋਂ ਧਾਰਮਿਕ ਖੇਤਰ’ਚ ਸਰਗਰਮ ਸੰਤਾਂ ਮਹਾਪੁਰਸ਼ਾਂ ਤੇ ਹੋਰ ਧਾਰਮਿਕ ਸਥਾਨਾਂ ਦੇ ਆਗੂਆਂ ਵੱਲੋਂ ਧਾਰਮਿਕ ਦੀਵਾਨ’ਚ ਸਜਾਏ ਜਾ ਰਹੇ ਤਰ੍ਹਾਂ ਤਰ੍ਹਾਂ ਲੰਗਰ ਲਾਏ ਜਾ ਰਹੇ, ਮੈਡੀਕਲ ਕੈਂਪ ਲਵਾਂ ਕਿ ਲੋੜਵੰਦ ਮਰੀਜ਼ਾਂ ਦੀ ਸੇਵਾ ਕਰਕੇ ਗੁਰੂ ਕਲਗੀਧਰ ਚੌਜੀ ਪ੍ਰੀਤਮ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਦੀ ਕੜੀ ਤਹਿਤ ਅੱਜ ਹੌਲ਼ੇ ਮੁਹੱਲੇ ਦੇ ਚੌਥੇ ਤੇ ਆਖਰੀ ਗੇੜ’ਚ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਜਥੇਬੰਦੀਆਂ ਨੇ ਸ਼ਾਨਦਾਰ ਮਹਲੇ ਦਾ ਪ੍ਰਗਟਾਵਾ ਕਰਕੇ ਸਿੱਖ ਸੰਗਤਾਂ ਨੂੰ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਜ਼ੰਗੀ ਪੱਧਰ ਤੇ ਉਪਰਾਲੇ ਕੀਤੇ ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁਹੱਲੇ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਭਾਈ ਖਾਲਸਾ ਨੇ ਦੱਸਿਆ ਮੁਹੱਲੇ ਦੇ ਸਬੰਧ’ਚ ਪਰਸੋਂ ਦੇ ਰੋਜ਼ ਤੋਂ ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ ਦੀ ਅਗਵਾਈ ਵਾਲੇ ਦਸਮੇਸ਼ ਤਰਨਾ ਦਲ , ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਅਗਵਾਈ ਵਾਲੇ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਅਤੇ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਦੀ ਅਗਵਾਈ ਵਾਲੇ ਮਾਲਵਾ ਤਰਨਦਲ ਸਮੇਤ ਹੋਰ ਜਥੇਬੰਦੀਆਂ ਵੱਲੋਂ ਅਨੰਦਪੁਰ ਦੀ ਧਰਤੀ ਤੇ ਆਪਣੇ ਪੜਾਵਾਂ ਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਤੋਂ ਇਲਾਵਾ ਕਈ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਬਾਹਦ ਦੁਪਹਿਰ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਆਪਣੇ ਆਪਣੇ ਘੌੜਿਆ ਤੇ ਸਵਾਰ ਨੇਜੇ ਬਰਛੇ ਖੰਡੇ ਦੋਧਾਰੇ ਕਿਰਪਾਨਾਂ ਤੇ ਹੋਰ ਹਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨਨਕਾਣਾ ਸਾਹਿਬ ਦੀ ਅਗਵਾਈ’ਚ ਗੁਰੂ ਘਰ ਦੀਆਂ ਪਰਕਰਮਾਂ ਤੋਂ ਉਪਰੰਤ ਚਰਨ ਗੰਗਾ ਸਟੇਡੀਅਮ ਵਿਖੇ ਮਹਲੇ ਦੇ ਪ੍ਰਦਰਸ਼ਨ ਰਾਹੀਂ ਘੌੜ ਸਵਾਰੀ, ਨੇਜ਼ਾ ਬਾਜ਼ੀ, ਪੈਂਤੜੇ ਕੱਢਣੇ,ਇੱਕ ਅਤੇ ਦੋ ਦੋ ਘੌੜਿਆ ਤੇ ਦੌੜ ਲਗਾ ਕੇ ਨੰਗੀਆਂ ਦੋ ਦੋ ਕਿਰਪਾਨਾ ਨਾਲ ਗਤਕੇਬਾਜ਼ੀ ਬਾਜ਼ੀ ਦੇ ਜੌਹਰ ਦੁਖਾਉਣ ਸਮੇਤ ਕਈ ਤਰ੍ਹਾਂ ਦੀਆਂ ਖ਼ਾਲਸਾਈ ਜੰਗ ਜੂੰ ਖੇਡਾਂ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਨੂੰ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਸ਼ਾਨਦਾਰ ਉਪਰਾਲਾ ਕੀਤਾ, ਇਸ ਮੌਕੇ ਇਹਨਾਂ ਜਥੇਬੰਦੀਆਂ ਵੱਲੋਂ ਨਿਹੰਗ ਸਿੰਘਾਂ ਦੇ ਲਾਈਸੈਂਸ ਵੀ ਰਵਨਿਓ ਕੀਤੇ ਤੇ ਨਵੇਂ ਬਣਾਏ ਗਏ, ਮਹੁੱਲਾ ਖੇਡਣ ਵਾਲੀਆਂ ਨਿਹੰਗ ਸਿੰਘ ਫ਼ੌਜਾਂ ਨੂੰ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲ, ਸੁਖਪਾਲ ਸਿੰਘ ਫੂਲ ਵੱਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗਿਆ ਇਸ ਦਰਮਿਆਨ ਚਾਹ ਪਕੌੜੇ ਬਿਸਕੁਟ ਜਲੇਬੀਆਂ ਤੇ ਹੋਰ ਤਰ੍ਹਾਂ ਤਰ੍ਹਾਂ ਦੇ ਲੰਗਰ ਸਰਦਾਈਆ ਅਤੁੱਟ ਵਰਤਾਏ ਗਏ ਇਸ ਮੌਕੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਤੇ ਜਥੇਦਾਰ ਸੁਖਪਾਲ ਸਿੰਘ ਫੂਲ ਤੋਂ ਇਲਾਵਾ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਬਾਦ ਜਥੇਦਾਰ ਬਾਬਾ ਪ੍ਰਗਟ ਸਿੰਘ, ਜਥੇਦਾਰ ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਜਥੇਦਾਰ ਸੁਖਦੇਵ ਸਿੰਘ ਲੋਪੋ,ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਪ੍ਰਧਾਨ, ਬਾਬਾ ਨਰਿੰਦਰ ਸਿੰਘ ਵੱਲਾ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ, ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ ਤੋਂ ਇਲਾਵਾ ਸੈਂਕੜੇ ਧਾਰਮਿਕ ਬੁਲਾਰੇ ਸਿਆਸੀ ਸਮਾਜਿਕ ਤੇ ਹੋਰ ਗੁਰੂ ਕੀਆਂ ਲਾਡਲੀਆਂ ਫੌਜਾਂ ਹਾਜ਼ਰ ਸਨ।



