ਪਾਵਰ ਕਾਮ ਕਾਮਿਆਂ ਨੇ ਵੀ ਰੱਖੀਆ ਮੰਗਾਂ
ਬੁਢਲਾਡਾ, ਗੁਰਦਾਸਪੁਰ 29 ਮਾਰਚ (ਸਰਬਜੀਤ ਸਿੰਘ)– ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆ ਦੀ ਬੁਢਲਾਡਾ ਫੇਰੀ ਦੌਰਾਨ ਈ.ਟੀ.ਟੀ. ਟੈਟ ਪਾਸ ਬੇਰੁਜਗਾਰ 2364 ਅਤੇ ਪੰਜਾਬ ਰਾਜ ਬਿਜਲੀ ਬੋਰਡ ਦੀ ਮੁਲਾਜਮ ਸੰਘਰਸ਼ ਕਮੇਟੀ ਵੱਲੋਂ ਹੱਕੀ ਮੰਗਾਂ ਲਈ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਹਾਜਰੀ ਵਿੱਚ ਮੰਗ ਪੱਤਰ ਸੌਂਪੇ ਗਏ। ਇਸ ਮੌਕੇ ਈ.ਟੀ.ਟੀ. ਟੈਟ ਪਾਸ ਬੇਰੁਜਗਾਰ 2364 ਦੇ ਆਗੂਆਂ ਨੇ ਮੰਗ ਕੀਤੀ ਕਿ 19 ਦਸੰਬਰ 2023 ਨੂੰ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਬਹਾਲ ਕੀਤੀ ਭਰਤੀ ਨੂੰ ਮੁਕੰਮਲ ਕਰਨ ਦੀ ਮੰਗ ਕੀਤੀ ਗਈ ਉਥੇ ਪੰਜਾਬ ਰਾਜ ਬਿਜਲੀ ਬੋਰਡ ਦੀ ਮੁਲਾਜਮ ਸੰਘਰਸ਼ ਕਮੇਟੀ ਵੱਲੋਂ ਸਹਾਇਕ ਲਾਇਨਮੈਨਾਂ ਦੀ ਭਰਤੀ ਅਤੇ ਤਨਖਾਹ ਗ੍ਰੇਡ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਜਸਵੀਰ ਸਿੰਘ ਬਰੇਟਾ, ਹਰਪ੍ਰੀਤ ਸਿੰਘ ਕੋਟਕਪੁਰਾ, ਬੇਰੁਜਗਾਰ ਅਧਿਆਪਕ ਯੂਨੀਅਨ ਦੇ ਰਣਜੀਤ ਸਿੰਘ ਗੁਰਨੇ, ਬਲਵਿੰਦਰ ਸਿੰਘ, ਗੁਰਜੀਵਨ ਸਿੰਘ, ਗੁਰਸੰਗਤ ਸਿੰਘ ਆਦਿ ਹਾਜਰ ਸਨ।
ਫੋਟੋ : ਬੁਢਲਾਡਾ— ਕੈਬਨਿਟ ਮੰਤਰੀ ਖੁਡੀਆ ਨੂੰ ਮੰਗ ਪੱਤਰ ਸੌਂਪਦੇ ਹੋਏ ਅਧਿਆਪਕ ਆਗੂ।


