ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਅਤੇ ਬਟਾਲਾ ਵਿਖੇ ਕੱਲ੍ਹ 13 ਅਗਸਤ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਗੁਰਦਾਸਪੁਰ

ਗੁਰਦਾਸਪੁਰ, 13 ਅਗਸਤ (ਸਰਬਜੀਤ ਸਿੰਘ) ਸ੍ਰੀ ਰਜਿੰਦਰ ਅਗਰਵਾਲ, ਮਾਣਯੋਗ ਜ਼ਿਲਾ ਅਤੇ ਸੈਸਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਰਹਿਨਮਾਈ ਹੇਠ ਕੱਲ੍ਹ 13 ਅਗਸਤ ਨੂੰ ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਤੇ ਬਟਾਲਾ ਵਿਖੇ ਸਵੇਰੇ 9 ਵਜੇ ਤੋਂ ਸ਼ੈਸਨਜ਼ ਡਵੀਜ਼ਨ ਗੁਰਦਾਸਪੁਰ ਅਧੀਨ ਸਮੂਹ ਨਿਆਂਇਕ ਅਦਾਲਤਾਂ ਵਿਚ ਕੇਸਾਂ ਦੇ ਨਿਪਟਾਰੇ ਲਈ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ।             ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ਨਵਦੀਪ ਕੋਰ ਗਿੱਲ ਸਿਵਿਲ ਜੱਜ (ਸੀਨੀਅਰ ਡਵੀਜ਼ਨ/ ਸੀ.ਜੀ.ਐਮ) –ਕਮ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵੱਖ-ਵੱਖ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ, ਜਿਵੇਂ ਕਿ ਕਰੀਮੀਨਲ ਕੰਪਾਊਂਡਬਲ ਕੇਸ, ਬੈਂਕ ਰਿਕਰਵਰੀ ਕੇਸ, ਐਮਏਸੀਟੀ ਕੇਸ, ਮੈਟਰੀਮੋਨੀਅਲ, ਲੈਬਰ ਦੇ ਝਗੜੇ, ਲੈਂਡ, ਬਿਜਲੀ ਅਤੇ ਪਾਣੀ ਦੇ ਬਿੱਲਾਂ, ਪੇਅ ਅਲਾਊਂਸ, ਰੈਵਨਿਊ ਕੇਸ ( ਜ਼ਿਲਾ ਅਤੇ ਹਾਈਕੋਰਟ ਕਚਹਿਰੀਆਂ ਵਿਚ ਪੈਡਿੰਗ) ਆਦਿ ਕੇਸ ਲਗਾਏ ਗਏ। ਇਸ ਤੋਂ ਇਲਾਵਾ ਪ੍ਰੀ ਲਿਟੀਗੇਸ਼ਨ ਕੇਸਜ਼ ਜਿਵੇਂ ਬੈਂਕ ਰਿਕਵਰੀ ਕੇਸ, ਲੈਬਰ ਝਗੜੇ, ਬਿਜਲੀ ਅਤੇ ਪਾਣੀ ਦੇ ਬਿੱਲ ਅਤੇ ਹੋਰ ਆਦਿ ਕੇਸ ਲਗਾਏ ਜਾ ਰਹੇ ਹਨ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋ ਵੱਧ ਲੋਕ ਇਨਾਂ ਅਦਾਲਤਾਂ ਵਿੱਚ ਕੇਸ ਲਗਾਉਣ।  ਇਸ ਲੋਕ ਅਦਾਲਤ ਵਿੱਚ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਇਨ੍ਹਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਇਨ੍ਹਾਂ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕਰਨ।

Leave a Reply

Your email address will not be published. Required fields are marked *