ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਨੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਗੁਰਦਾਸਪੁਰ

ਜਾਗਰੂਕਤਾ ਵੈਨ 10 ਦਿਨ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕਾਂ ਨੂੰ ਨਾਲਸਾ ਦੀਆਂ ਸਕੀਮਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਕਰੇਗੀ ਜਾਗਰੂਕ

ਗੁਰਦਾਸਪੁਰ, 3 ਅਪ੍ਰੈਲ (ਸਰਬਜੀਤ ਸਿੰਘ)– ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਅਤੇ ਸੁਮਿਤ ਭੱਲਾ, ਸਿਵਲ ਜੱਜ (ਸੀਨੀਅਰ-ਡਵੀਜ਼ਨ)/ਸੀ.ਜੇ.ਐਮ.ਸਹਿਤ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਦੁਆਰਾ ਗੁਰਦਾਸਪੁਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕਾਨੂੰਨੀ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ, ਦੁਆਰਾ ਭੇਜੀ ਗਈ ਮੋਬਾਈਲ ਵੈਨ ਨੂੰ ਜ਼ਿਲ੍ਹਾ ਕਚਹਿਰੀਆਂ, ਗੁਰਦਾਸਪੁਰ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਦੁਆਰਾ ਇਸ ਜਾਗਰੂਕਤਾ ਮੋਬਾਈਲ ਵੈਨ ਨੂੰ ਹਰੀ ਝੰਡੀ ਦਿੱਤੀ ਗਈ।  ਇਸ ਮੌਕੇ ਉਨ੍ਹਾਂ ਨਾਲ ਪਰਮਿੰਦਰ ਸਿੰਘ ਰਾਏ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ, ਸੁਮਿਤ ਭੱਲਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ, ਮਦਨ ਲਾਲ, ਸਿਵਲ ਜੱਜ (ਸੀਨੀਅਰ ਡਵੀਜ਼ਨ), ਗੁਰਦਾਸਪੁਰ, ਰਾਜੇਸ਼ ਆਹਲੂਵਾਲੀਆ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਗੁਰਦਾਸਪੁਰ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਦੇ ਸਮੂਹ ਪੈਨਲ ਐਡਵੋਕੇਟਜ਼ ਵੀ ਮੌਜੂਦ ਸਨ।

ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਨੇ ਕਿਹਾ ਕਿ ਇਹ ਮੋਬਾਈਲ ਵੈਨ 2 ਅਪ੍ਰੈਲ ਤੋਂ 12 ਅਪ੍ਰੈਲ 2024 ਤੱਕ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਜਾਵੇਗੀ। ਇਹ ਮੋਬਾਈਲ ਵੈਨ ਅੱਜ ਗੁਰਦਾਸਪੁਰ ਬਲਾਕ ਦੇ ਪਿੰਡ ਬਖਸ਼ੀਵਾਲ, ਭਿਖਾਰੀਵਾਲ ਅਤੇ ਪਿੰਡ ਮੌੜ ਨੂੰ ਜਾਵੇਗੀ ਅਤੇ ਮਿਤੀ 12.04.2024 ਤੱਕ ਲਗਭਗ 40 ਪਿੰਡਾਂ ਵਿੱਚ ਜਾਵੇਗੀ ਅਤੇ ਇਸ ਮੋਬਾਈਲ ਵੈਨ ਰਾਹੀਂ ਪੈਨਲ ਐਡਵੋਕੇਟਜ਼ ਅਤੇ ਪੀ.ਐਲ.ਵੀਜ਼ ਦੀਆਂ ਵੱਖ ਵੱਖ ਟੀਮਾਂ ਪਿੰਡਾਂ ਵਿੱਚ ਜਾ ਕੇ ਨਾਲਸਾ ਦੀਆਂ ਵੱਖ ਵੱਖ ਸਕੀਮਾਂ ਬਾਰੇ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦੇਣਗੇ।

Leave a Reply

Your email address will not be published. Required fields are marked *