ਗੁਰਦਾਸਪੁਰ, 3 ਅਪ੍ਰੈਲ (ਸਰਬਜੀਤ ਸਿੰਘ)– ਇੰਡੀਆ ਗੱਠਜੋੜ ਦੇ ਉੱਚ ਨੇਤਾ ਅਤੇ ਕਾਂਗਰਸ ਹਾਈ ਕਮਾਂਡ ਰਾਹੁਲ ਗਾਂਧੀ ਨੇ ਦਿੱਲੀ ਦੀ ਰਾਮਲੀਲਾ ਗਰਾਉਂਡ’ਚ ਇੰਡੀਆ ਗੱਠਜੋੜ ਦੀ ਇੱਕ ਰੈਲੀ ਦੌਰਾਨ ਆਪਣੀ ਹਾਰ ਨੂੰ ਮੁੱਖ ਰੱਖਦਿਆਂ ਚੋਣਾਂ ਤੋਂ ਪਹਿਲਾਂ ਹੀ ਸਤਾਧਾਰੀ ਪਾਰਟੀ ਤੇ ਮੈਚ ਫਿਕਸਿੰਗ ਦਾ ਬਹੁਤ ਗੰਭੀਰ ਇਲਜ਼ਾਮ ਲਾਇਆ ਹੈ, ਸਤਾਧਾਰੀ ਨੇਤਾਵਾਂ ਨੇ ਚੋਣ ਕਮਿਸ਼ਨ ਕੋਲ ਇਸ ਦੀ ਰੀਪੋਰਟ ਕਰ ਦਿੱਤੀ ਹੈ ਅਤੇ ਹੁਣ ਇਸ ਦਾ ਫੈਸਲਾ ਚੋਣ ਕਮਿਸ਼ਨ ਨੇ ਕਰਨਾ ਹੈ,ਪਰ ਇੰਡੀਆ ਗੱਠਜੋੜ ਦੇ ਉੱਚ ਆਗੂ ਰਾਹੁਲ ਗਾਂਧੀ ਵੱਲੋਂ ਦਿੱਤਾ ਇਹ ਬਿਆਨ ਬਹੁਤ ਹੀ ਨਿੰਦਣਯੋਗ ਤੇ ਭਾਰਤੀ ਲੋਕਤੰਤਰ ਦਾ ਚਿੱਟੇ ਦਿਨ ਮਜ਼ਾਕ ਅਤੇ ਭਾਰਤ ਜਨਤਾ ਪਾਰਟੀ ਤੇ ਸਿੱਧਾ ਹਮਲਾ ਹੈਂ ਉਥੇ ਇਹ ਚੋਣ ਕਮਿਸ਼ਨ ਦਾ ਵੀ ਵੱਡਾ ਮਜ਼ਾਕ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਰਾਹੁਲ ਗਾਂਧੀ ਵੱਲੋਂ ਦਿੱਤੇ ਇਸ ਬਿਆਨ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ ਉਥੇ ਚੋਣ ਕਮਿਸ਼ਨ ਤੋਂ ਮੰਗ ਕਰਦੀ ਹੈ ਕਿ ਇਸ ਬਿਆਨ ਤੇ ਸਖਤ ਨੋਟਿਸ ਲੈਂਦਿਆਂ ਰਾਹੁਲ ਗਾਂਧੀ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ, ਕਿਉਂਕਿ ਉਹਨਾਂ ਨੇ ਅਜਿਹਾ ਕਰਕੇ ਜਿਥੇ ਵਿਸ਼ਵ ਦੇ ਮੰਨੇ ਪਰਮੰਨੇ ਭਾਰਤੀ ਲੋਕਤੰਤਰ ਦਾ ਚਿੱਟੇ ਦਿਨ ਮਜ਼ਾਕ ਉਡਾਇਆ ਤੇ ਚੋਣ ਕਮਿਸ਼ਨ ਦਾ ਅਪਮਾਨ ਕੀਤਾ ਹੈ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕੱਲ੍ਹ ਇੰਡੀਆ ਗੱਠਜੋੜ ਦੀ ਰਾਮਲੀਲਾ ਗਰਾਉਂਡ’ਚ ਹੋਈ ਰੈਲੀ ਸਮੇਂ ਭਾਰਤੀ ਜਨਤਾ ਪਾਰਟੀ ਤੇ ਚੋਣਾਂ ਦੌਰਾਨ ਮੈਚ ਫਿਕਸਿੰਗ ਵਾਲੇ ਦਿੱਤੇ ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ ਅਤੇ ਚੋਣ ਕਮਿਸ਼ਨ ਤੋਂ ਇਸ ਤੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਰਾਹੀਂ ਕੀਤਾ ਉਹਨਾਂ ਭਾਈ ਖਾਲਸਾ ਨੇ ਸਪਸ਼ਟ ਕੀਤਾ, ਇੰਡੀਆ ਗੱਠਜੋੜ ਆਪਣੀ ਹਾਰ ਨੂੰ ਮੁੱਖ ਰੱਖਦਿਆਂ ਅਜਿਹੇ ਬਿਆਨ ਦੇ ਕੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇਸ਼ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਜੋ ਬਹੁਤ ਹੀ ਨਿੰਦਣਯੋਗ ਕਾਰਵਾਈ ਤੇ ਘਟੀਆ ਨੀਤੀ ਦੇ ਨਾਲ ਨਾਲ ਭਾਰਤੀ ਚੋਣ ਕਮਿਸ਼ਨ ਦਾ ਅਪਮਾਨ ਵੀ ਕਰ ਰਿਹਾ ਹੈ, ਕਿਉਂਕਿ ਉਹਨਾਂ ਨੂੰ ( ਇੰਡੀਆ ਗੱਠਜੋੜ) ਨੂੰ ਆਪਣੀ ਹਾਰ ਸਹਾਮਣੇ ਨਜਰ ਆ ਰਹੀ ਹੈ ਅਤੇ ਉਹ ਆਪਣੀ ਹਾਰ ਦੀ ਬੁਖਲਾਹਟ ਵਿੱਚ ਭਾਰਤੀ ਜਨਤਾ ਪਾਰਟੀ ਤੇ ਮੈਚ ਫਿਕਸਿੰਗ ਵਰਗੇ ਦੋਸ ਲਾ ਰਹੇ ਹਨ, ਭਾਈ ਖਾਲਸਾ ਨੇ ਕਿਹਾ ਭਾਰਤੀ ਜਨਤਾ ਪਾਰਟੀ ਦੇ ਸਤਾਧਾਰੀ ਆਗੂਆਂ ਵੱਲੋਂ ਜਿਥੇ ਰਾਹੁਲ ਗਾਂਧੀ ਵੱਲੋਂ ਦਿੱਤੇ ਇਸ ਬਿਆਨ ਦੀ ਨਿੰਦਾ ਕੀਤੀ ਜਾ ਰਹੀ ਹੈ ਉਥੇ ਚੋਣ ਕਮਿਸ਼ਨ ਤੋਂ ਮੰਗ ਵੀ ਕੀਤੀ ਜਾ ਰਹੀ ਹੈ ਕਿ ਰਾਹੁਲ ਗਾਂਧੀ ਵੱਲੋਂ ਦਿੱਤੇ ਇਸ ਬਿਆਨ ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ,ਕਿਉਂਕਿ ਇਸ ਨਾਲ ਭਾਰਤ ਦੇ ਲੋਕਤੰਤਰ ਦਾ ਮਜ਼ਾਕ ਉਡਾਇਆ ਗਿਆ ਹੈ ਅਤੇ ਚੋਣ ਕਮਿਸ਼ਨ ਦੀ ਨਿਰਪੱਖਤਾ ਦਾ ਅਪਮਾਨ ਕੀਤਾ ਗਿਆ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਬਿਆਨ ਦੀ ਨਿੰਦਾ ਕਰਦੀ ਹੈ ਉਥੇ ਸਰਕਾਰ ਅਤੇ ਚੋਣ ਕਮਿਸ਼ਨ ਤੋਂ ਮੰਗ ਕਰਦੀ ਹੈ ਕਿ ਰਾਹੁਲ ਗਾਂਧੀ ਵੱਲੋਂ ਦਿੱਤੇ ਇਸ ਬਿਆਨ ਤੇ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਕਿਉਂਕਿ ਉਨ੍ਹਾਂ ਨੇ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇਸ਼ ਦਾ ਅਪਮਾਨ ਕੀਤਾ ਹੈ ,ਇਸ ਕਰਕੇ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਨਾਲ ਸੀਨੀਅਰ ਆਗੂ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸ਼ਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਗੁਰਜਸਪਰੀਤ ਸਿੰਘ ਮਜੀਠਾ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਤੇ ਭਾਈ ਸੁਖਦੇਵ ਸਿੰਘ ਫੌਜੀ ਜਗਰਾਵਾਂ ਵੀ ਹਾਜ਼ਰ ਸਨ