ਕਪੂਰਥਲਾ, ਗੁਰਦਾਸਪੁਰ, 9 ਅਪ੍ਰੈਲ (ਸਰਬਜੀਤ ਸਿੰਘ)– ਹਰ ਮਹੀਨੇ ਮੱਸਿਆ ਤੇ ਗੂਰਦੁਆਰਾ ਸੰਤਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਸ਼ਰਧਾਲੂਆਂ ਵੱਲੋਂ ਰਖਵਾਏ ਅਖੰਡ ਪਾਠਾਂ ਦੇ ਸੰਪੂਰਨ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾ ਕੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨ ਦੀ ਕਮੇਟੀ ਵੱਲੋਂ ਇੱਕ ਲਹਿਰ ਚਲਾਈ ਹੋਈ ਹੈ ਅਤੇ ਇਸੇ ਲਹਿਰ ਦੀ ਕੜੀ ਤਹਿਤ ਚੇਤ ਮਹੀਨੇ ਦੀ ਮੱਸਿਆ ਤੇ ਗੁਰਦੁਆਰਾ ਸਾਹਿਬ ਵਿਖੇ ਸ਼ਰਧਾਲੂਆਂ ਵੱਲੋਂ ਰਖਵਾਏ ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।
ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਦਸਿਆ ਮੱਸਿਆ ਦੇ ਸਬੰਧ’ਚ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਸਾਹਿਬ ਵਿਖੇ ਸ਼ਰਧਾਲੂਆਂ ਵੱਲੋਂ ਰਖਵਾਏ ਪੰਜ ਲੜੀਵਾਰ ਅਖੰਡਪਾਠਾਂ ਦੇ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਪਿੰਦਰ ਸਿੰਘ ਦੇ ਕੀਰਤਨੀ ਜਥੇ ਵੱਲੋਂ ਸ਼ਬਦ ਗੁਰਬਾਣੀ ਕੀਰਤਨ ਸ੍ਰਵਣ ਕਰਵਾਉਣ ਤੋਂ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ।
ਜਿਸ ਵਿੱਚ ਪੰਥ ਦੇ ਨਾਮਵਰ ਦੋ ਦਰਜਨ ਤੋਂ ਵੱਧ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਸਮੇਤ ਸੰਤਾਂ ਨੇ ਹਾਜ਼ਰੀ ਲਵਾਈ ਅਤੇ ਆਈਆਂ ਸੰਗਤਾਂ ਨੂੰ ਗੁਰਬਾਣੀ,ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਜ਼ੰਗੀ ਪੱਧਰ ਤੇ ਉਪਰਾਲੇ ਕੀਤੇ, ਭਾਈ ਖਾਲਸਾ ਨੇ ਇਸ ਮੌਕੇ ਬੋਲਦਿਆਂ ਸਮੂਹ ਸੰਗਤਾਂ ਜਿਥੇ ਖਾਲਸਾ ਦੇ ਸਾਜਨਾ ਦਿਵਸ ਦੀ ਵਧਾਈ ਦਿੱਤੀ ਉਥੇ ਬੇਨਤੀ ਕੀਤੀ ਕਿ ਇਸ ਸਮੇਂ ਆਪਣੇ ਬੱਚਿਆਂ ਨੂੰ ਗੁਰਬਾਣੀ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨ ਲਈ ਖੰਡੇ ਬਾਟੇ ਦੇ ਅੰਮ੍ਰਿਤ ਨਾਲ ਤਿਆਰ ਬਰ ਤਿਆਰ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ਉਹਨਾਂ ਦੱਸਿਆ ਸਮੂਹ ਧਾਰਮਿਕ ਬੁਲਾਰਿਆਂ ਦਾ ਕਮੇਟੀ ਪ੍ਰਧਾਨ ਸ੍ਰ ਕਸ਼ਮੀਰਾ ਸਿੰਘ ਰਮੀਦੀ, ਸੈਕਟਰੀ ਭਾਈ ਕੇਵਲ ਸਿੰਘ ਰਮੀਦੀ ਤੇ ਹੈਡ ਗ੍ਰੰਥੀ ਭਾਈ ਕੁਲਦੀਪ ਸਿੰਘ ਡੇਹਰੀਵਾਲ ਆਦਿ ਨੇ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਅਤੇ ਸਮੂਹ ਸੰਗਤਾਂ ਨੇ ਲੰਗਰ ਦੀ ਪੰਗਤ ਵਿਚ ਬੈਠ ਕੇ ਗੁਰ ਮਰਯਾਦਾ ਅਨੁਸਾਰ ਲੰਗਰ ਦਾ ਪ੍ਰਸ਼ਾਦਾ ਸਕਿਆਂ ਇਸ ਮੌਕੇ ਤੇ ਭਾਈ ਸਤਨਾਮ ਸਿੰਘ ਦੇ ਕਵੀਸ਼ਰੀ ਜਥੇ ਅਤੇ ਭਾਈ ਅਮਰਜੀਤ ਸਿੰਘ ਰਤਨਗੜ ਦੇ ਕਵੀਸਰੀ ਜਥੇ ਨੇ ਵਿਸਾਖੀ ਦੇ ਸ਼ੁਭ ਦਿਹਾੜੇ ਸਬੰਧੀ ਸੰਗਤਾਂ ਨੂੰ ਵਿਸਥਾਰ ਨਾਲ ਚਾਨਣਾ ਪਾਇਆ।
ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਤੇ ਹੋਰ ਕਵੀਸ਼ਰੀ ਜਥੇ, ਲੰਗਰ ਛਕਦੀਆਂ ਤੇ ਸੇਵਾ ਕਰਦੀਆਂ ਸੰਗਤਾਂ