ਆਨੰਦਪੁਰ ਸਾਹਿਬ,ਗੁਰਦਾਸਪੁਰ, 10 ਅਪ੍ਰੈਲ (ਸਰਬਜੀਤ ਸਿੰਘ)- ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਉਥੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਦਸਮੇਸ਼ ਤਰਨਾ ਦਲ ਚਕਰਵਰਤੀ ਦੇ ਚੀਫ ਕਮਾਂਡਰ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨਨਕਾਣਾ ਸਾਹਿਬ ਜੀ ਅਗਵਾਈ’ਚ ਇਹ ਦਿਹਾੜਾ ਮਨਾਉਣ ਲਈ ਆਪਣਿਆਂ ਘੌੜਿਆ ਤੇ ਹੋਰ ਜੰਗੀ ਸਾਜ਼ੋ ਸਾਮਾਨ ਸਮੇਤ ਸਾਬੋਂ ਕਿ ਤਲਵੰਡੀ ਨੂੰ ਚਾਲੇ ਪਾ ਦਿੱਤੇ ਹਨ ਜਿਥੇ ਉਹ 13 ਅਪਰੈਲ ਨੂੰ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਕਰਨਗੇ ਅਤੇ 15 ਤਰੀਕ ਭੋਗ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਜਾਵੇਗਾ ਉਥੇ ਸ਼ਾਮ ਮਹੱਲਾ ਖੇਡ ਕੇ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ ਜਾਵੇਗਾ, ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ ਅਤੇ ਨਿਹੰਗ ਸਿੰਘ ਫ਼ੌਜੀ ਲਾਇਸੈਂਸ ਰਵਨਿਓ ਕੀਤੇ ਜਾਣਗੇ ਅਤੇ ਨਵੇਂ ਵੀ ਬਣਾਏ ਜਾਣਗੇ ਮਹੱਲਾ ਖੇਡਣ ਵਾਲਿਆਂ ਨੂੰ ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਅਤੇ ਮਾਲਵਾ ਤਰਨਾਦਲ ਸ਼ਹੀਦ ਬਾਬਾ ਸੰਗਤ ਦੇ ਮੁਖੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਵੱਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ 12 ਅਪਰੈਲ ਤੋਂ ਲੈ ਕੇ 16 ਅਪਰੈਲ ਤੱਕ ਗੁਰੂ ਕੇ ਲੰਗਰਾਂ ਦੀ ਸੇਵਾ ਅਤੁੱਟ ਚਲਾਈ ਜਾਵੇਗੀ ਸਮੂਹ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਖਾਲਸਾ ਦੇ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਸਾਬੋਕੀ ਤਲਵੰਡੀ ਬਢਿੰਠਾ ਵਿਖੇ ਪਹੁੰਚ ਕੇ ਇੰਨਾਂ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਕੇ ਆਪਣਾਂ ਮਨੁੱਖੀ ਜੀਵਨ ਸਫਲ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ ਨਾਲ ਇਸ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਕਿਹਾ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਵਾਲੇ ਦਸਮੇਸ਼ ਤਰਨਾ ਦਲ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਅਗਵਾਈ ਵਾਲੇ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਅਤੇ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਦੀ ਅਗਵਾਈ ਵਾਲੇ ਮਾਲਵਾ ਤਰਨਦਲ ਵੱਲੋਂ 13 ਅਪਰੈਲ ਨੂੰ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 15 ਅਪਰੈਲ ਨੂੰ ਸੰਪੂਰਨ ਭੋਗ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਤੇ ਦੁਪਹਿਰ ਸ਼ਾਮ ਨੂੰ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨਨਕਾਣਾ ਸਾਹਿਬ ਵਾਲਿਆਂ ਦੀ ਅਗਵਾਈ ਵਿੱਚ ਸਮੂਹ 34 ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ਼ਾਨਦਾਰ ਮਹਲੇ ਦੇ ਪ੍ਰਦਰਸ਼ਨ ਰਾਹੀਂ ਸੰਗਤਾਂ ਨੂੰ ਘੌੜ ਸਵਾਰੀ ਨੇਜ਼ਾ ਬਾਜ਼ੀ ਗਤਕਾ ਬਾਜ਼ੀ ਪੈਂਤੜੇ ਕੱਢਣੇ ਤੇ ਹੋਰ ਕਈ ਤਰ੍ਹਾਂ ਦੀਆਂ ਖ਼ਾਲਸਾਈ ਜੰਗ ਜੂੰ ਖੇਡਾਂ ਦਾ ਪ੍ਰਦਰਸ਼ਨ ਕਰਕੇ ਸਿੱਖੀ ਦੇ ਪੁਰਾਤਨ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ ਜਾਵੇਗਾ ਭਾਈ ਖਾਲਸਾ ਨੇ ਦੱਸਿਆ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਇਸ ਮੌਕੇ ਤੇ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਤੇ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਤੋਂ ਇਲਾਵਾ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਬਾਦ ਜਥੇਦਾਰ ਬਾਬਾ ਪ੍ਰਗਟ ਸਿੰਘ, ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਪ੍ਰਧਾਨ, ਬਾਬਾ ਨਰਿੰਦਰ ਸਿੰਘ, ਬੀਬੀ ਅਮਰਜੀਤ ਕੌਰ ਕੌਮੀ ਪ੍ਰਧਾਨ ਇਸਤਰੀ ਵਿੰਗ, ਜਥੇਦਾਰ ਬਲਬੀਰ ਸਿੰਘ ਖਾਪੜਖੇੜੀ, ਜਥੇਦਾਰ ਸੁਖਦੇਵ ਸਿੰਘ ਲੋਪੋ, ਭਾਈ ਗੁਰਜਸਪਰੀਤ ਸਿੰਘ ਮਜੀਠਾ ਤੋਂ ਇਲਾਵਾ ਕਈ ਹੋਰ ਵੀ ਨਿਹੰਗ ਸਿੰਘ ਫ਼ੌਜਾਂ ਮਜੌਦ ਸਨ।



